Sri Guru Granth Sahib

ਅੰਗ ੭੩੧

ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥ ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥ ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥ ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
ਰਾਗੁ ਸੂਹੀ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥ ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥ ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥ ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥ ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥ ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
ਸੂਹੀ ਮਹਲਾ ੪ ॥
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥
ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥
ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਸੂਹੀ ਮਹਲਾ ੪ ॥
ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥ ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥

Ang 731

mere laal jeeau teraa a(n)t na jaanaa ||
too(n) jal thal maheeal bharipur leenaa too(n) aape sarab samaanaa ||1|| rahaau ||
man taaraajee chit tulaa teree sev saraaf kamaavaa ||
ghaT hee bheetar so sahu tolee in bidh chit rahaavaa ||2||
aape ka(n)ddaa tol taraajee aape tolanahaaraa ||
aape dhekhai aape boojhai aape hai vanajaaraa ||3||
a(n)dhulaa neech jaat paradhesee khin aavai til jaavai ||
taa kee sa(n)gat naanak rahadhaa kiau kar mooRaa paavai ||4||2||9||
raag soohee mahalaa chauthhaa ghar pehilaa
ikOankaar satigur prasaadh ||
man raam naam aaraadhiaa gur sabadh guroo gur ke ||
sabh ichhaa man tan pooreeaa sabh chookaa ddar jam ke ||1||
mere man gun gaavahu raam naam har ke ||
gur tuThai man parabodhiaa har peeaa ras gaTake ||1|| rahaau ||
satasa(n)gat uootam satigur keree gun gaavai har prabh ke ||
har kirapaa dhaar melahu satasa(n)gat ham dhoveh pag jan ke ||2||
raam naam sabh hai raam naamaa ras gurmat ras rasake ||
har a(n)mrit har jal paiaa sabh laathee tis tis ke ||3||
hamaree jaat paat gur satigur ham vechio sir gur ke ||
jan naanak naam pario gur chelaa gur raakhahu laaj jan ke ||4||1||
soohee mahalaa chauthhaa ||
har har naam bhajio purakhotam sabh binase dhaaladh dhalaghaa ||
bhau janam maranaa meTio gur sabadhee har asathir sev sukh samaghaa ||1||
mere man bhaj raam naam at piraghaa ||
mai man tan arap dhario gur aagai sir vech leeo mul mahaghaa ||1|| rahaau ||
narapat raaje ra(n)g ras maaneh bin naavai pakaR khaRe sabh kalaghaa ||
dharam rai sir dda(n)dd lagaanaa fir pachhutaane hath falaghaa ||2||
har raakh raakh jan kiram tumaare saranaagat purakh pratipalaghaa ||
dharasan sa(n)t dheh sukh paavai prabh loch poor jan tumaghaa ||3||
tum samarath purakh vadde prabh suaamee mo kau keejai dhaan har nimaghaa ||
jan naanak naam milai sukh paavai ham naam viTahu sadh ghumaghaa ||4||2||
soohee mahalaa chauthhaa ||
har naamaa har ra(n)n(g) hai har ra(n)n(g) majeeThai ra(n)n(g) ||
gur tuThai har ra(n)g chaaRiaa fir bahuR na hovee bha(n)n(g) ||1||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us