Sri Guru Granth Sahib

ਅੰਗ ੭੩੮

ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥
ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥
ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥
ਸੂਹੀ ਮਹਲਾ ੫ ॥
ਕਿਆ ਗੁਣ ਤੇਰੇ ਸਾਰਿ ਸਮ੍ਹ੍ਹਾਲੀ ਮੋਹਿ ਨਿਰਗੁਨ ਕੇ ਦਾਤਾਰੇ ॥ ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥
ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥
ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮ੍ਹ੍ਹ ਸਦਾ ਸਦਾ ਉਪਕਾਰੇ ॥ ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥
ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥ ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥
ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥ ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥
ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਸੇਵਾ ਥੋਰੀ ਮਾਗਨੁ ਬਹੁਤਾ ॥ ਮਹਲੁ ਨ ਪਾਵੈ ਕਹਤੋ ਪਹੁਤਾ ॥੧॥
ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥ ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥
ਭੇਖ ਦਿਖਾਵੈ ਸਚੁ ਨ ਕਮਾਵੈ ॥ ਕਹਤੋ ਮਹਲੀ ਨਿਕਟਿ ਨ ਆਵੈ ॥੨॥
ਅਤੀਤੁ ਸਦਾਏ ਮਾਇਆ ਕਾ ਮਾਤਾ ॥ ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥
ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥ ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥
ਦਰਸਨ ਦੇਖੇ ਕੀ ਵਡਿਆਈ ॥ ਤੁਮ੍ਹ੍ਹ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥
ਸੂਹੀ ਮਹਲਾ ੫ ॥
ਬੁਰੇ ਕਾਮ ਕਉ ਊਠਿ ਖਲੋਇਆ ॥ ਨਾਮ ਕੀ ਬੇਲਾ ਪੈ ਪੈ ਸੋਇਆ ॥੧॥
ਅਉਸਰੁ ਅਪਨਾ ਬੂਝੈ ਨ ਇਆਨਾ ॥ ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥
ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥ ਸਾਧ ਜਨਾ ਕਾ ਦਰਸੁ ਨ ਡੀਠਾ ॥੨॥
ਕਬਹੂ ਨ ਸਮਝੈ ਅਗਿਆਨੁ ਗਵਾਰਾ ॥ ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥
ਬਿਖੈ ਨਾਦ ਕਰਨ ਸੁਣਿ ਭੀਨਾ ॥ ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥
ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥ ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥
ਕਹੁ ਨਾਨਕ ਪ੍ਰਭ ਬਖਸ ਕਰੀਜੈ ॥

Ang 738

khin rahan na paavau bin pag paage ||
hoi kirapaal prabh mileh sabhaage ||3||
bhio kirapaal satasa(n)g milaiaa ||
boojhee tapat ghareh pir paiaa ||
sagal seegaar hun mujheh suhaiaa ||
kahu naanak gur bharam chukaiaa ||4||
jeh dhekhaa teh pir hai bhaiee ||
kholi(h)o kapaaT taa man Thaharaiee ||1|| rahaau dhoojaa ||5||
soohee mahalaa panjavaa ||
kiaa gun tere saar sam(h)aalee moh niragun ke dhaataare ||
bai khareedh kiaa kare chaturaiee ih jeeau pi(n)dd sabh thaare ||1||
laal ra(n)geele preetam manmohan tere dharasan kau ham baare ||1|| rahaau ||
prabh dhaataa moh dheen bhekhaaree tum(h) sadhaa sadhaa upakaare ||
so kichh naahee j mai te hovai mere Thaakur agam apaare ||2||
kiaa sev kamaavau kiaa keh reejhaavau bidh kit paavau dharasaare ||
mit nahee paieeaai a(n)t na laheeaai man tarasai charanaare ||3||
paavau dhaan ddeeTh hoi maagau mukh laagai sa(n)t renaare ||
jan naanak kau gur kirapaa dhaaree prabh haath dhei nisataare ||4||6||
soohee mahalaa panjavaa ghar teejaa
ikOankaar satigur prasaadh ||
sevaa thoree maagan bahutaa ||
mahal na paavai kahato pahutaa ||1||
jo pria maane tin kee reesaa ||
kooRe moorakh kee haaTheesaa ||1|| rahaau ||
bhekh dhikhaavai sach na kamaavai ||
kahato mahalee nikaT na aavai ||2||
ateet sadhaae maiaa kaa maataa ||
man nahee preet kahai mukh raataa ||3||
kahu naanak prabh binau suneejai ||
kuchal kaThor kaamee mukat keejai ||4||
dharasan dhekhe kee vaddiaaiee ||
tum(h) sukhadhaate purakh subhaiee ||1|| rahaau dhoojaa ||1||7||
soohee mahalaa panjavaa ||
bure kaam kau uooTh khaloiaa ||
naam kee belaa pai pai soiaa ||1||
aausar apanaa boojhai na iaanaa ||
maiaa moh ra(n)g lapaTaanaa ||1|| rahaau ||
lobh lahar kau bigas fool baiThaa ||
saadh janaa kaa dharas na ddeeThaa ||2||
kabahoo na samajhai agiaan gavaaraa ||
bahur bahur lapaTio ja(n)jaaraa ||1|| rahaau ||
bikhai naadh karan sun bheenaa ||
har jas sunat aalas man keenaa ||3||
dhirasaT naahee re pekhat a(n)dhe ||
chhodd jaeh jhooThe sabh dha(n)dhe ||1|| rahaau ||
kahu naanak prabh bakhas kareejai ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us