Sri Guru Granth Sahib

ਅੰਗ ੭੬੮

ਅੰਦਰਹੁ ਦੁਰਮਤਿ ਦੂਜੀ ਖੋਈ ਸੋ ਜਨੁ ਹਰਿ ਲਿਵ ਲਾਗਾ ॥ ਜਿਨ ਕਉ ਕ੍ਰਿਪਾ ਕੀਨੀ ਮੇਰੈ ਸੁਆਮੀ ਤਿਨ ਅਨਦਿਨੁ ਹਰਿ ਗੁਣ ਗਾਏ ॥ ਸੁਣਿ ਮਨ ਭੀਨੇ ਸਹਜਿ ਸੁਭਾਏ ॥੨॥
ਜੁਗ ਮਹਿ ਰਾਮ ਨਾਮੁ ਨਿਸਤਾਰਾ ॥ ਗੁਰ ਤੇ ਉਪਜੈ ਸਬਦੁ ਵੀਚਾਰਾ ॥ ਗੁਰ ਸਬਦੁ ਵੀਚਾਰਾ ਰਾਮ ਨਾਮੁ ਪਿਆਰਾ ਜਿਸੁ ਕਿਰਪਾ ਕਰੇ ਸੁ ਪਾਏ ॥ ਸਹਜੇ ਗੁਣ ਗਾਵੈ ਦਿਨੁ ਰਾਤੀ ਕਿਲਵਿਖ ਸਭਿ ਗਵਾਏ ॥ ਸਭੁ ਕੋ ਤੇਰਾ ਤੂ ਸਭਨਾ ਕਾ ਹਉ ਤੇਰਾ ਤੂ ਹਮਾਰਾ ॥ ਜੁਗ ਮਹਿ ਰਾਮ ਨਾਮੁ ਨਿਸਤਾਰਾ ॥੩॥
ਸਾਜਨ ਆਇ ਵੁਠੇ ਘਰ ਮਾਹੀ ॥ ਹਰਿ ਗੁਣ ਗਾਵਹਿ ਤ੍ਰਿਪਤਿ ਅਘਾਹੀ ॥ ਹਰਿ ਗੁਣ ਗਾਇ ਸਦਾ ਤ੍ਰਿਪਤਾਸੀ ਫਿਰਿ ਭੂਖ ਨ ਲਾਗੈ ਆਏ ॥ ਦਹ ਦਿਸਿ ਪੂਜ ਹੋਵੈ ਹਰਿ ਜਨ ਕੀ ਜੋ ਹਰਿ ਹਰਿ ਨਾਮੁ ਧਿਆਏ ॥ ਨਾਨਕ ਹਰਿ ਆਪੇ ਜੋੜਿ ਵਿਛੋੜੇ ਹਰਿ ਬਿਨੁ ਕੋ ਦੂਜਾ ਨਾਹੀ ॥ ਸਾਜਨ ਆਇ ਵੁਠੇ ਘਰ ਮਾਹੀ ॥੪॥੧॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਮਹਲਾ ੩ ਘਰੁ ੩ ॥
ਭਗਤ ਜਨਾ ਕੀ ਹਰਿ ਜੀਉ ਰਾਖੈ ਜੁਗਿ ਜੁਗਿ ਰਖਦਾ ਆਇਆ ਰਾਮ ॥ ਸੋ ਭਗਤੁ ਜੋ ਗੁਰਮੁਖਿ ਹੋਵੈ ਹਉਮੈ ਸਬਦਿ ਜਲਾਇਆ ਰਾਮ ॥ ਹਉਮੈ ਸਬਦਿ ਜਲਾਇਆ ਮੇਰੇ ਹਰਿ ਭਾਇਆ ਜਿਸ ਦੀ ਸਾਚੀ ਬਾਣੀ ॥ ਸਚੀ ਭਗਤਿ ਕਰਹਿ ਦਿਨੁ ਰਾਤੀ ਗੁਰਮੁਖਿ ਆਖਿ ਵਖਾਣੀ ॥ ਭਗਤਾ ਕੀ ਚਾਲ ਸਚੀ ਅਤਿ ਨਿਰਮਲ ਨਾਮੁ ਸਚਾ ਮਨਿ ਭਾਇਆ ॥ ਨਾਨਕ ਭਗਤ ਸੋਹਹਿ ਦਰਿ ਸਾਚੈ ਜਿਨੀ ਸਚੋ ਸਚੁ ਕਮਾਇਆ ॥੧॥
ਹਰਿ ਭਗਤਾ ਕੀ ਜਾਤਿ ਪਤਿ ਹੈ ਭਗਤ ਹਰਿ ਕੈ ਨਾਮਿ ਸਮਾਣੇ ਰਾਮ ॥ ਹਰਿ ਭਗਤਿ ਕਰਹਿ ਵਿਚਹੁ ਆਪੁ ਗਵਾਵਹਿ ਜਿਨ ਗੁਣ ਅਵਗਣ ਪਛਾਣੇ ਰਾਮ ॥ ਗੁਣ ਅਉਗਣ ਪਛਾਣੈ ਹਰਿ ਨਾਮੁ ਵਖਾਣੈ ਭੈ ਭਗਤਿ ਮੀਠੀ ਲਾਗੀ ॥ ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਘਰ ਹੀ ਮਹਿ ਬੈਰਾਗੀ ॥ ਭਗਤੀ ਰਾਤੇ ਸਦਾ ਮਨੁ ਨਿਰਮਲੁ ਹਰਿ ਜੀਉ ਵੇਖਹਿ ਸਦਾ ਨਾਲੇ ॥ ਨਾਨਕ ਸੇ ਭਗਤ ਹਰਿ ਕੈ ਦਰਿ ਸਾਚੇ ਅਨਦਿਨੁ ਨਾਮੁ ਸਮ੍ਹ੍ਹਾਲੇ ॥੨॥
ਮਨਮੁਖ ਭਗਤਿ ਕਰਹਿ ਬਿਨੁ ਸਤਿਗੁਰ ਵਿਣੁ ਸਤਿਗੁਰ ਭਗਤਿ ਨ ਹੋਈ ਰਾਮ ॥ ਹਉਮੈ ਮਾਇਆ ਰੋਗਿ ਵਿਆਪੇ ਮਰਿ ਜਨਮਹਿ ਦੁਖੁ ਹੋਈ ਰਾਮ ॥ ਮਰਿ ਜਨਮਹਿ ਦੁਖੁ ਹੋਈ ਦੂਜੈ ਭਾਇ ਪਰਜ ਵਿਗੋਈ ਵਿਣੁ ਗੁਰ ਤਤੁ ਨ ਜਾਨਿਆ ॥ ਭਗਤਿ ਵਿਹੂਣਾ ਸਭੁ ਜਗੁ ਭਰਮਿਆ ਅੰਤਿ ਗਇਆ ਪਛੁਤਾਨਿਆ ॥

