ਕਰਣਹਾਰ ਕੀ ਸੇਵ ਨ ਸਾਧੀ ॥੧॥
ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥ ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥
ਤੂੰ ਦਾਤਾ ਪ੍ਰਭ ਅੰਤਰਜਾਮੀ ॥ ਕਾਚੀ ਦੇਹ ਮਾਨੁਖ ਅਭਿਮਾਨੀ ॥੨॥
ਸੁਆਦ ਬਾਦ ਈਰਖ ਮਦ ਮਾਇਆ ॥ ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥
ਦੁਖ ਭੰਜਨ ਜਗਜੀਵਨ ਹਰਿ ਰਾਇਆ ॥ ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥
ਸੂਹੀ ਮਹਲਾ ੫ ॥
ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥ ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥
ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥ ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥
ਘੋਰ ਮਹਲ ਸਦਾ ਰੰਗਿ ਰਾਤਾ ॥ ਸੰਗਿ ਤੁਮ੍ਹ੍ਹਾਰੈ ਕਛੂ ਨ ਜਾਤਾ ॥੨॥
ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥ ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥
ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥ ਮਹਾ ਗਰਤ ਮਹਿ ਨਿਘਰਤ ਜਾਤਾ ॥੪॥
ਨਾਨਕ ਕੀ ਅਰਦਾਸਿ ਸੁਣੀਜੈ ॥ ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥
ਸੂਹੀ ਮਹਲਾ ੫ ॥
ਜੀਵਤ ਮਰੈ ਬੁਝੈ ਪ੍ਰਭੁ ਸੋਇ ॥ ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥
ਸੁਣਿ ਸਾਜਨ ਇਉ ਦੁਤਰੁ ਤਰੀਐ ॥ ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥
ਏਕ ਬਿਨਾ ਦੂਜਾ ਨਹੀ ਜਾਨੈ ॥ ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥
ਜੋ ਕਿਛੁ ਕਰੈ ਸੋਈ ਭਲ ਮਾਨੈ ॥ ਆਦਿ ਅੰਤ ਕੀ ਕੀਮਤਿ ਜਾਨੈ ॥੩॥
ਕਹੁ ਨਾਨਕ ਤਿਸੁ ਜਨ ਬਲਿਹਾਰੀ ॥ ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥
ਸੂਹੀ ਮਹਲਾ ੫ ॥
ਗੁਰੁ ਪਰਮੇਸਰੁ ਕਰਣੈਹਾਰੁ ॥ ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥
ਗੁਰ ਕੇ ਚਰਣ ਕਮਲ ਮਨ ਧਿਆਇ ॥ ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥
ਭਵਜਲਿ ਡੂਬਤ ਸਤਿਗੁਰੁ ਕਾਢੈ ॥ ਜਨਮ ਜਨਮ ਕਾ ਟੂਟਾ ਗਾਢੈ ॥੨॥
ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥ ਸੂਖ ਸਹਜ ਮਨਿ ਆਵੈ ਸਾਂਤਿ ॥੩॥
ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥ ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥
ਸੂਹੀ ਮਹਲਾ ੫ ॥
ਗੁਰ ਅਪੁਨੇ ਊਪਰਿ ਬਲਿ ਜਾਈਐ ॥ ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥
ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥
ਚਰਣ ਕਮਲ ਸਿਉ ਲਾਗੀ ਪ੍ਰੀਤਿ ॥ ਸਾਚੀ ਪੂਰਨ ਨਿਰਮਲ ਰੀਤਿ ॥੨॥
ਸੰਤ ਪ੍ਰਸਾਦਿ ਵਸੈ ਮਨ ਮਾਹੀ ॥ ਜਨਮ ਜਨਮ ਕੇ ਕਿਲਵਿਖ ਜਾਹੀ ॥੩॥
ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥
karanahaar kee sev na saadhee ||1||
patit paavan prabh naam tumaare ||
raakh leh moh niraguneeaare ||1|| rahaau ||
too(n) dhaataa prabh a(n)tarajaamee ||
kaachee dheh maanukh abhimaanee ||2||
suaadh baadh ieerakh madh maiaa ||
ein sa(n)g laag ratan janam gavaiaa ||3||
dhukh bha(n)jan jagajeevan har raiaa ||
sagal tiaag naanak saranaiaa ||4||13||19||
soohee mahalaa panjavaa ||
pekhat chaakhat kaheeat a(n)dhaa suneeat suneeaai naahee ||
nikaT vasat kau jaanai dhoore paapee paap kamaahee ||1||
so kichh kar jit chhuTeh paraanee ||
har har naam jap a(n)mirat baanee ||1|| rahaau ||
ghor mahal sadhaa ra(n)g raataa ||
sa(n)g tum(h)aarai kachhoo na jaataa ||2||
rakheh pochaar maaTee kaa bhaa(n)ddaa ||
at kucheel milai jam ddaa(n)ddaa ||3||
kaam karodh lobh moh baadhaa ||
mahaa garat meh nigharat jaataa ||4||
naanak kee aradhaas suneejai ||
ddoobat paahan prabh mere leejai ||5||14||20||
soohee mahalaa panjavaa ||
jeevat marai bujhai prabh soi ||
tis jan karam paraapat hoi ||1||
sun saajan iau dhutar tareeaai ||
mil saadhoo har naam uchareeaai ||1|| rahaau ||
ek binaa dhoojaa nahee jaanai ||
ghaT ghaT a(n)tar paarabraham pachhaanai ||2||
jo kichh karai soiee bhal maanai ||
aadh a(n)t kee keemat jaanai ||3||
kahu naanak tis jan balihaaree ||
jaa kai hiradhai vaseh muraaree ||4||15||21||
soohee mahalaa panjavaa ||
gur paramesar karanaihaar ||
sagal sirasaT kau dhe aadhaar ||1||
gur ke charan kamal man dhiaai ||
dhookh dharadh is tan te jai ||1|| rahaau ||
bhavajal ddoobat satigur kaaddai ||
janam janam kaa TooTaa gaaddai ||2||
gur kee sevaa karahu dhin raat ||
sookh sahaj man aavai saa(n)t ||3||
satigur kee ren vaddabhaagee paavai ||
naanak gur kau sadh bal jaavai ||4||16||22||
soohee mahalaa panjavaa ||
gur apune uoopar bal jaieeaai ||
aaTh pahar har har jas gaieeaai ||1||
simarau so prabh apanaa suaamee ||
sagal ghaTaa kaa a(n)tarajaamee ||1|| rahaau ||
charan kamal siau laagee preet ||
saachee pooran niramal reet ||2||
sa(n)t prasaadh vasai man maahee ||
janam janam ke kilavikh jaahee ||3||
kar kirapaa prabh dheen dhiaalaa ||
naanak maagai sa(n)t ravaalaa ||4||17||23||