ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥
ਜਿਨੑ ਕਉ ਭਏ ਦਇਆਲ ਤਿਨੑ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨੑੀ ਜਨੀ ਜਪਿ ਲਇਆ ॥੬॥
ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥
ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥
ਰਾਗੁ ਸੂਹੀ ਮਹਲਾ ੧ ਕੁਚਜੀ
ੴ ਸਤਿਗੁਰ ਪ੍ਰਸਾਦਿ ॥
ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ ਭੁਲੀਅਸੁ ਤਿਸੁ ਕੰਤ ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ ਬਗ ਬਹਿਠੇ ਆਇ ਜੀਉ ॥ ਸਾ ਧਨ ਚਲੀ ਸਾਹੁਰੈ ਕਿਆ ਮੁਹੁ ਦੇਸੀ ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ ਮੁਤੀਅਸੁ ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ ਮੈ ਸਭਿ ਅਵਗਣਾ ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ ਮੈ ਡੋਹਾਗਣਿ ਕਾਈ ਰਾਤਿ ਜੀਉ ॥੧॥
ਸੂਹੀ ਮਹਲਾ ੧ ਸੁਚਜੀ ॥
ਜਾ ਤੂ ਤਾ ਮੈ ਸਭੁ ਕੋ ਤੂ ਸਾਹਿਬੁ ਮੇਰੀ ਰਾਸਿ ਜੀਉ ॥ ਤੁਧੁ ਅੰਤਰਿ ਹਉ ਸੁਖਿ ਵਸਾ ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ ਭਾਣੈ ਭੀਖ ਉਦਾਸਿ ਜੀਉ ॥ ਭਾਣੈ ਥਲ ਸਿਰਿ ਸਰੁ ਵਹੈ ਕਮਲੁ ਫੁਲੈ ਆਕਾਸਿ ਜੀਉ ॥ ਭਾਣੈ ਭਵਜਲੁ ਲੰਘੀਐ ਭਾਣੈ ਮੰਝਿ ਭਰੀਆਸਿ ਜੀਉ ॥ ਭਾਣੈ ਸੋ ਸਹੁ ਰੰਗੁਲਾ ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ ਸਹੁ ਭੀਹਾਵਲਾ ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ ਕਿਆ ਕਹਿ ਸੁਣੀ ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰ ਸਬਦੀ ਸਹੁ ਪਾਇਆ ਸਚੁ ਨਾਨਕ ਕੀ ਅਰਦਾਸਿ ਜੀਉ ॥੨॥
aaveh jaeh anek mar mar janamate ||
bin boojhe sabh vaadh jonee bharamate ||5||
jin(h) kau bhe dhiaal tin(h) saadhoo sa(n)g bhiaa ||
a(n)mrit har kaa naam tin(h)ee janee jap liaa ||6||
khojeh koT asa(n)kh bahut ana(n)t ke ||
jis bujhaae aap neRaa tis he ||7||
visar naahee dhaataar aapanaa naam dheh ||
gun gaavaa dhin raat naanak chaau eh ||8||2||5||16||
raag soohee mahalaa pehilaa kuchajee
ikOankaar satigur prasaadh ||
ma(n)n(j) kuchajee a(n)maavan ddosaRe hau kiau sahu raavan jaau jeeau ||
eik dhoo ik chaRa(n)dheeaa kaun jaanai meraa naau jeeau ||
jin(h)ee sakhee sahu raaviaa se a(n)bee chhaavaRe’eh jeeau ||
se gun ma(n)n(j) na aavanee hau kai jee dhos dhareau jeeau ||
kiaa gun tere vitharaa hau kiaa kiaa ghinaa teraa naau jeeau ||
eikat Tol na a(n)baRaa hau sadh kurabaanai terai jaau jeeau ||
suinaa rupaa ra(n)gulaa motee tai maanik jeeau ||
se vasatoo seh dhiteeaa mai tin(h) siau laiaa chit jeeau ||
ma(n)dhar miTee sa(n)dhaRe pathar keete raas jeeau ||
hau enee Tolee bhuleeas tis ka(n)t na baiThee paas jeeau ||
a(n)bar koo(n)jaa kuraleeaa bag bahiThe aai jeeau ||
saa dhan chalee saahurai kiaa muh dhesee agai jai jeeau ||
sutee sutee jhaal theeaa bhulee vaaTaReeaas jeeau ||
tai seh naalahu muteeas dhukhaa koo(n) dhareeaas jeeau ||
tudh gun mai sabh avaganaa ik naanak kee aradhaas jeeau ||
sabh raatee sohaaganee mai ddohaagan kaiee raat jeeau ||1||
soohee mahalaa pehilaa suchajee ||
jaa too taa mai sabh ko too saahib meree raas jeeau ||
tudh a(n)tar hau sukh vasaa too(n) a(n)tar saabaas jeeau ||
bhaanai takhat vaddaieeaa bhaanai bheekh udhaas jeeau ||
bhaanai thal sir sar vahai kamal fulai aakaas jeeau ||
bhaanai bhavajal la(n)gheeaai bhaanai ma(n)jh bhareeaas jeeau ||
bhaanai so sahu ra(n)gulaa sifat rataa gunataas jeeau ||
bhaanai sahu bheehaavalaa hau aavan jaan muieeaas jeeau ||
too sahu agam atolavaa hau keh keh ddeh pieeaas jeeau ||
kiaa maagau kiaa keh sunee mai dharasan bhookh piaas jeeau ||
gur sabadhee sahu paiaa sach naanak kee aradhaas jeeau ||2||