ਬਾਬੁਲਿ ਦਿਤੜੀ ਦੂਰਿ ਨਾ ਆਵੈ ਘਰਿ ਪੇਈਐ ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ ਪਿਰਿ ਰਾਵੀ ਘਰਿ ਸੋਹੀਐ ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ ਪ੍ਰੀਤਮ ਜੋੜੀ ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ ਸਚੁ ਬੋਲੈ ਪਿਰ ਭਾਏ ॥ ਨਾਨਕ ਵਿਛੁੜਿ ਨਾ ਦੁਖੁ ਪਾਏ ਗੁਰਮਤਿ ਅੰਕਿ ਸਮਾਏ ॥੪॥੧॥
ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਮ ਘਰਿ ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ ਹਰਿ ਮਨਿ ਭਾਏ ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ ਮਨੁ ਮਾਨਿਆ ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ ਹਮ ਘਰਿ ਸਾਜਨ ਆਏ ॥੧॥
ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ ਤਾ ਪ੍ਰਭ ਭਾਵਹੁ ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ ਥਾਨਿ ਸੁਹਾਇਆ ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ ਹਮ ਘਰਿ ਸਾਜਨੁ ਆਇਆ ॥੨॥
ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ ਪਰਮ ਤਤੁ ਵੀਚਾਰੋ ॥ ਜੰਤ ਭੇਖ ਤੂ ਸਫਲਿਓ ਦਾਤਾ ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ ਆਪੇ ਕਾਰਣੁ ਕੀਨਾ ॥ ਸੁਨਹੁ ਸਖੀ ਮਨੁ ਮੋਹਨਿ ਮੋਹਿਆ ਤਨੁ ਮਨੁ ਅੰਮ੍ਰਿਤਿ ਭੀਨਾ ॥੩॥
ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮ੍ਹ੍ਹਾਰਾ ॥ ਸਚੁ ਖੇਲੁ ਤੁਮ੍ਹ੍ਹਾਰਾ ਅਗਮ ਅਪਾਰਾ ਤੁਧੁ ਬਿਨੁ ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ ਮਨੁ ਰਾਖਿਆ ਗੁਰਿ ਠਾਏ ॥ ਨਾਨਕ ਅਵਗਣ ਸਬਦਿ ਜਲਾਏ ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥
ਰਾਗੁ ਸੂਹੀ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਆਵਹੁ ਸਜਣਾ ਹਉ ਦੇਖਾ ਦਰਸਨੁ ਤੇਰਾ ਰਾਮ ॥ ਘਰਿ ਆਪਨੜੈ ਖੜੀ ਤਕਾ ਮੈ ਮਨਿ ਚਾਉ ਘਨੇਰਾ ਰਾਮ ॥ ਮਨਿ ਚਾਉ ਘਨੇਰਾ ਸੁਣਿ ਪ੍ਰਭ ਮੇਰਾ ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ ਭਈ ਨਿਹਕੇਵਲ ਜਨਮ ਮਰਣ ਦੁਖੁ ਨਾਸਾ ॥
baabul dhitaRee dhoor naa aavai ghar peieeaai bal raam jeeau ||
rahasee vekh hadhoor pir raavee ghar soheeaai bal raam jeeau ||
saache pir loRee preetam joRee mat pooree paradhaane ||
sa(n)jogee melaa thaan suhelaa gunava(n)tee gur giaane ||
sat sa(n)tokh sadhaa sach palai sach bolai pir bhaae ||
naanak vichhuR naa dhukh paae gurmat a(n)k samaae ||4||1||
raag soohee mahalaa pehilaa chha(n)t ghar doojaa
ikOankaar satigur prasaadh ||
ham ghar saajan aae ||
saachai mel milaae ||
sahaj milaae har man bhaae pa(n)ch mile sukh paiaa ||
saiee vasat paraapat hoiee jis setee man laiaa ||
anadhin mel bhiaa man maaniaa ghar ma(n)dhar sohaae ||
pa(n)ch sabadh dhun anahadh vaaje ham ghar saajan aae ||1||
aavahu meet piaare || ma(n)gal gaavahu naare ||
sach ma(n)gal gaavahu taa prabh bhaavahu sohilaRaa jug chaare ||
apanai ghar aaiaa thaan suhaiaa kaaraj sabadh savaare ||
giaan mahaa ras netree a(n)jan tirabhavan roop dhikhaiaa ||
sakhee milahu ras ma(n)gal gaavahu ham ghar saajan aaiaa ||2||
man tan a(n)mirat bhi(n)naa ||
a(n)tar prem rata(n)naa ||
a(n)tar ratan padhaarath merai param tat veechaaro ||
ja(n)t bhekh too safalio dhaataa sir sir dhevanahaaro ||
too jaan giaanee a(n)tarajaamee aape kaaran keenaa ||
sunahu sakhee man mohan mohiaa tan man a(n)mirat bheenaa ||3||
aatam raam sa(n)saaraa ||
saachaa khel tum(h)aaraa ||
sach khel tum(h)aaraa agam apaaraa tudh bin kaun bujhaae ||
sidh saadhik siaane kete tujh bin kavan kahaae ||
kaal bikaal bhe dhevaane man raakhiaa gur Thaae ||
naanak avagan sabadh jalaae gun sa(n)gam prabh paae ||4||1||2||
raag soohee mahalaa pehilaa ghar teejaa
ikOankaar satigur prasaadh ||
aavahu sajanaa hau dhekhaa dharasan teraa raam ||
ghar aapanaRai khaRee takaa mai man chaau ghaneraa raam ||
man chaau ghaneraa sun prabh meraa mai teraa bharavaasaa ||
dharasan dhekh bhiee nihakeval janam maran dhukh naasaa ||