ਸੂਹੀ ਮਹਲਾ ੧ ਘਰੁ ੯
ੴ ਸਤਿਗੁਰ ਪ੍ਰਸਾਦਿ ॥
ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥
ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥
ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥ ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥
ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥ ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥
ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥
ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥
ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥
ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥
ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥ ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥
ਸੂਹੀ ਮਹਲਾ ੧ ਕਾਫੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥
ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥
soohee mahalaa pehilaa ghar nauvaa
ikOankaar satigur prasaadh ||
kachaa ra(n)g kasu(n)bh kaa thoRaRiaa dhin chaar jeeau ||
vin naavai bhram bhuleeaa Thag muThee kooRiaar jeeau ||
sache setee ratiaa janam na dhoojee vaar jeeau ||1||
ra(n)ge kaa kiaa ra(n)geeaai jo rate ra(n)g lai jeeau ||
ra(n)gan vaalaa seveeaai sache siau chit lai jeeau ||1|| rahaau ||
chaare ku(n)ddaa je bhaveh bin bhaagaa dhan naeh jeeau ||
avagan muThee je fireh badhik thai na paeh jeeau ||
gur raakhe se ubare sabadh rate man maeh jeeau ||2||
chiTe jin ke kapaRe maile chit kaThor jeeau ||
tin mukh naam na uoopajai dhoojai viaape chor jeeau ||
mool na boojheh aapanaa se pasooaa se ddor jeeau ||3||
nit nit khuseeaa man kare nit nit ma(n)gai sukh jeeau ||
karataa chit na aaviee fir fir lageh dhukh jeeau ||
sukh dhukh dhaataa man vasai tit tan kaisee bhukh jeeau ||4||
baakee vaalaa talabeeaai sir maare ja(n)dhaar jeeau ||
lekhaa ma(n)gai dhevanaa puchhai kar beechaar jeeau ||
sache kee liv ubarai bakhase bakhasanahaar jeeau ||5||
an ko keejai mitaRaa khaak ralai mar jai jeeau ||
bahu ra(n)g dhekh bhulaiaa bhul bhul aavai jai jeeau ||
nadhar prabhoo te chhuTeeaai nadharee mel milai jeeau ||6||
gaafal giaan vihooniaa gur bin giaan na bhaal jeeau ||
khi(n)chotaan vigucheeaai buraa bhalaa dhui naal jeeau ||
bin sabadhai bhai ratiaa sabh johee jamakaal jeeau ||7||
jin kar kaaran dhaariaa sabhasai dhei aadhaar jeeau ||
so kiau manahu visaareeaai sadhaa sadhaa dhaataar jeeau ||
naanak naam na veesarai nidhaaraa aadhaar jeeau ||8||1||2||
soohee mahalaa pehilaa kaafee ghar dasvaa
ikOankaar satigur prasaadh ||
maanas janam dhula(n)bh gurmukh paiaa ||
man tan hoi chula(n)bh je satigur bhaiaa ||1||
chalai janam savaar vakhar sach lai ||
pat paae dharabaar satigur sabadh bhai ||1|| rahaau ||
man tan sach salaeh saache man bhaiaa ||