Sri Guru Granth Sahib

ਅੰਗ ੭੬੫

ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥ ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥
ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥
ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥ ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥ ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥
ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥
ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥ ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥
ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨੑਿ ਸਾਜਨਾ ਮਿਲਿ ਸਾਝ ਕਰੀਜੈ ॥

Ang 765

sagalee jot jaataa too soiee miliaa bhai subhaae ||
naanak saajan kau bal jaieeaai saach mile ghar aae ||1||
ghar aaiaRe saajanaa taa dhan kharee sarasee raam ||
har mohiaRee saach sabadh Thaakur dhekh raha(n)see raam ||
gun sa(n)g raha(n)see kharee sarasee jaa raavee ra(n)g raatai ||
avagan maar gunee ghar chhaiaa poorai purakh bidhaatai ||
tasakar maar vasee pa(n)chain adhal kare veechaare ||
naanak raam naam nisataaraa gurmat mileh piaare ||2||
var paiaRaa baalaRe’e aasaa manasaa pooree raam ||
pir raaviaRee sabadh ralee rav rahiaa neh dhooree raam ||
prabh dhoor na hoiee ghaT ghaT soiee tis kee naar sabaiee ||
aape raseeaa aape raave jiau tis dhee vaddiaaiee ||
amar addol amol apaaraa gur poorai sach paieeaai ||
naanak aape jog sajogee nadhar kare liv laieeaai ||3||
pir uchaReeaai maaRaReeaai tih loaa sirataajaa raam ||
hau bisam bhiee dhekh gunaa anahadh sabadh agaajaa raam ||
sabadh veechaaree karanee saaree raam naam neesaano ||
naam binaa khoTe nahee Thaahar naam ratan paravaano ||
pat mat pooree pooraa paravaanaa naa aavai naa jaasee ||
naanak gurmukh aap pachhaanai prabh jaise avinaasee ||4||1||3||
ikOankaar satigur prasaadh ||
raag soohee chha(n)t mahalaa pehilaa ghar chauthhaa ||
jin keeaa tin dhekhiaa jag dha(n)dhaRai laiaa ||
dhaan terai ghaT chaananaa tan cha(n)dh dheepaiaa ||
cha(n)dho dheepaiaa dhaan har kai dhukh a(n)dheraa uTh giaa ||
gun ja(n)n(j) laaRe naal sohai parakh mohaneeaai liaa ||
veevaahu hoaa sobh setee pa(n)ch sabadhee aaiaa ||
jin keeaa tin dhekhiaa jag dha(n)dhaRai laiaa ||1||
hau balihaaree saajanaa meetaa avareetaa ||
eih tan jin siau gaaddiaa man leeaRaa dheetaa ||
leeaa ta dheeaa maan jin(h) siau se sajan kiau veesareh ||
jin(h) dhis aaiaa hoh raleeaa jeea setee geh raheh ||
sagal gun avagan na koiee hoh neetaa neetaa ||
hau balihaaree saajanaa meetaa avareetaa ||2||
gunaa kaa hovai vaasulaa kadd vaas lieejai ||
je gun hovani(h) saajanaa mil saajh kareejai ||