Ang 768

a(n)dharahu dhuramat dhoojee khoiee so jan har liv laagaa ||
jin kau kirapaa keenee merai suaamee tin anadhin har gun gaae ||
sun man bheene sahaj subhaae ||2||
jug meh raam naam nisataaraa ||
gur te upajai sabadh veechaaraa ||
gur sabadh veechaaraa raam naam piaaraa jis kirapaa kare su paae ||
sahaje gun gaavai dhin raatee kilavikh sabh gavaae ||
sabh ko teraa too sabhanaa kaa hau teraa too hamaaraa ||
jug meh raam naam nisataaraa ||3||
saajan aai vuThe ghar maahee ||
har gun gaaveh tirapat aghaahee ||
har gun gai sadhaa tirapataasee fir bhookh na laagai aae ||
dheh dhis pooj hovai har jan kee jo har har naam dhiaae ||
naanak har aape joR vichhoRe har bin ko dhoojaa naahee ||
saajan aai vuThe ghar maahee ||4||1||
ikOankaar satigur prasaadh ||
raag soohee mahalaa teejaa ghar teejaa ||
bhagat janaa kee har jeeau raakhai jug jug rakhadhaa aaiaa raam ||
so bhagat jo gurmukh hovai haumai sabadh jalaiaa raam ||
haumai sabadh jalaiaa mere har bhaiaa jis dhee saachee baanee ||
sachee bhagat kareh dhin raatee gurmukh aakh vakhaanee ||
bhagataa kee chaal sachee at niramal naam sachaa man bhaiaa ||
naanak bhagat soheh dhar saachai jinee sacho sach kamaiaa ||1||
har bhagataa kee jaat pat hai bhagat har kai naam samaane raam ||
har bhagat kareh vichahu aap gavaaveh jin gun avagan pachhaane raam ||
gun aaugan pachhaanai har naam vakhaanai bhai bhagat meeThee laagee ||
anadhin bhagat kareh dhin raatee ghar hee meh bairaagee ||
bhagatee raate sadhaa man niramal har jeeau vekheh sadhaa naale ||
naanak se bhagat har kai dhar saache anadhin naam sam(h)aale ||2||
manmukh bhagat kareh bin satigur vin satigur bhagat na hoiee raam ||
haumai maiaa rog viaape mar janameh dhukh hoiee raam ||
mar janameh dhukh hoiee dhoojai bhai paraj vigoiee vin gur tat na jaaniaa ||
bhagat vihoonaa sabh jag bharamiaa a(n)t giaa pachhutaaniaa ||