Sri Guru Granth Sahib

ਅੰਗ ੭੬੬

ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥
ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥ ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥ ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥
ਸੂਹੀ ਮਹਲਾ ੧ ॥
ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥
ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥
ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥
ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥ ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰ ਸਬਦੀ ਸਚੁ ਜਾਨਿਆ ॥੪॥
ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥

Ang 766

saajh kareejai guneh keree chhodd avagan chaleeaai ||
pahire paTa(n)bar kar adda(n)bar aapanaa piR maleeaai ||
jithai jai baheeaai bhalaa kaheeaai jhol a(n)mrit peejai ||
gunaa kaa hovai vaasulaa kadd vaas lieejai ||3||
aap kare kis aakheeaai hor kare na koiee ||
aakhan taa kau jaieeaai je bhoolaRaa hoiee ||
je hoi bhoolaa jai kaheeaai aap karataa kiau bhulai ||
sune dhekhe baajh kahiaai dhaan anama(n)giaa dhivai ||
dhaan dhei dhaataa jag bidhaataa naanakaa sach soiee ||
aap kare kis aakheeaai hor kare na koiee ||4||1||4||
soohee mahalaa pehilaa ||
meraa man raataa gun ravai man bhaavai soiee ||
gur kee pauRee saach kee saachaa sukh hoiee ||
sukh sahaj aavai saach bhaavai saach kee mat kiau Talai ||
eisanaan dhaan sugiaan majan aap achhalio kiau chhalai ||
parapa(n)ch moh bikaar thaake kooR kapaT na dhoiee ||
meraa man raataa gun ravai man bhaavai soiee ||1||
saahib so saalaaheeaai jin kaaran keeaa ||
mail laagee man mailiaai kinai a(n)mrit peeaa ||
math a(n)mrit peeaa ih man dheeaa gur peh mol karaiaa ||
aapanaRaa prabh sahaj pachhaataa jaa man saachai laiaa ||
tis naal gun gaavaa je tis bhaavaa kiau milai hoi paraiaa ||
saahib so saalaaheeaai jin jagat upaiaa ||2||
aai giaa kee na aaio kiau aavai jaataa ||
preetam siau man maaniaa har setee raataa ||
saahib ra(n)g raataa sach kee baataa jin bi(n)b kaa koT usaariaa ||
pa(n)ch bhoo naiko aap sira(n)dhaa jin sach kaa pi(n)dd savaariaa ||
ham avaganiaare too sun piaare tudh bhaavai sach soiee ||
aavan jaanaa naa theeaai saachee mat hoiee ||3||
a(n)jan taisaa a(n)jeeaai jaisaa pir bhaavai ||
samajhai soojhai jaaneeaai je aap jaanaavai ||
aap jaanaavai maarag paavai aape manooaa leve ||
karam sukaram karaae aape keemat kaun abheve ||
ta(n)t ma(n)t paakha(n)dd na jaanaa raam ridhai man maaniaa ||
a(n)jan naam tisai te soojhai gur sabadhee sach jaaniaa ||4||
saajan hovan aapane kiau par ghar jaahee ||
saajan raate sach ke sa(n)ge man maahee ||
man maeh saajan kareh raleeaa karam dharam sabaiaa || aThasaTh teerath pu(n)n poojaa naam saachaa bhaiaa ||