ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥ ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥ ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
ਸੂਹੀ ਮਹਲਾ ੪ ॥
ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
gur kirapaa te har man vasai horat bidh liaa na jaiee ||1||
har dhan sa(n)cheeaai bhaiee ||
j halat palat har hoi sakhaiee ||1|| rahaau ||
satasa(n)gatee sa(n)g har dhan khaTeeaai hor thai horat upai har dhan kitai na paiee ||
har ratanai kaa vaapaareeaa har ratan dhan vihaajhe kachai ke vaapaare’e vaak har dhan liaa na jaiee ||2||
har dhan ratan javehar maanak har dhanai naal a(n)mirat velai vatai har bhagatee har liv laiee ||
har dhan a(n)mirat velai vatai kaa beejiaa bhagat khai kharach rahe nikhuTai naahee ||
halat palat har dhanai kee bhagataa kau milee vaddiaaiee ||3||
har dhan nirabhau sadhaa sadhaa asathir hai saachaa ih har dhan aganee tasakarai paaneeaai jamadhootai kisai kaa gavaiaa na jaiee ||
har dhan kau uchakaa neR na aaviee jam jaagaatee dda(n)dd na lagaiee ||4||
saakatee paap kar kai bikhiaa dhan sa(n)chiaa tinaa ik vikh naal na jaiee ||
halatai vich saakat dhuhele bhe hathahu chhuRak giaa agai palat saakat har dharageh ddoiee na paiee ||5||
eis har dhan kaa saahu har aap hai sa(n)tahu jis no dhei su har dhan ladh chalaiee ||
eis har dhanai kaa toTaa kadhe na aaviee jan naanak kau gur sojhee paiee ||6||3||10||
soohee mahalaa chauthhaa ||
jis no har suprasa(n)n hoi so har gunaa ravai so bhagat so paravaan ||
tis kee mahimaa kiaa varaneeaai jis kai hiradhai vasiaa har purakh bhagavaan ||1||
govi(n)dh gun gaieeaai jeeau lai satiguroo naal dhiaan ||1|| rahaau ||
so satiguroo saa sevaa satigur kee safal hai jis te paieeaai param nidhaan ||
jo dhoojai bhai saakat kaamanaa arath dhuraga(n)dh sarevadhe so nihafal sabh agiaan ||2||
jis no parateet hovai tis kaa gaaviaa thai pavai so paavai dharageh maan ||
jo bin parateetee kapaTee kooRee kooRee akhee meeTadhe un kaa utar jaigaa jhooTh gumaan ||3||
jetaa jeeau pi(n)dd sabh teraa too(n) a(n)tarajaamee purakh bhagavaan ||
dhaasan dhaas kahai jan naanak jehaa too(n) karaieh tehaa hau karee vakhiaan ||4||4||11||