ਰਾਗੁ ਤਿਲੰਗ ਮਹਲਾ ੧ ਘਰੁ ੧
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਯਕ ਅਰਜ ਗੁਫਤਮ ਪੇਸਿ ਤੋ ਦਰ ਗੋਸ ਕੁਨ ਕਰਤਾਰ ॥ ਹਕਾ ਕਬੀਰ ਕਰੀਮ ਤੂ ਬੇਐਬ ਪਰਵਦਗਾਰ ॥੧॥
ਦੁਨੀਆ ਮੁਕਾਮੇ ਫਾਨੀ ਤਹਕੀਕ ਦਿਲ ਦਾਨੀ ॥ ਮਮ ਸਰ ਮੂਇ ਅਜਰਾਈਲ ਗਿਰਫਤਹ ਦਿਲ ਹੇਚਿ ਨ ਦਾਨੀ ॥੧॥ ਰਹਾਉ ॥
ਜਨ ਪਿਸਰ ਪਦਰ ਬਿਰਾਦਰਾਂ ਕਸ ਨੇਸ ਦਸਤੰਗੀਰ ॥ ਆਖਿਰ ਬਿਅਫਤਮ ਕਸ ਨ ਦਾਰਦ ਚੂੰ ਸਵਦ ਤਕਬੀਰ ॥੨॥
ਸਬ ਰੋਜ ਗਸਤਮ ਦਰ ਹਵਾ ਕਰਦੇਮ ਬਦੀ ਖਿਆਲ ॥ ਗਾਹੇ ਨ ਨੇਕੀ ਕਾਰ ਕਰਦਮ ਮਮ ਈਂ ਚਿਨੀ ਅਹਵਾਲ ॥੩॥
ਬਦਬਖਤ ਹਮ ਚੁ ਬਖੀਲ ਗਾਫਿਲ ਬੇਨਜਰ ਬੇਬਾਕ ॥ ਨਾਨਕ ਬੁਗੋਯਦ ਜਨੁ ਤੁਰਾ ਤੇਰੇ ਚਾਕਰਾਂ ਪਾ ਖਾਕ ॥੪॥੧॥
ਤਿਲੰਗ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਭਉ ਤੇਰਾ ਭਾਂਗ ਖਲੜੀ ਮੇਰਾ ਚੀਤੁ ॥ ਮੈ ਦੇਵਾਨਾ ਭਇਆ ਅਤੀਤੁ ॥ ਕਰ ਕਾਸਾ ਦਰਸਨ ਕੀ ਭੂਖ ॥ ਮੈ ਦਰਿ ਮਾਗਉ ਨੀਤਾ ਨੀਤ ॥੧॥
ਤਉ ਦਰਸਨ ਕੀ ਕਰਉ ਸਮਾਇ ॥ ਮੈ ਦਰਿ ਮਾਗਤੁ ਭੀਖਿਆ ਪਾਇ ॥੧॥ ਰਹਾਉ ॥
ਕੇਸਰਿ ਕੁਸਮ ਮਿਰਗਮੈ ਹਰਣਾ ਸਰਬ ਸਰੀਰੀ ਚੜ੍ਹ੍ਹਣਾ ॥ ਚੰਦਨ ਭਗਤਾ ਜੋਤਿ ਇਨੇਹੀ ਸਰਬੇ ਪਰਮਲੁ ਕਰਣਾ ॥੨॥
ਘਿਅ ਪਟ ਭਾਂਡਾ ਕਹੈ ਨ ਕੋਇ ॥ ਐਸਾ ਭਗਤੁ ਵਰਨ ਮਹਿ ਹੋਇ ॥ ਤੇਰੈ ਨਾਮਿ ਨਿਵੇ ਰਹੇ ਲਿਵ ਲਾਇ ॥ ਨਾਨਕ ਤਿਨ ਦਰਿ ਭੀਖਿਆ ਪਾਇ ॥੩॥੧॥੨॥
ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥
raag tila(n)g mahalaa pehilaa ghar pehilaa
ikOankaar sat naam karataa purakh nirabhau niravair akaal moorat ajoonee saibha(n) gur prasaadh ||
yak araj gufatam pes to dhar gos kun karataar ||
hakaa kabeer kareem too beaaib paravadhagaar ||1||
dhuneeaa mukaame faanee tahakeek dhil dhaanee ||
mam sar mooi ajaraieel girafateh dhil hech na dhaanee ||1|| rahaau ||
jan pisar padhar biraadharaa(n) kas nes dhasata(n)geer ||
aakhir biafatam kas na dhaaradh choo(n) savadh takabeer ||2||
sab roj gasatam dhar havaa karadhem badhee khiaal ||
gaahe na nekee kaar karadham mam e(n)ee chinee ahavaal ||3||
badhabakhat ham ch bakheel gaafil benajar bebaak ||
naanak bugoyadh jan turaa tere chaakaraa(n) paa khaak ||4||1||
tila(n)g mahalaa pehilaa ghar doojaa
ikOankaar satigur prasaadh ||
bhau teraa bhaa(n)g khalaRee meraa cheet ||
mai dhevaanaa bhiaa ateet ||
kar kaasaa dharasan kee bhookh ||
mai dhar maagau neetaa neet ||1||
tau dharasan kee karau samai ||
mai dhar maagat bheekhiaa pai ||1|| rahaau ||
kesar kusam miragamai haranaa sarab sareeree chaR(h)naa ||
cha(n)dhan bhagataa jot inehee sarabe paramal karanaa ||2||
ghia paT bhaa(n)ddaa kahai na koi ||
aaisaa bhagat varan meh hoi ||
terai naam nive rahe liv lai ||
naanak tin dhar bheekhiaa pai ||3||1||2||
tila(n)g mahalaa pehilaa ghar teejaa
ikOankaar satigur prasaadh ||
eih tan maiaa paahiaa piaare leetaRaa lab ra(n)gaae ||