ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥
ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥ ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥
ਸੂਹੀ ਮਹਲਾ ੩ ॥
ਕਾਇਆ ਕਾਮਣਿ ਅਤਿ ਸੁਆਲ੍ਹ੍ਹਿਉ ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥
ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥
ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮ੍ਹ੍ਹਾਲਾ ॥੨॥
ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥ ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥
ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ ਨਉ ਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥
ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥
ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥
ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥
ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥ ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥ ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
har kaa naam sat kar jaanai gur kai bhai piaare ||
sachee vaddiaaiee gur te paiee sachai nai piaare ||
eko sachaa sabh meh varatai viralaa ko veechaare ||
aape mel le taa bakhase sachee bhagat savaare ||7||
sabho sach sach sach varatai gurmukh koiee jaanai ||
ja(n)man maranaa hukamo varatai gurmukh aap pachhaanai ||
naam dhiaae taa satigur bhaae jo ichhai so fal paae ||
naanak tis dhaa sabh kichh hovai j vichahu aap gavaae ||8||1||
soohee mahalaa teejaa ||
kaiaa kaaman at suaali(h)au pir vasai jis naale ||
pir sache te sadhaa suhaagan gur kaa sabadh sam(h)aale ||
har kee bhagat sadhaa ra(n)g raataa haumai vichahu jaale ||1||
vaahu vaahu poore gur kee baanee ||
poore gur te upajee saach samaanee ||1|| rahaau ||
kaiaa a(n)dhar sabh kichh vasai kha(n)dd ma(n)ddal paataalaa ||
kaiaa a(n)dhar jagajeevan dhaataa vasai sabhanaa kare pratipaalaa ||
kaiaa kaaman sadhaa suhelee gurmukh naam sam(h)aalaa ||2||
kaiaa a(n)dhar aape vasai alakh na lakhiaa jaiee ||
manmukh mugadh boojhai naahee baahar bhaalan jaiee ||
satigur seve sadhaa sukh paae satigur alakh dhitaa lakhaiee ||3||
kaiaa a(n)dhar ratan padhaarath bhagat bhare bha(n)ddaaraa ||
eis kaiaa a(n)dhar naukha(n)dd pirathamee haaT paTan baajaaraa ||
eis kaiaa a(n)dhar naam nau nidh paieeaai gur kai sabadh veechaaraa ||4||
kaiaa a(n)dhar tol tulaavai aape tolanahaaraa ||
eih man ratan javaahar maanak tis kaa mol afaaraa ||
mol kit hee naam paieeaai naahee naam paieeaai gur beechaaraa ||5||
gurmukh hovai su kaiaa khojai hor sabh bharam bhulaiee ||
jis no dhei soiee jan paavai hor kiaa ko kare chaturaiee ||
kaiaa a(n)dhar bhau bhaau vasai gur parasaadhee paiee ||6||
kaiaa a(n)dhar brahamaa bisan mahesaa sabh opat jit sa(n)saaraa ||
sachai aapanaa khel rachaiaa aavaa gaun paasaaraa ||
poorai satigur aap dhikhaiaa sach naam nisataaraa ||7||
saa kaiaa jo satigur sevai sachai aap savaaree ||
vin naavai dhar ddoiee naahee taa jam kare khuaaree ||
naanak sach vaddiaaiee paae jis no har kirapaa dhaaree ||8||2||