ਮੇਰੇ ਮਨ ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ ਹਰਿ ਉਪਦੇਸਿਆ ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥
ਮੁੰਧ ਇਆਣੀ ਮਨਮੁਖੀ ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ ਨ ਆਇਓ ਮਨਿ ਦੂਜਾ ਭਾਉ ਸਹਲੰਙੁ ॥੨॥
ਹਮ ਮੈਲੁ ਭਰੇ ਦੁਹਚਾਰੀਆ ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ ਸਭਿ ਲਾਥੇ ਕਿਲਵਿਖ ਪੰਙੁ ॥੩॥
ਹਰਿ ਦੀਨਾ ਦੀਨ ਦਇਆਲ ਪ੍ਰਭੁ ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ ਹਰਿ ਰੰਗੁ ਪਾਇਆ ਜਨ ਨਾਨਕ ਮਨਿ ਤਨਿ ਰੰਙੁ ॥੪॥੩॥
ਸੂਹੀ ਮਹਲਾ ੪ ॥
ਹਰਿ ਹਰਿ ਕਰਹਿ ਨਿਤ ਕਪਟੁ ਕਮਾਵਹਿ ਹਿਰਦਾ ਸੁਧੁ ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ ਸੁਪਨੈ ਸੁਖੁ ਨ ਹੋਈ ॥੧॥
ਗਿਆਨੀ ਗੁਰ ਬਿਨੁ ਭਗਤਿ ਨ ਹੋਈ ॥ ਕੋਰੈ ਰੰਗੁ ਕਦੇ ਨ ਚੜੈ ਜੇ ਲੋਚੈ ਸਭੁ ਕੋਈ ॥੧॥ ਰਹਾਉ ॥
ਜਪੁ ਤਪ ਸੰਜਮ ਵਰਤ ਕਰੇ ਪੂਜਾ ਮਨਮੁਖ ਰੋਗੁ ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ ਦੂਜੈ ਭਾਇ ਖੁਆਈ ॥੨॥
ਬਾਹਰਿ ਭੇਖ ਬਹੁਤੁ ਚਤੁਰਾਈ ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ ਸਬਦੁ ਨ ਚੀਨੑੈ ਫਿਰਿ ਫਿਰਿ ਜੂਨੀ ਆਵੈ ॥੩॥
ਨਾਨਕ ਨਦਰਿ ਕਰੇ ਸੋ ਬੂਝੈ ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ ਏਕਸੁ ਮਾਹਿ ਸਮਾਏ ॥੪॥੪॥
ਸੂਹੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਗੁਰਮਤਿ ਨਗਰੀ ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥
ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥
ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥
ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥ ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥
ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥ ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥
ਸੂਹੀ ਮਹਲਾ ੪ ॥
ਹਰਿ ਕ੍ਰਿਪਾ ਕਰੇ ਮਨਿ ਹਰਿ ਰੰਗੁ ਲਾਏ ॥ ਗੁਰਮੁਖਿ ਹਰਿ ਹਰਿ ਨਾਮਿ ਸਮਾਏ ॥੧॥
ਹਰਿ ਰੰਗਿ ਰਾਤਾ ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥
ਹਰਿ ਰੰਗ ਕਉ ਲੋਚੈ ਸਭੁ ਕੋਈ ॥ ਗੁਰਮੁਖਿ ਰੰਗੁ ਚਲੂਲਾ ਹੋਈ ॥੨॥
ਮਨਮੁਖਿ ਮੁਗਧੁ ਨਰੁ ਕੋਰਾ ਹੋਇ ॥
mere man har raam naam kar ra(n)n(g) ||
gur tuThai har upadhesiaa har bheTiaa raau nisa(n)n(g) ||1|| rahaau ||
mu(n)dh iaanee manmukhee fir aavan jaanaa a(n)n(g) ||
har prabh chit na aaio man dhoojaa bhaau sahala(n)n(g) ||2||
ham mail bhare dhuhachaareeaa har raakhahu a(n)gee a(n)n(g) ||
gur a(n)mirat sar navalaiaa sabh laathe kilavikh pa(n)n(g) ||3||
har dheenaa dheen dhiaal prabh satasa(n)gat melahu sa(n)n(g) ||
mil sa(n)gat har ra(n)g paiaa jan naanak man tan ra(n)n(g) ||4||3||
soohee mahalaa chauthhaa ||
har har kareh nit kapaT kamaaveh hiradhaa sudh na hoiee ||
anadhin karam kareh bahutere supanai sukh na hoiee ||1||
giaanee gur bin bhagat na hoiee ||
korai ra(n)g kadhe na chaRai je lochai sabh koiee ||1|| rahaau ||
jap tap sa(n)jam varat kare poojaa manmukh rog na jaiee ||
a(n)tar rog mahaa abhimaanaa dhoojai bhai khuaaiee ||2||
baahar bhekh bahut chaturaiee manooaa dheh dhis dhaavai ||
haumai biaapiaa sabadh na cheen(h)ai fir fir joonee aavai ||3||
naanak nadhar kare so boojhai so jan naam dhiaae ||
gur parasaadhee eko boojhai ekas maeh samaae ||4||4||
soohee mahalaa chauthhaa ghar doojaa
ikOankaar satigur prasaadh ||
gurmat nagaree khoj khojaiee ||
har har naam padhaarath paiee ||1||
merai man har har saa(n)t vasaiee ||
tisanaa agan bujhee khin a(n)tar gur miliaai sabh bhukh gavaiee ||1|| rahaau ||
har gun gaavaa jeevaa meree maiee ||
satigur dhiaal gun naam dhiraRaiee ||2||
hau har prabh piaaraa ddoodd ddooddaiee ||
satasa(n)gat mil har ras paiee ||3||
dhur masatak lekh likhe har paiee ||
gur naanak tuThaa melai har bhaiee ||4||1||5||
soohee mahalaa chauthhaa ||
har kirapaa kare man har ra(n)g laae ||
gurmukh har har naam samaae ||1||
har ra(n)g raataa man ra(n)g maane ||
sadhaa ana(n)dh rahai dhin raatee poore gur kai sabadh samaane ||1|| rahaau ||
har ra(n)g kau lochai sabh koiee ||
gurmukh ra(n)g chaloolaa hoiee ||2||
manmukh mugadh nar koraa hoi ||