Sri Guru Granth Sahib

ਅੰਗ ੭੫੨

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥
ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥ ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥
ਮੂਰਖ ਮਨ ਸਮਝਾਇ ਆਖਉ ਕੇਤੜਾ ॥ ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥ ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥ ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥ ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥ ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥
ਸੂਹੀ ਮਹਲਾ ੧ ॥
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥ ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥ ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥
ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥ ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥ ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥
ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥ ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥
ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥ ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥
ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥ ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥
ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥ ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥
ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥ ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥
ਸੂਹੀ ਮਹਲਾ ੧ ॥
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥ ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥
ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥ ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥
ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥ ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥
ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥ ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥
ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥ ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥
ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥

Ang 752

laal rataa man maaniaa gur pooraa paiaa ||2||
hau jeevaa gun saar a(n)tar too vasai ||
too(n) vaseh man maeh sahaje ras rasai ||3||
moorakh man samajhai aakhau ketaRaa ||
gurmukh har gun gai ra(n)g ra(n)getaRaa ||4||
nit nit ridhai samaal preetam aapanaa ||
je chaleh gun naal naahee dhukh sa(n)taapanaa ||5||
manmukh bharam bhulaanaa naa tis ra(n)g hai ||
marasee hoi viddaanaa man tan bha(n)g hai ||6||
gur kee kaar kamai laahaa ghar aaniaa ||
gurbaanee nirabaan sabadh pachhaaniaa ||7||
eik naanak kee aradhaas je tudh bhaavasee ||
mai dheejai naam nivaas har gun gaavasee ||8||1||3||
soohee mahalaa pehilaa ||
jiau aaran lohaa pai bha(n)n ghaRaieeaai ||
tiau saakat jonee pai bhavai bhavaieeaai ||1||
bin boojhe sabh dhukh dhukh kamaavanaa ||
haumai aavai jai bharam bhulaavanaa ||1|| rahaau ||
too(n) gurmukh rakhanahaar har naam dhiaaieeaai ||
meleh tujheh rajai sabadh kamaieeaai ||2||
too(n) kar kar vekheh aap dheh su paieeaai ||
too dhekheh thaap uthaap dhar beenaieeaai ||3||
dhehee hovag khaak pavan uddaieeaai ||
eih kithai ghar aautaak mahal na paieeaai ||4||
dhih dheevee a(n)dh ghor ghab muhaieeaai ||
garab musai ghar chor kis rooaaieeaai ||5||
gurmukh chor na laag har naam jagaieeaai ||
sabadh nivaaree aag jot dheepaieeaai ||6||
laal ratan har naam gur surat bujhaieeaai ||
sadhaa rahai nihakaam je gurmat paieeaai ||7||
raat dhihai har naau ma(n)n vasaieeaai ||
naanak mel milai je tudh bhaieeaai ||8||2||4||
soohee mahalaa pehilaa ||
manahu na naam visaar ahinis dhiaaieeaai ||
jiau raakheh kirapaa dhaar tivai sukh paieeaai ||1||
mai a(n)dhule har naam lakuTee Tohanee ||
rahau saahib kee Tek na mohai mohanee ||1|| rahaau ||
jeh dhekhau teh naal gur dhekhaaliaa ||
a(n)tar baahar bhaal sabadh nihaaliaa ||2||
sevee satigur bhai naam nira(n)janaa ||
tudh bhaavai tivai rajai bharam bhau bha(n)janaa ||3||
janamat hee dhukh laagai maranaa aai kai ||
janam maran paravaan har gun gai kai ||4||
hau naahee too hoveh tudh hee saajiaa ||