Sri Guru Granth Sahib

ਅੰਗ ੭੫੭

ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥
ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨੑਿ ॥ ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥
ਨਾਮੁ ਧਿਆਇਨੑਿ ਰੰਗ ਸਿਉ ਗੁਰਮੁਖਿ ਨਾਮਿ ਲਗੰਨੑਿ ॥ ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨੑਿ ॥੩॥
ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥
ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥ ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥
ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥
ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥
ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥
ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥
ਦਰਸਨੁ ਹਰਿ ਦੇਖਣ ਕੈ ਤਾਈ ॥ ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥
ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥
ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥
ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥
ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥
ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥
ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥
ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥
ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥
ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥
ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥
ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥
ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥
ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥
ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥

Ang 757

hau tin kai balihaaranai man har gun sadhaa rava(n)n ||1|| rahaau ||
gur saravar maan sarovar hai vaddabhaagee purakh laha(n)ni(h) ||
sevak gurmukh khojiaa se ha(n)sule naam laha(n)n ||2||
naam dhiaaini(h) ra(n)g siau gurmukh naam laga(n)ni(h) ||
dhur poorab hovai likhiaa gur bhaanaa ma(n)n leni(h) ||3||
vaddabhaagee ghar khojiaa paiaa naam nidhaan ||
gur poorai vekhaaliaa prabh aatam raam pachhaan ||4||
sabhanaa kaa prabh ek hai dhoojaa avar na koi ||
gur parasaadhee man vasai tit ghaT paragaT hoi ||5||
sabh a(n)tarajaamee braham hai braham vasai sabh thai ||
ma(n)dhaa kis no aakheeaai sabadh vekhahu liv lai ||6||
buraa bhalaa tichar aakhadhaa jichar hai dhuh maeh ||
gurmukh eko bujhiaa ekas maeh samai ||7||
sevaa saa prabh bhaavasee jo prabh paae thai ||
jan naanak har aaraadhiaa gur charanee chit lai ||8||2||4||9||
raag soohee asaTapadheeaa mahalaa chauthhaa ghar doojaa
ikOankaar satigur prasaadh ||
koiee aan milaavai meraa preetam piaaraa hau tis peh aap vechaiee ||1||
dharasan har dhekhan kai taiee ||
kirapaa kareh taa satigur meleh har har naam dhiaaiee ||1|| rahaau ||
je sukh dheh ta tujheh araadhee dhukh bhee tujhai dhiaaiee ||2||
je bhukh dheh ta it hee raajaa dhukh vich sookh manaiee ||3||
tan man kaaT kaaT sabh arapee vich aganee aap jalaiee ||4||
pakhaa feree paanee ddovaa jo dheveh so khaiee ||5||
naanak gareeb ddeh piaa dhuaarai har mel laih vaddiaaiee ||6||
akhee kaadd dharee charanaa tal sabh dharatee fir mat paiee ||7||
je paas bahaaleh taa tujheh araadhee je maar kaddeh bhee dhiaaiee ||8||
je lok salaahe taa teree upamaa je ni(n)dhai ta chhodd na jaiee ||9||
je tudh val rahai taa koiee kih aakhau tudh visariaai mar jaiee ||10||
vaar vaar jaiee gur uoopar pai pairee sa(n)t manaiee ||11||
naanak vichaaraa bhiaa dhivaanaa har tau dharasan kai taiee ||12||
jhakhaR jhaagee meeh varasai bhee gur dhekhan jaiee ||13||
samu(n)dh saagar hovai bahu khaaraa gursikh la(n)gh gur peh jaiee ||14||
jiau praanee jal bin hai marataa tiau sikh gur bin mar jaiee ||15||