ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥ ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥ ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥
ਤਿਲੰਗ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥
ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥ ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥
ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥
ਤਿਲੰਗ ਮਹਲਾ ੪ ॥
ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥
ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥
ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥
ਤਿਲੰਗ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਖਾਕ ਨੂਰ ਕਰਦੰ ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥
ਬੰਦੇ ਚਸਮ ਦੀਦੰ ਫਨਾਇ ॥ ਦੁਨੀਂਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥
ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥
ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥ ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥
ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥
ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥
khoon ke sohile gaave’eeh naanak rat kaa ku(n)goo pai ve laalo ||1||
saahib ke gun naanak gaavai maas puree vich aakh masolaa ||
jin upaiee ra(n)g ravaiee baiThaa vekhai vakh ikelaa ||
sachaa so saahib sach tapaavas sachaRaa niaau kareg masolaa ||
kaiaa kapaR Tuk Tuk hosee hidhusataan samaalasee bolaa ||
aavan aThatarai jaan sataanavai hor bhee uThasee maradh kaa chelaa ||
sach kee baanee naanak aakhai sach sunaisee sach kee belaa ||2||3||5||
tila(n)g mahalaa chauthhaa ghar doojaa
ikOankaar satigur prasaadh ||
sabh aae hukam khasamaahu hukam sabh varatanee ||
sach saahib saachaa khel sabh har dhanee ||1||
saalaahih sach sabh uoopar har dhanee ||
jis naahee koi sareek kis lekhai hau ganee || rahaau ||
paun paanee dharatee aakaas ghar ma(n)dhar har banee ||
vich varatai naanak aap jhooTh kahu kiaa ganee ||2||1||
tila(n)g mahalaa chauthhaa ||
nit nihafal karam kamai bafaavai dhuramateeaa ||
jab aanai valava(n)ch kar jhooTh tab jaanai jag jiteeaa ||1||
aaisaa baajee saisaar na chetai har naamaa ||
khin meh binasai sabh jhooTh mere man dhiaai raamaa || rahaau ||
saa velaa chit na aavai jit aai ka(n)Tak kaal grasai ||
tis naanak le chhaddai jis kirapaa kar hiradhai vasai ||2||2||
tila(n)g mahalaa panjavaa ghar pehilaa
ikOankaar satigur prasaadh ||
khaak noor karadha(n) aalam dhuneeaai ||
asamaan jimee dharakhat aab paidhais khudhai ||1||
ba(n)dhe chasam dheedha(n) fanai ||
dhuna(n)eeaa muradhaar khuradhanee gaafal havai || rahaau ||
gaibaan haivaan haraam kusatanee muradhaar bakhorai ||
dhil kabaj kabajaa kaadharo dhojak sajai ||2||
valee niaamat biraadharaa dharabaar milak khaanai ||
jab ajaraieel basatanee tab ch kaare bidhai ||3||
havaal maaloom karadha(n) paak alaeh ||
bugo naanak aradhaas pes dharaves ba(n)dhaeh ||4||1||
tila(n)g ghar doojaa mahalaa panjavaa ||
tudh bin dhoojaa naahee koi ||
too karataar kareh so hoi ||
teraa jor teree man Tek ||
sadhaa sadhaa jap naanak ek ||1||
sabh uoopar paarabraham dhaataar ||
teree Tek teraa aadhaar || rahaau ||