Sri Guru Granth Sahib

ਅੰਗ ੭੨੫

ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥
ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥
ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥
ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥
ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥ ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥
ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥ ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥
ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥
ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥
ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥
ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥ ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥
ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥
ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥
ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥
ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥
ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥
ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥
ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥
ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥
ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥
ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥

Ang 725

aape jaanai kare aap jin vaaRee hai laiee ||1||
raisaa piaare kaa raisaa jit sadhaa sukh hoiee || rahaau ||
jin ra(n)g ka(n)t na raaviaa saa pachho re taanee ||
haath pachhoRai sir dhunai jab rain vihaanee ||2||
pachhotaavaa naa milai jab chookaigee saaree ||
taa fir piaaraa raaveeaai jab aavaigee vaaree ||3||
ka(n)t leeaa sohaaganee mai te vadhavee eh ||
se gun mujhai na aavanee kai jee dhos dhareh ||4||
jinee sakhee sahu raaviaa tin poochhaugee jaae ||
pai lagau benatee karau leaugee pa(n)th bataae ||5||
hukam pachhaanai naanakaa bhau cha(n)dhan laavai ||
gun kaaman kaaman karai tau piaare kau paavai ||6||
jo dhil miliaa su mil rahiaa miliaa kaheeaai re soiee ||
je bahuteraa locheeaai baatee mel na hoiee ||7||
dhaat milai fun dhaat kau liv livai kau dhaavai ||
gur parasaadhee jaaneeaai tau anabhau paavai ||8||
paanaa vaaRee hoi ghar khar saar na jaanai ||
raseeaa hovai musak kaa tab fool pachhaanai ||9||
apiau peevai jo naanakaa bhram bhram samaavai ||
sahaje sahaje mil rahai amaraa padh paavai ||10||1||
tila(n)g mahalaa chauthhaa ||
har keeaa kathaa kahaaneeaa gur meet sunaieeaa ||
balihaaree gur aapane gur kau bal jaieeaa ||1||
aai mil gursikh aai mil too mere guroo ke piaare || rahaau ||
har ke gun har bhaavadhe se guroo te paae ||
jin gur kaa bhaanaa ma(n)niaa tin ghum ghum jaae ||2||
jin satigur piaaraa dhekhiaa tin kau hau vaaree ||
jin gur kee keetee chaakaree tin sadh balihaaree ||3||
har har teraa naam hai dhukh meTanahaaraa ||
gur sevaa te paieeaai gurmukh nisataaraa ||4||
jo har naam dhiaaidhe te jan paravaanaa ||
tin viTahu naanak vaariaa sadhaa sadhaa kurabaanaa ||5||
saa har teree usatat hai jo har prabh bhaavai ||
jo gurmukh piaaraa sevadhe tin har fal paavai ||6||
jinaa har setee pirahaRee tinaa jeea prabh naale ||
oi jap jap piaaraa jeevadhe har naam samaale ||7||
jin gurmukh piaaraa seviaa tin kau ghum jaiaa ||
oi aap chhuTe paravaar siau sabh jagat chhaddaiaa ||8||
gur piaarai har seviaa gur dha(n)n gur dha(n)no ||
gur har maarag dhasiaa gur pu(n)n vadd pu(n)no ||9||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us