Sri Guru Granth Sahib

ਅੰਗ ੭੫੦

ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
ਸੂਹੀ ਮਹਲਾ ੫ ॥
ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥ ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਭਿ ਅਵਗਣ ਮੈ ਗੁਣੁ ਨਹੀ ਕੋਈ ॥ ਕਿਉ ਕਰਿ ਕੰਤ ਮਿਲਾਵਾ ਹੋਈ ॥੧॥
ਨਾ ਮੈ ਰੂਪੁ ਨ ਬੰਕੇ ਨੈਣਾ ॥ ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥
ਸਹਜਿ ਸੀਗਾਰ ਕਾਮਣਿ ਕਰਿ ਆਵੈ ॥ ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥
ਨਾ ਤਿਸੁ ਰੂਪੁ ਨ ਰੇਖਿਆ ਕਾਈ ॥ ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥
ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥
ਖਰੀ ਸਿਆਣੀ ਕੰਤ ਨ ਭਾਣੀ ॥ ਮਾਇਆ ਲਾਗੀ ਭਰਮਿ ਭੁਲਾਣੀ ॥੫॥
ਹਉਮੈ ਜਾਈ ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥
ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥ ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥
ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥

Ang 750

tere sevak kau bhau kichh naahee jam nahee aavai nere ||1|| rahaau ||
jo terai ra(n)g raate suaamee tin(h) kaa janam maran dhukh naasaa ||
teree bakhas na meTai koiee satigur kaa dhilaasaa ||2||
naam dhiaain sukh fal pain aaTh pahar aaraadheh ||
teree saran terai bharavaasai pa(n)ch dhusaT lai saadheh ||3||
giaan dhiaan kichh karam na jaanaa saar na jaanaa teree ||
sabh te vaddaa satigur naanak jin kal raakhee meree ||4||10||57||
soohee mahalaa panjavaa ||
sagal tiaag gur saranee aaiaa raakhahu raakhanahaare ||
jit too laaveh tit ham laageh kiaa eh ja(n)t vichaare ||1||
mere raam jee too(n) prabh a(n)tarajaamee ||
kar kirapaa gurdhev dhiaalaa gun gaavaa nit suaamee ||1|| rahaau ||
aaTh pahar prabh apanaa dhiaaieeaai gur prasaadh bhau tareeaai ||
aap tiaag hoieeaai sabh renaa jeevatiaa iau mareeaai ||2||
safal janam tis kaa jag bheetar saadhasa(n)g naau jaape ||
sagal manorath tis ke pooran jis dhiaa kare prabh aape ||3||
dheen dhiaal kirapaal prabh suaamee teree saran dhiaalaa ||
kar kirapaa apanaa naam dheejai naanak saadh ravaalaa ||4||11||58||
raag soohee asaTapadheeaa mahalaa pehilaa ghar pehilaa
ikOankaar satigur prasaadh ||
sabh avagan mai gun nahee koiee ||
kiau kar ka(n)t milaavaa hoiee ||1||
naa mai roop na ba(n)ke nainaa ||
naa kul dda(n)g na meeThe bainaa ||1|| rahaau ||
sahaj seegaar kaaman kar aavai ||
taa sohaagan jaa ka(n)tai bhaavai ||2||
naa tis roop na rekhiaa kaiee ||
a(n)t na saahib simariaa jaiee ||3||
surat mat naahee chaturaiee ||
kar kirapaa prabh laavahu paiee ||4||
kharee siaanee ka(n)t na bhaanee ||
maiaa laagee bharam bhulaanee ||5||
haumai jaiee taa ka(n)t samaiee ||
tau kaaman piaare nav nidh paiee ||6||
anik janam bichhurat dhukh paiaa ||
kar geh leh preetam prabh raiaa ||7||
bhanat naanak sahu hai bhee hosee ||
jai bhaavai piaaraa tai raavesee ||8||1||