ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥
ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥
ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥
ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥
ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥
ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥
ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥
ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥
ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥
ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥
ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥
ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥
ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥
ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥
ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥
ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥
ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥
raag soohee mahalaa teejaa ghar dasvaa
ikOankaar satigur prasaadh ||
dhuneeaa na saalaeh jo mar va(n)n(j)see ||
lokaa na saalaeh jo mar khaak theeiee ||1||
vaahu mere saahibaa vaahu ||
gurmukh sadhaa salaaheeaai sachaa veparavaahu ||1|| rahaau ||
dhuneeaa keree dhosatee manmukh dhajh mara(n)n ||
jam pur badhe maare’eh velaa na laaha(n)n ||2||
gurmukh janam sakaarathaa sachai sabadh laga(n)n ||
aatam raam pragaasiaa sahaje sukh raha(n)n ||3||
gur kaa sabadh visaariaa dhoojai bhai racha(n)n ||
tisanaa bhukh na utarai anadhin jalat fira(n)n ||4||
dhusaTaa naal dhosatee naal sa(n)taa vair kara(n)n ||
aap ddube kuTa(n)b siau sagale kul ddoba(n)n ||5||
ni(n)dhaa bhalee kisai kee naahee manmukh mugadh kara(n)n ||
muh kaale tin ni(n)dhakaa narake ghor pava(n)n ||6||
e man jaisaa seveh taisaa hoveh tehe karam kamai ||
aap beej aape hee khaavanaa kahanaa kichhoo na jai ||7||
mahaa purakhaa kaa bolanaa hovai kitai parathai ||
oi a(n)mirat bhare bharapoor heh onaa til na tamai ||8||
gunakaaree gun sa(n)gharai avaraa upadhesen ||
se vaddabhaagee j onaa mil rahe anadhin naam len ||9||
dhesee rijak sa(n)baeh jin upaiee medhanee ||
eko hai dhaataar sachaa aap dhanee ||10||
so sach terai naal hai gurmukh nadhar nihaal ||
aape bakhase mel le so prabh sadhaa samaal ||11||
man mailaa sach niramalaa kiau kar miliaa jai ||
prabh mele taa mil rahai haumai sabadh jalai ||12||
so sahu sachaa veesarai dhirag jeevan sa(n)saar ||
nadhar kare naa veesarai gurmatee veechaar ||13||
satigur mele taa mil rahaa saach rakhaa ur dhaar ||
miliaa hoi na veechhuRai gur kai het piaar ||14||
pir saalaahee aapanaa gur kai sabadh veechaar ||
mil preetam sukh paiaa sobhaava(n)tee naar ||15||
manmukh man na bhijiee at maile chit kaThor ||
sapai dhudh peeaaieeaai a(n)dhar vis nikor ||16||
aap kare kis aakheeaai aape bakhasanahaar ||
gur sabadhee mail utarai taa sach baniaa seegaar ||17||