ਸੂਹੀ ਮਹਲਾ ੫ ॥
ਦਰਸਨ ਕਉ ਲੋਚੈ ਸਭੁ ਕੋਈ ॥ ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥
ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥ ਮਹਾ ਮੋਹਨੀ ਦੂਤਾ ਲਾਈ ॥੧॥
ਪ੍ਰੇਮ ਬਿਛੋਹਾ ਕਰਤ ਕਸਾਈ ॥ ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥
ਅਨਿਕ ਜਨਮ ਬੀਤੀਅਨ ਭਰਮਾਈ ॥ ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥
ਦਿਨੁ ਰੈਨਿ ਅਪਨਾ ਕੀਆ ਪਾਈ ॥ ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥
ਸੁਣਿ ਸਾਜਨ ਸੰਤ ਜਨ ਭਾਈ ॥ ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥
ਰਾਗੁ ਸੂਹੀ ਮਹਲਾ ੫ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥ ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥
ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥ ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥
ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥ ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥
ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥ ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥
ਸਭੁ ਕਿਛੁ ਤੁਮ੍ਹ੍ਹਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥ ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥
ਸੂਹੀ ਮਹਲਾ ੫ ॥
ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥ ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥
ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥ ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥
ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥ ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥
ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥ ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥
ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥ ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥
ਸੂਹੀ ਮਹਲਾ ੫ ॥
ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥ ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥
ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥ ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥
ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥ ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥
soohee mahalaa panjavaa ||
dharasan kau lochai sabh koiee ||
poorai bhaag paraapat hoiee || rahaau ||
siaam su(n)dhar taj needh kiau aaiee ||
mahaa mohanee dhootaa laiee ||1||
prem bichhohaa karat kasaiee ||
niradhai ja(n)t tis dhiaa na paiee ||2||
anik janam beeteean bharamaiee ||
ghar vaas na dhevai dhutar maiee ||3||
dhin rain apanaa keeaa paiee ||
kis dhos na dheejai kirat bhavaiee ||4||
sun saajan sa(n)t jan bhaiee ||
charan saran naanak gat paiee ||5||34||40||
raag soohee mahalaa panjavaa ghar chauthhaa
ikOankaar satigur prasaadh ||
bhalee suhaavee chhaaparee jaa meh gun gaae ||
kit hee kaam na dhaulahar jit har bisaraae ||1|| rahaau ||
anadh gareebee saadhasa(n)g jit prabh chit aae ||
jal jaau eh baddapanaa maiaa lapaTaae ||1||
peesan pees odd kaamaree sukh man sa(n)tokhaae ||
aaiso raaj na kitai kaaj jit neh tirapataae ||2||
nagan firat ra(n)g ek kai oh sobhaa paae ||
paaT paTa(n)bar birathiaa jeh rach lobhaae ||3||
sabh kichh tum(h)rai haath prabh aap kare karaae ||
saas saas simarat rahaa naanak dhaan paae ||4||1||41||
soohee mahalaa panjavaa ||
har kaa sa(n)t paraan dhan tis kaa panihaaraa ||
bhaiee meet sut sagal te jeea hoo(n) te piaaraa ||1|| rahaau ||
kesaa kaa kar beejanaa sa(n)t chaur ddulaavau ||
sees nihaarau charan tal dhoor mukh laavau ||1||
misaT bachan benatee karau dheen kee niaaiee ||
taj abhimaan saranee parau har gun nidh paiee ||2||
avalokan puneh puneh karau jan kaa dharasaar ||
a(n)mirat bachan man meh si(n)chau ba(n)dhau baar baar ||3||
chitavau man aasaa karau jan kaa sa(n)g maagau ||
naanak kau prabh dhiaa kar dhaas charanee laagau ||4||2||42||
soohee mahalaa panjavaa ||
jin mohe brahama(n)dd kha(n)dd taahoo meh paau ||
raakh leh ih bikhiee jeeau dheh apunaa naau ||1|| rahaau ||
jaa te naahee ko sukhee taa kai paachhai jaau ||
chhodd jaeh jo sagal kau fir fir lapaTaau ||1||
karahu kirapaa karunaapate tere har gun gaau ||
naanak kee prabh benatee saadhasa(n)g samaau ||2||3||43||