ਜਿਸ ਨੋ ਲਾਇ ਲਏ ਸੋ ਲਾਗੈ ॥ ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ ਪਰਮ ਪਦੁ ਪਾਏ ॥ ਗੁਰ ਪਰਸਾਦੀ ਨਾਮੁ ਧਿਆਏ ॥੩॥
ਦੁਇ ਕਰ ਜੋੜਿ ਕਰਉ ਅਰਦਾਸਿ ॥ ਤੁਧੁ ਭਾਵੈ ਤਾ ਆਣਹਿ ਰਾਸਿ ॥ ਕਰਿ ਕਿਰਪਾ ਅਪਨੀ ਭਗਤੀ ਲਾਇ ॥ ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥
ਸੂਹੀ ਮਹਲਾ ੫ ॥
ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥
ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥
ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥
ਗਰਬਿ ਗਹੇਲੀ ਮਹਲੁ ਨ ਪਾਵੈ ॥ ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥
ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥
ਸੂਹੀ ਮਹਲਾ ੫ ॥
ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ ਭਤਾਰਿ ॥ ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥ ਆਸ ਪਿਆਸੀ ਪਿਰ ਕਉ ਲੋੜੀ ॥੧॥
ਕਵਨ ਕਹਾ ਗੁਨ ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥
ਸਤੁ ਸੀਗਾਰੁ ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥
ਗੁਣ ਕਾਮਣ ਕਰਿ ਕੰਤੁ ਰੀਝਾਇਆ ॥ ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥ ਸਭ ਤੇ ਊਚਾ ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥
ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥ ਸੇਜ ਵਿਛਾਈ ਸਰਧ ਅਪਾਰਾ ॥ ਨਵ ਰੰਗ ਲਾਲੁ ਸੇਜ ਰਾਵਣ ਆਇਆ ॥ ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥
ਸੂਹੀ ਮਹਲਾ ੫ ॥
ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥
ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥
ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥
ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥
jis no lai le so laagai ||
giaan ratan a(n)tar tis jaagai ||
dhuramat jai param padh paae ||
gur parasaadhee naam dhiaae ||3||
dhui kar joR karau aradhaas ||
tudh bhaavai taa aaneh raas ||
kar kirapaa apanee bhagatee lai ||
jan naanak prabh sadhaa dhiaai ||4||2||
soohee mahalaa panjavaa ||
dhan sohaagan jo prabhoo pachhaanai ||
maanai hukam tajai abhimaanai ||
pria siau raatee raleeaa maanai ||1||
sun sakhe’ee prabh milan neesaanee ||
man tan arap taj laaj lokaanee ||1|| rahaau ||
sakhee sahelee kau samajhaavai ||
soiee kamaavai jo prabh bhaavai ||
saa sohaagan a(n)k samaavai ||2||
garab gahelee mahal na paavai ||
fir pachhutaavai jab rain bihaavai ||
karamaheen manmukh dhukh paavai ||3||
binau karee je jaanaa dhoor ||
prabh abinaasee rahiaa bharapoor ||
jan naanak gaavai dhekh hadhoor ||4||3||
soohee mahalaa panjavaa ||
girahu vas gur keenaa hau ghar kee naar ||
dhas dhaasee kar dheenee bhataar ||
sagal samagree mai ghar kee joRee ||
aas piaasee pir kau loRee ||1||
kavan kahaa gun ka(n)t piaare ||
sughaR saroop dhiaal muraare ||1|| rahaau ||
sat seegaar bhau a(n)jan paiaa ||
a(n)mirat naam ta(n)bol mukh khaiaa ||
ka(n)gan basatr gahane bane suhaave ||
dhan sabh sukh paavai jaa(n) pir ghar aavai ||2||
gun kaaman kar ka(n)t reejhaiaa ||
vas kar leenaa gur bharam chukaiaa ||
sabh te uoochaa ma(n)dhar meraa ||
sabh kaaman tiaagee priau preetam meraa ||3||
pragaTiaa soor jot ujeeaaraa ||
sej vichhaiee saradh apaaraa ||
nav ra(n)g laal sej raavan aaiaa ||
jan naanak pir dhan mil sukh paiaa ||4||4||
soohee mahalaa panjavaa ||
aumakio heeau milan prabh taiee ||
khojat chario dhekhau pria jaiee ||
sunat sadhesaro pria gireh sej vichhaiee ||
bhram bhram aaio tau nadhar na paiee ||1||
kin bidh heearo dheerai nimaano ||
mil saajan hau tujh kurabaano ||1|| rahaau ||
ekaa sej vichhee dhan ka(n)taa ||
dhan sootee pir sadh jaaga(n)taa ||
peeo madharo dhan matava(n)taa ||
dhan jaagai je pir bola(n)taa ||2||
bhiee niraasee bahut dhin laage ||
dhes dhisa(n)tar mai sagale jhaage ||