Sri Guru Granth Sahib

ਅੰਗ ੭੫੯

ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥
ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥
ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥
ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥
ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥
ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥
ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥
ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥
ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਉਰਝਿ ਰਹਿਓ ਬਿਖਿਆ ਕੈ ਸੰਗਾ ॥ ਮਨਹਿ ਬਿਆਪਤ ਅਨਿਕ ਤਰੰਗਾ ॥੧॥
ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥
ਮੋਹ ਮਗਨ ਮਹਿ ਰਹਿਆ ਬਿਆਪੇ ॥ ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥
ਬਸਇ ਕਰੋਧੁ ਸਰੀਰਿ ਚੰਡਾਰਾ ॥ ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥
ਭ੍ਰਮਤ ਬਿਆਪਤ ਜਰੇ ਕਿਵਾਰਾ ॥ ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥
ਆਸਾ ਅੰਦੇਸਾ ਬੰਧਿ ਪਰਾਨਾ ॥ ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥
ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥ ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥
ਕਛੂ ਸਿਆਨਪ ਉਕਤਿ ਨ ਮੋਰੀ ॥ ਏਕ ਆਸ ਠਾਕੁਰ ਪ੍ਰਭ ਤੋਰੀ ॥੭॥
ਕਰਉ ਬੇਨਤੀ ਸੰਤਨ ਪਾਸੇ ॥ ਮੇਲਿ ਲੈਹੁ ਨਾਨਕ ਅਰਦਾਸੇ ॥੮॥
ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥

Ang 759

satigur saagar gun naam kaa mai tis dhekhan kaa chaau ||
hau tis bin ghaRee na jeevuoo bin dhekhe mar jaau ||6||
jiau machhulee vin paaneeaai rahai na kitai upai ||
tiau har bin sa(n)t na jeeviee bin har naamai mar jai ||7||
mai satigur setee pirahaRee kiau gur bin jeevaa maau ||
mai gurbaanee aadhaar hai gurbaanee laag rahaau ||8||
har har naam rata(n)n hai gur tuThaa dhevai mai ||
mai dhar sache naam kee har naam rahaa liv lai ||9||
gur giaan padhaarath naam hai har naamo dhei dhiraRai ||
jis paraapat so lahai gur charanee laagai aai ||10||
akath kahaanee prem kee ko preetam aakhai aai ||
tis dhevaa man aapanaa niv niv laagaa pai ||11||
sajan meraa ek too(n) karataa purakh sujaan ||
satigur meet milaiaa mai sadhaa sadhaa teraa taan ||12||
satigur meraa sadhaa sadhaa naa aavai na jai ||
oh abinaasee purakh hai sabh meh rahiaa samai ||13||
raam naam dhan sa(n)chiaa saabat poo(n)jee raas ||
naanak dharageh ma(n)niaa gur poore saabaas ||14||1||2||11||
raag soohee asaTapadheeaa mahalaa panjavaa ghar pehilaa
ikOankaar satigur prasaadh ||
aurajh rahio bikhiaa kai sa(n)gaa ||
maneh biaapat anik tara(n)gaa ||1||
mere man agam agochar || kat paieeaai pooran paramesar ||1|| rahaau ||
moh magan meh rahiaa biaape ||
at tirasanaa kabahoo nahee dhraape ||2||
basi karodh sareer cha(n)ddaaraa ||
agiaan na soojhai mahaa gubaaraa ||3||
bhramat biaapat jare kivaaraa ||
jaan na paieeaai prabh dharabaaraa ||4||
aasaa a(n)dhesaa ba(n)dh paraanaa ||
mahal na paavai firat bigaanaa ||5||
sagal biaadh kai vas kar dheenaa ||
firat piaas jiau jal bin meenaa ||6||
kachhoo siaanap ukat na moree ||
ek aas Thaakur prabh toree ||7||
karau benatee sa(n)tan paase ||
mel laih naanak aradhaase ||8||
bhio kirapaal saadhasa(n)g paiaa ||
naanak tirapate pooraa paiaa ||1|| rahaau dhoojaa ||1||