Sri Guru Granth Sahib

ਅੰਗ ੭੫੮

ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥
ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥
ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥
ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥
ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥
ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥
ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥
ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥
ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥
ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥
ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥
ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥
ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥
ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥
ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥
ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥
ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥ ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮ੍ਹ੍ਹਣੇ ॥੧॥
ਮੈ ਹਰਿ ਹਰਿ ਨਾਮੁ ਵਿਸਾਹੁ ॥ ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥
ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥ ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥
ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥ ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥
ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥ ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥
ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥ ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥

Ang 758

jiau dharatee sobh kare jal barasai tiau sikh gur mil bigasaiee ||16||
sevak kaa hoi sevak varataa kar kar binau bulaiee ||17||
naanak kee bena(n)tee har peh gur mil gur sukh paiee ||18||
too aape gur chelaa hai aape gur vich dhe tujheh dhiaaiee ||19||
jo tudh seveh so toohai hoveh tudh sevak paij rakhaiee ||20||
bha(n)ddaar bhare bhagatee har tere jis bhaavai tis dhevaiee ||21||
jis too(n) dheh soiee jan paae hor nihafal sabh chaturaiee ||22||
simar simar simar gur apunaa soiaa man jaagaiee ||23||
eik dhaan ma(n)gai naanak vechaaraa har dhaasan dhaas karaiee ||24||
je gur jhiRake ta meeThaa laagai je bakhase ta gur vaddiaaiee ||25||
gurmukh boleh so thai paae manmukh kichh thai na paiee ||26||
paalaa kakar varaf varasai gursikh gur dhekhan jaiee ||27||
sabh dhinas rain dhekhau gur apunaa vich akhee gur pair dharaiee ||28||
anek upaav karee gur kaaran gur bhaavai so thai paiee ||29||
rain dhinas gur charan araadhee dhiaa karahu mere saiee ||30||
naanak kaa jeeau pi(n)dd guroo hai gur mil tirapat aghaiee ||31||
naanak kaa prabh poor rahio hai jat kat tat gosaiee ||32||1||
raag soohee mahalaa chauthhaa asaTapadheeaa ghar dasvaa
ikOankaar satigur prasaadh ||
a(n)dhar sachaa neh laiaa preetam aapanai ||
tan man hoi nihaal jaa gur dhekhaa saam(h)ne ||1||
mai har har naam visaahu ||
gur poore te paiaa a(n)mrit agam athaahu ||1|| rahaau ||
hau satigur vekh vigaseeaa har naame lagaa piaar ||
kirapaa kar kai melian paiaa mokh dhuaar ||2||
satigur birahee naam kaa je milai ta tan man dheau ||
je poorab hovai likhiaa taa a(n)mrit sahaj pe’eeau ||3||
sutiaa gur saalaaheeaai uThadhiaa bhee gur aalaau ||
koiee aaisaa gurmukh je milai hau taa ke dhovaa paau ||4||
koiee aaisaa sajan loR lahu mai preetam dhei milai ||
satigur miliaai har paiaa miliaa sahaj subhai ||5||