ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥
ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥
ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥
ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥
ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥
ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥
ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥
ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥
ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥
ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥
ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥
ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥
ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਤਿਲੰਗ ਮਹਲਾ ੯ ਕਾਫੀ
ੴ ਸਤਿਗੁਰ ਪ੍ਰਸਾਦਿ ॥
ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
ਤਿਲੰਗ ਮਹਲਾ ੯ ॥
ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥
ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥
jo gursikh gur sevadhe se pu(n)n paraanee ||
jan naanak tin kau vaariaa sadhaa sadhaa kurabaanee ||10||
gurmukh sakhee saheleeaa se aap har bhaieeaa ||
har dharageh painaieeaa har aap gal laieeaa ||11||
jo gurmukh naam dhiaaidhe tin dharasan dheejai ||
ham tin ke charan pakhaaladhe dhooR ghol ghol peejai ||12||
paan supaaree khaateeaa mukh beeReeaa laieeaa ||
har har kadhe na chetio jam pakaR chalaieeaa ||13||
jin har naamaa har chetiaa hiradhai ur dhaare || tin jam neR na aaviee gursikh gur piaare ||14||
har kaa naam nidhaan hai koiee gurmukh jaanai ||
naanak jin satigur bheTiaa ra(n)g raleeaa maanai ||15||
satigur dhaataa aakheeaai tus kare pasaao ||
hau gur viTahu sadh vaariaa jin dhitaRaa naao ||16||
so dha(n)n guroo saabaas hai har dhei sanehaa ||
hau vekh vekh guroo vigasiaa gur satigur dhehaa ||17||
gur rasanaa a(n)mrit boladhee har naam suhaavee ||
jin sun sikhaa gur ma(n)niaa tinaa bhukh sabh jaavee ||18||
har kaa maarag aakheeaai kahu kit bidh jaieeaai ||
har har teraa naam hai har kharach lai jaieeaai ||19||
jin gurmukh har aaraadhiaa se saeh vadd dhaane ||
hau satigur kau sadh vaariaa gur bachan samaane ||20||
too Thaakur too saahibo toohai meraa meeraa ||
tudh bhaavai teree ba(n)dhagee too gunee gaheeraa ||21||
aape har ik ra(n)g hai aape bahu ra(n)gee ||
jo tis bhaavai naanakaa saiee gal cha(n)gee ||22||2||
tila(n)g mahalaa nauvaa kaafee
ikOankaar satigur prasaadh ||
chetanaa hai tau chet lai nis dhin mai praanee ||
chhin chhin aaudh bihaat hai fooTai ghaT jiau paanee ||1|| rahaau ||
har gun kaeh na gaavahee moorakh agiaanaa ||
jhooThai laalach laag kai neh maran pachhaanaa ||1||
ajahoo kachh bigario nahee jo prabh gun gaavai ||
kahu naanak teh bhajan te nirabhai padh paavai ||2||1||
tila(n)g mahalaa nauvaa ||
jaag leh re manaa jaag leh kahaa gaafal soiaa ||
jo tan upajiaa sa(n)g hee so bhee sa(n)g na hoiaa ||1|| rahaau ||
maat pitaa sut ba(n)dh jan hit jaa siau keenaa ||
jeeau chhooTio jab dheh te ddaar agan mai dheenaa ||1||