Sri Guru Granth Sahib

ਅੰਗ ੭੨੭

ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥ ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥
ਤਿਲੰਗ ਮਹਲਾ ੯ ॥
ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੋ ॥ ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੋ ॥੧॥ ਰਹਾਉ ॥
ਸੰਪਤਿ ਰਥ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥ ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥
ਜਾਨਿ ਬੂਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥ ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥
ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥ ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥
ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥
ਅਸਮਾਨ ਮਿ੍ਯਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥
ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਨਾਮਦੇਵ ਜੀ ॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥ ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥੧॥ ਰਹਾਉ ॥
ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥ ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥੧॥
ਦਰੀਆਉ ਤੂ ਦਿਹੰਦ ਤੂ ਬਿਸੀਆਰ ਤੂ ਧਨੀ ॥ ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥੨॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥ ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥੩॥੧॥੨॥
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥ ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥ ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥੧॥ ਰਹਾਉ ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥ ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥੧॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥ ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥੨॥
ਚੰਦੀਂ ਹਜਾਰ ਆਲਮ ਏਕਲ ਖਾਨਾਂ ॥ ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥੩॥
ਅਸਪਤਿ ਗਜਪਤਿ ਨਰਹ ਨਰਿੰਦ ॥ ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥੪॥੨॥੩॥

Ang 727

jeevat lau biauhaar hai jag kau tum jaanau ||
naanak har gun gai lai sabh sufan samaanau ||2||2||
tila(n)g mahalaa nauvaa ||
har jas re manaa gai lai jo sa(n)gee hai tero ||
aausar beetio jaat hai kahio maan lai mero ||1|| rahaau ||
sa(n)pat rath dhan raaj siau at neh lagaio ||
kaal faas jab gal paree sabh bhio paraio ||1||
jaan boojh kai baavare tai kaaj bigaario ||
paap karat sukachio nahee neh garab nivaario ||2||
jeh bidh gur upadhesiaa so sun re bhaiee ||
naanak kahat pukaar kai gahu prabh saranaiee ||3||3||
tila(n)g baanee bhagataa kee kabeer jee
ikOankaar satigur prasaadh ||
bedh kateb ifataraa bhaiee dhil kaa fikar na jai ||
Tuk dham karaaree jau karahu haajir hajoor khudhai ||1||
ba(n)dhe khoj dhil har roj naa fir paresaanee maeh ||
eeh ju dhuneeaa sihar melaa dhasatageeree naeh ||1|| rahaau ||
dharog paR paR khusee hoi bekhabar baadh bakaeh ||
hak sach khaalak khalak miaane siaam moorat naeh ||2||
asamaan miyeaane laha(n)g dhareeaa gusal karadhan boodh ||
kar fakar dhaim lai chasame jeh tahaa maujoodh ||3||
alaeh paaka(n) paak hai sak karau je dhoosar hoi ||
kabeer karam kareem kaa uh karai jaanai soi ||4||1||
naamadhev jee ||
mai a(n)dhule kee Tek teraa naam khu(n)dhakaaraa ||
mai gareeb mai masakeen teraa naam hai adhaaraa ||1|| rahaau ||
kareemaa(n) raheemaa(n) alaeh too gana(n)ee ||
haajaraa hajoor dhar pes too(n) mana(n)ee ||1||
dhareeaau too dhiha(n)dh too biseeaar too dhanee ||
dheh leh ek too(n) dhigar ko nahee ||2||
too(n) dhaanaa(n) too(n) beenaa(n) mai beechaar kiaa karee ||
naame che suaamee bakhasa(n)dh too(n) haree ||3||1||2||
hale yaaraa(n) hale yaaraa(n) khusikhabaree ||
bal bal jaa(n)au hau bal bal jaa(n)au ||
neekee teree bigaaree aale teraa naau ||1|| rahaau ||
kujaa aamadh kujaa rafatee kujaa me ravee ||
dhavaiaarikaa nagaree raas bugoiee ||1||
khoob teree pagaree meeThe tere bol ||
dhavaiaarikaa nagaree kaahe ke magol ||2||
cha(n)dha(n)ee hajaar aalam ekal khaanaa(n) ||
ham chinee paatisaeh saa(n)vale baranaa(n) ||3||
asapat gajapat nareh nari(n)dh ||
naame ke savaiaamee meer muka(n)dh ||4||2||3||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us