Sri Guru Granth Sahib

ਅੰਗ ੭੪੮

ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
ਸੂਹੀ ਮਹਲਾ ੫ ॥
ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥ ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥
ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥ ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥ ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥
ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥ ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥ ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
ਸੂਹੀ ਮਹਲਾ ੫ ॥
ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥ ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥
ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥ ਤੇਰੀ ਟੇਕ ਭਰਵਾਸਾ ਤੁਮ੍ਹ੍ਹਰਾ ਜਪਿ ਨਾਮੁ ਤੁਮ੍ਹ੍ਹਾਰਾ ਉਧਰੇ ॥੧॥ ਰਹਾਉ ॥
ਅੰਧ ਕੂਪ ਤੇ ਕਾਢਿ ਲੀਏ ਤੁਮ੍ਹ੍ਹ ਆਪਿ ਭਏ ਕਿਰਪਾਲਾ ॥ ਸਾਰਿ ਸਮ੍ਹ੍ਹਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥
ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥ ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥
ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥ ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
ਸੂਹੀ ਮਹਲਾ ੫ ॥
ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥ ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥
ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥ ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥
ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥ ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥
ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥ ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥
ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥ ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥
ਸੂਹੀ ਮਹਲਾ ੫ ॥

Ang 748

gurmukh naam japai udharai so kal meh ghaT ghaT naanak maajhaa ||4||3||50||
soohee mahalaa panjavaa ||
jo kichh karai soiee prabh maaneh oi raam naam ra(n)g raate ||
tin(h) kee sobhaa sabhanee thaiee jin(h) prabh ke charan paraate ||1||
mere raam har sa(n)taa jevadd na koiee ||
bhagataa ban aaiee prabh apane siau jal thal maheeal soiee ||1|| rahaau ||
koT apraadhee sa(n)tasa(n)g udharai jam taa kai neR na aavai ||
janam janam kaa bichhuRiaa hovai tin(h) har siau aan milaavai ||2||
maiaa moh bharam bhau kaaTai sa(n)t saran jo aavai ||
jehaa manorath kar aaraadhe so sa(n)tan te paavai ||3||
jan kee mahimaa ketak baranau jo prabh apane bhaane ||
kahu naanak jin satigur bheTiaa se sabh te bhe nikaane ||4||4||51||
soohee mahalaa panjavaa ||
mahaa agan te tudh haath dhe raakhe pe teree saranaiee ||
teraa maan taan ridh a(n)tar hor dhoojee aas chukaiee ||1||
mere raam rai tudh chit aaiaai ubare ||
teree Tek bharavaasaa tum(h)raa jap naam tum(h)aaraa udhare ||1|| rahaau ||
a(n)dh koop te kaadd le’ee tum(h) aap bhe kirapaalaa ||
saar sam(h)aal sarab sukh dhe’ee aap kare pratipaalaa ||2||
aapanee nadhar kare paramesar ba(n)dhan kaaT chhaddaae ||
aapanee bhagat prabh aap karaiee aape sevaa laae ||3||
bharam giaa bhai moh binaase miTiaa sagal visooraa ||
naanak dhiaa karee sukhadhaatai bheTiaa satigur pooraa ||4||5||52||
soohee mahalaa panjavaa ||
jab kachh na seeo tab kiaa karataa kavan karam kar aaiaa ||
apanaa khel aap kar dhekhai Thaakur rachan rachaiaa ||1||
mere raam rai mujh te kachhoo na hoiee ||
aape karataa aap karaae sarab nira(n)tar soiee ||1|| rahaau ||
ganatee ganee na chhooTai katahoo kaachee dheh iaanee ||
kirapaa karahu prabh karanaihaare teree bakhas niraalee ||2||
jeea ja(n)t sabh tere keete ghaT ghaT tuhee dhiaaieeaai ||
teree gat mit toohai jaaneh kudharat keem na paieeaai ||3||
niragun mugadh ajaan agiaanee karam dharam nahee jaanaa ||
dhiaa karahu naanak gun gaavai miThaa lagai teraa bhaanaa ||4||6||53||
soohee mahalaa panjavaa ||