Sri Guru Granth Sahib

ਅੰਗ ੭੨੮

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥
ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥
ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥
ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥
ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥
ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
ਸੂਹੀ ਮਹਲਾ ੧ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਅੰਤਰਿ ਵਸੈ ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥
ਐਸਾ ਗਿਆਨੁ ਜਪਹੁ ਮਨ ਮੇਰੇ ॥ ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥
ਗਿਆਨੁ ਧਿਆਨੁ ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥
ਸੇਵਾ ਕਰੇ ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥
ਹਮ ਨਹੀ ਚੰਗੇ ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥

Ang 728

ikOankaar sat naam karataa purakh nirabhau niravair akaal moorat ajoonee saibha(n) gur prasaadh ||
raag soohee mahalaa pehilaa chaupadhe ghar pehilaa
bhaa(n)ddaa dhoi bais dhoop dhevahu tau dhoodhai kau jaavahu ||
dhoodh karam fun surat samain hoi niraas jamaavahu ||1||
japahu ta eko naamaa ||
avar niraafal kaamaa ||1|| rahaau ||
eih man ieeTee haath karahu fun netrau needh na aavai ||
rasanaa naam japahu tab matheeaai in bidh a(n)mrit paavahu ||2||
man sa(n)paT jit sat sar naavan bhaavan paatee tirapat kare ||
poojaa praan sevak je seve in(h) bidh saahib ravat rahai ||3||
kahadhe kaheh kahe keh jaaveh tum sar avar na koiee ||
bhagat heen naanak jan ja(n)pai hau saalaahee sachaa soiee ||4||1||
soohee mahalaa pehilaa ghar doojaa
ikOankaar satigur prasaadh ||
a(n)tar vasai na baahar jai ||
a(n)mrit chhodd kaahe bikh khai ||1||
aaisaa giaan japahu man mere ||
hovahu chaakar saache kere ||1|| rahaau ||
giaan dhiaan sabh koiee ravai ||
baa(n)dhan baa(n)dhiaa sabh jag bhavai ||2||
sevaa kare su chaakar hoi ||
jal thal maheeal rav rahiaa soi ||3||
ham nahee cha(n)ge buraa nahee koi ||
pranavat naanak taare soi ||4||1||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us