Sri Guru Granth Sahib

ਅੰਗ ੭੪੨

ਸੂਹੀ ਮਹਲਾ ੫ ॥
ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥
ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
ਸੂਹੀ ਮਹਲਾ ੫ ॥
ਮੀਤੁ ਸਾਜਨੁ ਸੁਤ ਬੰਧਪ ਭਾਈ ॥ ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥
ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥ ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥
ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥ ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥
ਹਰਿ ਚਰਨ ਸਰਣ ਗੜ ਕੋਟ ਹਮਾਰੈ ॥ ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥
ਨਾਨਕ ਦਾਸ ਸਦਾ ਬਲਿਹਾਰੀ ॥ ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥
ਸੂਹੀ ਮਹਲਾ ੫ ॥
ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥ ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥
ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥ ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥
ਕਰਿ ਬੇਨਤੀ ਜਨ ਧੂਰਿ ਬਾਛਾਹਾ ॥ ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥
ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥ ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥
ਦੀਨ ਦਇਆਲ ਕਰਹੁ ਉਤਸਾਹਾ ॥ ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥
ਸੂਹੀ ਮਹਲਾ ੫ ॥
ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥
ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥
ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥
ਜਨਮ ਜਨਮ ਕੇ ਭੈ ਮੋਹ ਨਿਵਾਰੇ ॥ ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
ਸੂਹੀ ਮਹਲਾ ੫ ॥
ਅਨਿਕ ਬੀਂਗ ਦਾਸ ਕੇ ਪਰਹਰਿਆ ॥ ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥
ਤੁਮਹਿ ਛਡਾਇ ਲੀਓ ਜਨੁ ਅਪਨਾ ॥ ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥
ਪਰਬਤ ਦੋਖ ਮਹਾ ਬਿਕਰਾਲਾ ॥ ਖਿਨ ਮਹਿ ਦੂਰਿ ਕੀਏ ਦਇਆਲਾ ॥੨॥
ਸੋਗ ਰੋਗ ਬਿਪਤਿ ਅਤਿ ਭਾਰੀ ॥ ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥
ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥

Ang 742

soohee mahalaa panjavaa ||
dharasan dhekh jeevaa gur teraa ||
pooran karam hoi prabh meraa ||1||
eeh bena(n)tee sun prabh mere ||
dheh naam kar apane chere ||1|| rahaau ||
apanee saran raakh prabh dhaate ||
gur prasaadh kinai viralai jaate ||2||
sunahu binau prabh mere meetaa ||
charan kamal vaseh merai cheetaa ||3||
naanak ek karai aradhaas ||
visar naahee pooran gunataas ||4||18||24||
soohee mahalaa panjavaa ||
meet saajan sut ba(n)dhap bhaiee ||
jat kat pekhau har sa(n)g sahaiee ||1||
jat meree pat meree dhan har naam ||
sookh sahaj aana(n)dh bisaraam ||1|| rahaau ||
paarabraham jap pahir sanaeh ||
koT aavadh tis bedhat naeh ||2||
har charan saran gaR koT hamaarai ||
kaal ka(n)Tak jam tis na bidhaarai ||3||
naanak dhaas sadhaa balihaaree ||
sevak sa(n)t raajaa raam muraaree ||4||19||25||
soohee mahalaa panjavaa ||
gun gopaal prabh ke nit gaahaa ||
anadh binodh ma(n)gal sukh taahaa ||1||
chal sakhe’ee prabh raavan jaahaa ||
saadh janaa kee charanee paahaa ||1|| rahaau ||
kar benatee jan dhoor baachhaahaa ||
janam janam ke kilavikh laahaa(n) ||2||
man tan praan jeeau arapaahaa ||
har simar simar maan moh kaTaahaa(n) ||3||
dheen dhiaal karahu utasaahaa ||
naanak dhaas har saran samaahaa ||4||20||26||
soohee mahalaa panjavaa ||
baiku(n)Th nagar jahaa sa(n)t vaasaa ||
prabh charan kamal ridh maeh nivaasaa ||1||
sun man tan tujh sukh dhikhalaavau ||
har anik bi(n)jan tujh bhog bhu(n)chaavau ||1|| rahaau ||
a(n)mirat naam bhu(n)ch man maahee ||
acharaj saadh taa ke barane na jaahee ||2||
lobh mooaa tirasanaa bujh thaakee ||
paarabraham kee saran jan taakee ||3||
janam janam ke bhai moh nivaare ||
naanak dhaas prabh kirapaa dhaare ||4||21||27||
soohee mahalaa panjavaa ||
anik bee(n)g dhaas ke parahariaa ||
kar kirapaa prabh apanaa kariaa ||1||
tumeh chhaddai leeo jan apanaa ||
aurajh pario jaal jag supanaa ||1|| rahaau ||
parabat dhokh mahaa bikaraalaa ||
khin meh dhoor ke’ee dhiaalaa ||2||
sog rog bipat at bhaaree ||
dhoor bhiee jap naam muraaree ||3||
dhirasaT dhaar leeno laR lai ||

About

Our mission is to serve the knowledge about sikh religion. This will eventually assist the seekers to uplift the humanity by spreading the word of Guru Granth Sahib Ji.

Follow Us