Sri Guru Granth Sahib

ਅੰਗ ੭੫੩

ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥
ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨੑਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥
ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥
ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥
ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥ ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥
ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥

Ang 753

aape thaap uthaap sabadh nivaajiaa ||5||
dhehee bhasam rulai na jaapee keh giaa ||
aape rahiaa samai so visamaadh bhiaa ||6||
too(n) naahee prabh dhoor jaaneh sabh too hai ||
gurmukh vekh hadhoor a(n)tar bhee too hai ||7||
mai dheejai naam nivaas a(n)tar saa(n)t hoi ||
gun gaavai naanak dhaas satigur mat dhei ||8||3||5||
raag soohee mahalaa teejaa ghar pehilaa asaTapadheeaa
ikOankaar satigur prasaadh ||
naamai hee te sabh kichh hoaa bin satigur naam na jaapai ||
gur kaa sabadh mahaa ras meeThaa bin chaakhe saadh na jaapai ||
kauddee badhalai janam gavaiaa cheenas naahee aapai ||
gurmukh hovai taa eko jaanai haumai dhukh na sa(n)taapai ||1||
balihaaree gur apane viTahu jin saache siau liv laiee ||
sabadh cheeni(h) aatam paragaasiaa sahaje rahiaa samaiee ||1|| rahaau ||
gurmukh gaavai gurmukh boojhai gurmukh sabadh beechaare ||
jeeau pi(n)dd sabh gur te upajai gurmukh kaaraj savaare ||
manmukh a(n)dhaa a(n)dh kamaavai bikh khaTe sa(n)saare ||
maiaa moh sadhaa dhukh paae bin gur at piaare ||2||
soiee sevak je satigur seve chaalai satigur bhaae ||
saachaa sabadh sifat hai saachee saachaa ma(n)n vasaae ||
sachee baanee gurmukh aakhai haumai vichahu jaae ||
aape dhaataa karam hai saachaa saachaa sabadh sunaae ||3||
gurmukh ghaale gurmukh khaTe gurmukh naam japaae ||
sadhaa alipat saachai ra(n)g raataa gur kai sahaj subhaae ||
manmukh sadh hee kooRo bolai bikh beejai bikh khaae ||
jamakaal baadhaa tirasanaa dhaadhaa bin gur kavan chhaddaae ||4||
sachaa teerath jit sat sar naavan gurmukh aap bujhaae ||
aThasaTh teerath gur sabadh dhikhaae tit naatai mal jaae ||
sachaa sabadh sachaa hai niramal naa mal lagai na laae ||
sachee sifat sachee saalaeh poore gur te paae ||5||
tan man sabh kichh har tis keraa dhuramat kahan na jaae ||
hukam hovai taa niramal hovai haumai vichahu jaae ||
gur kee saakhee sahaje chaakhee tirasanaa agan bujhaae ||
gur kai sabadh raataa sahaje maataa sahaje rahiaa samaae ||6||