Sri Guru Granth Sahib

ਅੰਗ ੭੨੨

ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥
ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥
ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
ਤਿਲੰਗ ਮਹਲਾ ੧ ॥
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥ ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥ ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥

Ang 722

merai ka(n)t na bhaavai cholaRaa piaare kiau dhan sejai jaae ||1||
ha(n)au kurabaanai jaau miharavaanaa ha(n)au kurabaanai jaau ||
ha(n)au kurabaanai jaau tinaa kai lain jo teraa naau ||
lain jo teraa naau tinaa kai ha(n)au sadh kurabaanai jaau ||1|| rahaau ||
kaiaa ra(n)n(g)n je theeaai piaare paieeaai naau majeeTh ||
ra(n)n(g)n vaalaa je ra(n)n(g)ai saahib aaisaa ra(n)g na ddeeTh ||2||
jin ke chole rataRe piaare ka(n)t tinaa kai paas ||
dhooR tinaa kee je milai jee kahu naanak kee aradhaas ||3||
aape saaje aape ra(n)ge aape nadhar karei ||
naanak kaaman ka(n)tai bhaavai aape hee raavei ||4||1||3||
tila(n)g mahalaa pehilaa ||
eiaanaRe’e maanaRaa kai kareh ||
aapanaRai ghar har ra(n)go kee na maaneh ||
sahu neRai dhan ka(n)male’ee baahar kiaa ddooddeh ||
bhai keeaa dheh salaieeaa nainee bhaav kaa kar seegaaro ||
taa sohaagan jaaneeaai laagee jaa sahu dhare piaaro ||1||
eiaanee baalee kiaa kare jaa dhan ka(n)t na bhaavai ||
karan palaeh kare bahutere saa dhan mahal na paavai ||
vin karamaa kichh paieeaai naahee je bahuteraa dhaavai ||
lab lobh aha(n)kaar kee maatee maiaa maeh samaanee ||
einee baatee sahu paieeaai naahee bhiee kaaman iaanee ||2||
jai puchhahu sohaaganee vaahai kinee baatee sahu paieeaai ||
jo kichh kare so bhalaa kar maaneeaai hikamat hukam chukaieeaai ||
jaa kai prem padhaarath paieeaai tau charanee chit laieeaai ||
sahu kahai so keejai tan mano dheejai aaisaa paramal laieeaai ||
ev kaheh sohaaganee bhaine inee baatee sahu paieeaai ||3||
aap gavaieeaai taa sahu paieeaai aaur kaisee chaturaiee ||
sahu nadhar kar dhekhai so dhin lekhai kaaman nau nidh paiee ||
aapane ka(n)t piaaree saa sohaagan naanak saa sabharaiee ||
aaisai ra(n)g raatee sahaj kee maatee ahinis bhai samaanee ||
su(n)dhar sai saroop bichakhan kaheeaai saa siaanee ||4||2||4||
tila(n)g mahalaa pehilaa ||
jaisee mai aavai khasam kee baanee taisaRaa karee giaan ve laalo ||
paap kee ja(n)n(j) lai kaabalahu dhaiaa joree ma(n)gai dhaan ve laalo ||
saram dharam dhui chhap khaloe kooR firai paradhaan ve laalo ||
kaajeeaa baamanaa kee gal thakee agadh paRai saitaan ve laalo ||
musalamaaneeaa paReh katebaa kasaT meh kareh khudhai ve laalo ||
jaat sanaatee hor hidhavaaneeaa eh bhee lekhai lai ve laalo ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us