ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
ਰਾਗੁ ਸੂਹੀ ਮਹਲਾ ੫ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥
ਮੇਰੇ ਰਾਮ ਰਾਇ ਸੰਤਾ ਟੇਕ ਤੁਮ੍ਹ੍ਹਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥
ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥
ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥
ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥
ਸੂਹੀ ਮਹਲਾ ੫ ॥
ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥
ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥
ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥
ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥ ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥
ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥
ਸੂਹੀ ਮਹਲਾ ੫ ॥
ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥
ਸੰਤਹੁ ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥
ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥
ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥ ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥
ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥
sabhe ichhaa pooreeaa jaa paiaa agam apaaraa ||
gur naanak miliaa paarabraham teriaa charanaa kau balihaaraa ||4||1||47||
raag soohee mahalaa panjavaa ghar satvaa
ikOankaar satigur prasaadh ||
teraa bhaanaa toohai manaieh jis no hoh dhiaalaa ||
saiee bhagat jo tudh bhaavai too(n) sarab jeeaa pratipaalaa ||1||
mere raam rai sa(n)taa Tek tum(h)aaree ||
jo tudh bhaavai so paravaan man tan toohai adhaaree ||1|| rahaau ||
too(n) dhiaal kirapaal kirapaa nidh manasaa pooranahaaraa ||
bhagat tere sabh praanapat preetam too(n) bhagatan kaa piaaraa ||2||
too athaahu apaar at uoochaa koiee avar na teree bhaate ||
eeh aradhaas hamaaree suaamee visar naahee sukhadhaate ||3||
dhin rain saas saas gun gaavaa je suaamee tudh bhaavaa ||
naam teraa sukh naanak maagai saahib tuThai paavaa ||4||1||48||
soohee mahalaa panjavaa ||
visareh naahee jit too kabahoo so thaan teraa kehaa ||
aaTh pahar jit tudh dhiaaiee niramal hovai dhehaa ||1||
mere raam hau so thaan bhaalan aaiaa ||
khojat khojat bhiaa saadhasa(n)g tin(h) saranaiee paiaa ||1|| rahaau ||
bedh paRe paR brahame haare ik til nahee keemat paiee ||
saadhik sidh fireh bilalaate te bhee mohe maiee ||2||
dhas aautaar raaje hoi varate mahaadhev aaudhootaa ||
tin(h) bhee a(n)t na paio teraa lai thake bibhootaa ||3||
sahaj sookh aana(n)dh naam ras har sa(n)tee ma(n)gal gaiaa ||
safal dharasan bheTio gur naanak taa man tan har har dhiaaiaa ||4||2||49||
soohee mahalaa panjavaa ||
karam dharam paakha(n)dd jo dheeseh tin jam jaagaatee looTai ||
nirabaan keeratan gaavahu karate kaa nimakh simarat jit chhooTai ||1||
sa(n)tahu saagar paar utareeaai ||
je ko bachan kamaavai sa(n)tan kaa so gur parasaadhee tareeaai ||1|| rahaau ||
koT teerath majan isanaanaa is kal meh mail bhareejai ||
saadhasa(n)g jo har gun gaavai so niramal kar leejai ||2||
bedh kateb simirat sabh saasat in(h) paRiaa mukat na hoiee ||
ek akhar jo gurmukh jaapai tis kee niramal soiee ||3||
khatree braahaman soodh vais upadhes chahu varanaa kau saajhaa ||