Sri Guru Granth Sahib

ਅੰਗ ੭੫੬

ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨਾ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥
ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥
ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥
ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥
ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥
ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥
ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥
ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ੍ਹ੍ਹਰਨਿ ਗੁਣ ਕੀ ਸਾਝ ਕਰੰਨੑਿ ॥੨੫॥
ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥
ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥
ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ੍ਹ੍ਹਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥
ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥
ਹਰਿ ਕੀ ਕੀਮਤਿ ਨਾ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥
ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥
ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥
ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥
ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
ਸੂਹੀ ਮਹਲਾ ੩ ॥
ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥
ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥

Ang 756

sachaa saahu sache vanajaare othai kooRe na Tika(n)n ||
onaa sach na bhaaviee dhukh hee maeh pacha(n)n ||18||
haumai mailaa jag firai mar ja(n)mai vaaro vaar ||
piaai kirat kamaavanaa koi na meTanahaar ||19||
sa(n)taa sa(n)gat mil rahai taa sach lagai piaar ||
sach salaahee sach man dhar sachai sachiaar ||20||
gur poore pooree mat hai ahinis naam dhiaai ||
haumai meraa vadd rog hai vichahu Thaak rahai ||21||
gur saalaahee aapanaa niv niv laagaa pai ||
tan man saupee aagai dharee vichahu aap gavai ||22||
khi(n)chotaan vigucheeaai ekas siau liv lai ||
haumai meraa chhadd too taa sach rahai samai ||23||
satigur no mile s bhairaa sachai sabadh laga(n)n ||
sach mile se na vichhuReh dhar sachai dhisa(n)n ||24||
se bhaiee se sajanaa jo sachaa seva(n)n ||
avagan vikan pal(h)ran gun kee saajh kara(n)ni(h) ||25||
gun kee saajh sukh uoopajai sachee bhagat karen ||
sach vana(n)jeh gur sabadh siau laahaa naam len ||26||
suinaa rupaa paap kar kar sa(n)cheeaai chalai na chaladhiaa naal ||
vin naavai naal na chalasee sabh muThee jamakaal ||27||
man kaa tosaa har naam hai hiradhai rakhahu sam(h)aal ||
eh kharach akhuT hai gurmukh nibahai naal ||28||
e man moolahu bhuliaa jaaseh pat gavai ||
eih jagat moh dhoojai viaapiaa gurmatee sach dhiaai ||29||
har kee keemat na pavai har jas likhan na jai ||
gur kai sabadh man tan rapai har siau rahai samai ||30||
so sahu meraa ra(n)gulaa ra(n)ge sahaj subhai ||
kaaman ra(n)g taa chaRai jaa pir kai a(n)k samai ||31||
chiree vichhu(n)ne bhee milan jo satigur seva(n)n ||
a(n)tar nav nidh naam hai khaan kharachan na nikhuTiee har gun sahaj rava(n)n ||32||
naa oi janameh naa mareh naa oi dhukh saha(n)n ||
gur raakhe se ubare har siau kel kara(n)n ||33||
sajan mile na vichhuReh j anadhin mile raha(n)n ||
eis jag meh virale jaane’eeh naanak sach laha(n)n ||34||1||3||
soohee mahalaa teejaa ||
har jee sookham agam hai kit bidh miliaa jai ||
gur kai sabadh bhram kaTeeaai achi(n)t vasai man aai ||1||
gurmukh har har naam japa(n)n ||