Sri Guru Granth Sahib

ਅੰਗ ੭੩੬

ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥
ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
ਸੂਹੀ ਮਹਲਾ ੪ ॥
ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥ ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥ ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥ ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥ ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥ ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
ਰਾਗੁ ਸੂਹੀ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਬਾਜੀਗਰਿ ਜੈਸੇ ਬਾਜੀ ਪਾਈ ॥ ਨਾਨਾ ਰੂਪ ਭੇਖ ਦਿਖਲਾਈ ॥ ਸਾਂਗੁ ਉਤਾਰਿ ਥੰਮ੍ਹ੍ਹਿਓ ਪਾਸਾਰਾ ॥ ਤਬ ਏਕੋ ਏਕੰਕਾਰਾ ॥੧॥
ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥ ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥
ਜਲ ਤੇ ਊਠਹਿ ਅਨਿਕ ਤਰੰਗਾ ॥ ਕਨਿਕ ਭੂਖਨ ਕੀਨੇ ਬਹੁ ਰੰਗਾ ॥ ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥ ਫਲ ਪਾਕੇ ਤੇ ਏਕੰਕਾਰਾ ॥੨॥
ਸਹਸ ਘਟਾ ਮਹਿ ਏਕੁ ਆਕਾਸੁ ॥ ਘਟ ਫੂਟੇ ਤੇ ਓਹੀ ਪ੍ਰਗਾਸੁ ॥ ਭਰਮ ਲੋਭ ਮੋਹ ਮਾਇਆ ਵਿਕਾਰ ॥ ਭ੍ਰਮ ਛੂਟੇ ਤੇ ਏਕੰਕਾਰ ॥੩॥
ਓਹੁ ਅਬਿਨਾਸੀ ਬਿਨਸਤ ਨਾਹੀ ॥ ਨਾ ਕੋ ਆਵੈ ਨਾ ਕੋ ਜਾਹੀ ॥ ਗੁਰਿ ਪੂਰੈ ਹਉਮੈ ਮਲੁ ਧੋਈ ॥ ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
ਸੂਹੀ ਮਹਲਾ ੫ ॥
ਕੀਤਾ ਲੋੜਹਿ ਸੋ ਪ੍ਰਭ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥ ਦਾਸ ਅਪੁਨੇ ਕੀ ਰਾਖਹੁ ਲਾਜ ॥੧॥
ਤੇਰੀ ਸਰਣਿ ਪੂਰਨ ਦਇਆਲਾ ॥ ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥
ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥ ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥ ਲੋਕ ਪਤੀਆਰੈ ਕਛੂ ਨ ਪਾਈਐ ॥ ਸਾਚਿ ਲਗੈ ਤਾ ਹਉਮੈ ਜਾਈਐ ॥੨॥

Ang 736

gur parasaadhee ko viralaa chhooTai tis jan kau hau balihaaree ||3||
jin sisaT saajee soiee har jaanai taa kaa roop apaaro ||
naanak aape vekh har bigasai gurmukh braham beechaaro ||4||3||14||
soohee mahalaa chauthhaa ||
keetaa karanaa sarab rajaiee kichh keechai je kar sakeeaai ||
aapanaa keetaa kichhoo na hovai jiau har bhaavai tiau rakheeaai ||1||
mere har jeeau sabh ko terai vas ||
asaa jor naahee je kichh kar ham saakeh jiau bhaavai tivai bakhas ||1|| rahaau ||
sabh jeeau pi(n)dd dheeaa tudh aape tudh aape kaarai laiaa ||
jehaa too(n) hukam kareh tehe ko karam kamaavai jehaa tudh dhur likh paiaa ||2||
pa(n)ch tat kar tudh sirasaT sabh saajee koiee chhevaa kariau je kichh keetaa hovai ||
eikanaa satigur mel too(n) bujhaaveh ik manmukh kareh s rovai ||3||
har kee vaddiaaiee hau aakh na saakaa hau moorakh mugadh neechaan ||
jan naanak kau har bakhas lai mere suaamee saranaagat piaa ajaan ||4||4||15||24||
raag soohee mahalaa panjavaa ghar pehilaa
ikOankaar satigur prasaadh ||
baajeegar jaise baajee paiee ||
naanaa roop bhekh dhikhalaiee ||
saa(n)g utaar tha(n)mi(h)o paasaaraa ||
tab eko eka(n)kaaraa ||1||
kavan roop dhirasaTio binasaio ||
kateh gio uh kat te aaio ||1|| rahaau ||
jal te uooTheh anik tara(n)gaa ||
kanik bhookhan keene bahu ra(n)gaa ||
beej beej dhekhio bahu parakaaraa ||
fal paake te eka(n)kaaraa ||2||
sahas ghaTaa meh ek aakaas ||
ghaT fooTe te ohee pragaas ||
bharam lobh moh maiaa vikaar ||
bhram chhooTe te eka(n)kaar ||3||
oh abinaasee binasat naahee ||
naa ko aavai naa ko jaahee ||
gur poorai haumai mal dhoiee ||
kahu naanak meree param gat hoiee ||4||1||
soohee mahalaa panjavaa ||
keetaa loReh so prabh hoi ||
tujh bin dhoojaa naahee koi ||
jo jan seve tis pooran kaaj ||
dhaas apune kee raakhahu laaj ||1||
teree saran pooran dhiaalaa ||
tujh bin kavan kare pratipaalaa ||1|| rahaau ||
jal thal maheeal rahiaa bharapoor ||
nikaT vasai naahee prabh dhoor ||
lok pateeaarai kachhoo na paieeaai ||
saach lagai taa haumai jaieeaai ||2||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us