ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
ਸੂਹੀ ਮਹਲਾ ੫ ॥
ਦੀਨੁ ਛਡਾਇ ਦੁਨੀ ਜੋ ਲਾਏ ॥ ਦੁਹੀ ਸਰਾਈ ਖੁਨਾਮੀ ਕਹਾਏ ॥੧॥
ਜੋ ਤਿਸੁ ਭਾਵੈ ਸੋ ਪਰਵਾਣੁ ॥ ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥
ਸਚਾ ਧਰਮੁ ਪੁੰਨੁ ਭਲਾ ਕਰਾਏ ॥ ਦੀਨ ਕੈ ਤੋਸੈ ਦੁਨੀ ਨ ਜਾਏ ॥੨॥
ਸਰਬ ਨਿਰੰਤਰਿ ਏਕੋ ਜਾਗੈ ॥ ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥
ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥ ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥
ਸੂਹੀ ਮਹਲਾ ੫ ॥
ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥ ਈਤ ਊਤ ਕੀ ਓਟ ਸਵਾਰੀ ॥੧॥
ਸਦਾ ਸਦਾ ਜਪੀਐ ਹਰਿ ਨਾਮ ॥ ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥
ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥ ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥
ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥ ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥
ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥ ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥
ਸੂਹੀ ਮਹਲਾ ੫ ॥
ਗੁਰ ਪੂਰੇ ਜਬ ਭਏ ਦਇਆਲ ॥ ਦੁਖ ਬਿਨਸੇ ਪੂਰਨ ਭਈ ਘਾਲ ॥੧॥
ਪੇਖਿ ਪੇਖਿ ਜੀਵਾ ਦਰਸੁ ਤੁਮ੍ਹ੍ਹਾਰਾ ॥ ਚਰਣ ਕਮਲ ਜਾਈ ਬਲਿਹਾਰਾ ॥ ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥
ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥ ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥
ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥ ਜਾਲਿ ਨ ਸਾਕਹਿ ਤੀਨੇ ਤਾਪ ॥੩॥
ਨਿਮਖ ਨ ਬਿਸਰਹਿ ਹਰਿ ਚਰਣ ਤੁਮ੍ਹ੍ਹਾਰੇ ॥ ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥
ਸੂਹੀ ਮਹਲਾ ੫ ॥
ਸੇ ਸੰਜੋਗ ਕਰਹੁ ਮੇਰੇ ਪਿਆਰੇ ॥ ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥
ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥ ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥
ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥ ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥
ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥ ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥
ਰਾਮ ਰਮਤ ਸੰਤਨ ਸੁਖੁ ਮਾਨਾ ॥ ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥
ਸੂਹੀ ਮਹਲਾ ੫ ॥
ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥ ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥
ਮਾਧਵੇ ਭਜੁ ਦਿਨ ਨਿਤ ਰੈਣੀ ॥ ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥
ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥
ਭਰਣ ਪੋਖਣ ਸੰਗਿ ਅਉਧ ਬਿਹਾਣੀ ॥
ਅੰਗ ੭੪੩