Sri Guru Granth Sahib

ਅੰਗ ੭੬੯

ਕੋਟਿ ਮਧੇ ਕਿਨੈ ਪਛਾਣਿਆ ਹਰਿ ਨਾਮਾ ਸਚੁ ਸੋਈ ॥ ਨਾਨਕ ਨਾਮਿ ਮਿਲੈ ਵਡਿਆਈ ਦੂਜੈ ਭਾਇ ਪਤਿ ਖੋਈ ॥੩॥
ਭਗਤਾ ਕੈ ਘਰਿ ਕਾਰਜੁ ਸਾਚਾ ਹਰਿ ਗੁਣ ਸਦਾ ਵਖਾਣੇ ਰਾਮ ॥ ਭਗਤਿ ਖਜਾਨਾ ਆਪੇ ਦੀਆ ਕਾਲੁ ਕੰਟਕੁ ਮਾਰਿ ਸਮਾਣੇ ਰਾਮ ॥ ਕਾਲੁ ਕੰਟਕੁ ਮਾਰਿ ਸਮਾਣੇ ਹਰਿ ਮਨਿ ਭਾਣੇ ਨਾਮੁ ਨਿਧਾਨੁ ਸਚੁ ਪਾਇਆ ॥ ਸਦਾ ਅਖੁਟੁ ਕਦੇ ਨ ਨਿਖੁਟੈ ਹਰਿ ਦੀਆ ਸਹਜਿ ਸੁਭਾਇਆ ॥ ਹਰਿ ਜਨ ਊਚੇ ਸਦ ਹੀ ਊਚੇ ਗੁਰ ਕੈ ਸਬਦਿ ਸੁਹਾਇਆ ॥ ਨਾਨਕ ਆਪੇ ਬਖਸਿ ਮਿਲਾਏ ਜੁਗਿ ਜੁਗਿ ਸੋਭਾ ਪਾਇਆ ॥੪॥੧॥੨॥
ਸੂਹੀ ਮਹਲਾ ੩ ॥
ਸਬਦਿ ਸਚੈ ਸਚੁ ਸੋਹਿਲਾ ਜਿਥੈ ਸਚੇ ਕਾ ਹੋਇ ਵੀਚਾਰੋ ਰਾਮ ॥ ਹਉਮੈ ਸਭਿ ਕਿਲਵਿਖ ਕਾਟੇ ਸਾਚੁ ਰਖਿਆ ਉਰਿ ਧਾਰੇ ਰਾਮ ॥ ਸਚੁ ਰਖਿਆ ਉਰ ਧਾਰੇ ਦੁਤਰੁ ਤਾਰੇ ਫਿਰਿ ਭਵਜਲੁ ਤਰਣੁ ਨ ਹੋਈ ॥ ਸਚਾ ਸਤਿਗੁਰੁ ਸਚੀ ਬਾਣੀ ਜਿਨਿ ਸਚੁ ਵਿਖਾਲਿਆ ਸੋਈ ॥ ਸਾਚੇ ਗੁਣ ਗਾਵੈ ਸਚਿ ਸਮਾਵੈ ਸਚੁ ਵੇਖੈ ਸਭੁ ਸੋਈ ॥ ਨਾਨਕ ਸਾਚਾ ਸਾਹਿਬੁ ਸਾਚੀ ਨਾਈ ਸਚੁ ਨਿਸਤਾਰਾ ਹੋਈ ॥੧॥
ਸਾਚੈ ਸਤਿਗੁਰਿ ਸਾਚੁ ਬੁਝਾਇਆ ਪਤਿ ਰਾਖੈ ਸਚੁ ਸੋਈ ਰਾਮ ॥ ਸਚਾ ਭੋਜਨੁ ਭਾਉ ਸਚਾ ਹੈ ਸਚੈ ਨਾਮਿ ਸੁਖੁ ਹੋਈ ਰਾਮ ॥ ਸਾਚੈ ਨਾਮਿ ਸੁਖੁ ਹੋਈ ਮਰੈ ਨ ਕੋਈ ਗਰਭਿ ਨ ਜੂਨੀ ਵਾਸਾ ॥ ਜੋਤੀ ਜੋਤਿ ਮਿਲਾਈ ਸਚਿ ਸਮਾਈ ਸਚਿ ਨਾਇ ਪਰਗਾਸਾ ॥ ਜਿਨੀ ਸਚੁ ਜਾਤਾ ਸੇ ਸਚੇ ਹੋਏ ਅਨਦਿਨੁ ਸਚੁ ਧਿਆਇਨਿ ॥ ਨਾਨਕ ਸਚੁ ਨਾਮੁ ਜਿਨ ਹਿਰਦੈ ਵਸਿਆ ਨਾ ਵੀਛੁੜਿ ਦੁਖੁ ਪਾਇਨਿ ॥੨॥
ਸਚੀ ਬਾਣੀ ਸਚੇ ਗੁਣ ਗਾਵਹਿ ਤਿਤੁ ਘਰਿ ਸੋਹਿਲਾ ਹੋਈ ਰਾਮ ॥ ਨਿਰਮਲ ਗੁਣ ਸਾਚੇ ਤਨੁ ਮਨੁ ਸਾਚਾ ਵਿਚਿ ਸਾਚਾ ਪੁਰਖੁ ਪ੍ਰਭੁ ਸੋਈ ਰਾਮ ॥ ਸਭੁ ਸਚੁ ਵਰਤੈ ਸਚੋ ਬੋਲੈ ਜੋ ਸਚੁ ਕਰੈ ਸੁ ਹੋਈ ॥ ਜਹ ਦੇਖਾ ਤਹ ਸਚੁ ਪਸਰਿਆ ਅਵਰੁ ਨ ਦੂਜਾ ਕੋਈ ॥ ਸਚੇ ਉਪਜੈ ਸਚਿ ਸਮਾਵੈ ਮਰਿ ਜਨਮੈ ਦੂਜਾ ਹੋਈ ॥ ਨਾਨਕ ਸਭੁ ਕਿਛੁ ਆਪੇ ਕਰਤਾ ਆਪਿ ਕਰਾਵੈ ਸੋਈ ॥੩॥
ਸਚੇ ਭਗਤ ਸੋਹਹਿ ਦਰਵਾਰੇ ਸਚੋ ਸਚੁ ਵਖਾਣੇ ਰਾਮ ॥ ਘਟ ਅੰਤਰੇ ਸਾਚੀ ਬਾਣੀ ਸਾਚੋ ਆਪਿ ਪਛਾਣੇ ਰਾਮ ॥ ਆਪੁ ਪਛਾਣਹਿ ਤਾ ਸਚੁ ਜਾਣਹਿ ਸਾਚੇ ਸੋਝੀ ਹੋਈ ॥ ਸਚਾ ਸਬਦੁ ਸਚੀ ਹੈ ਸੋਭਾ ਸਾਚੇ ਹੀ ਸੁਖੁ ਹੋਈ ॥ ਸਾਚਿ ਰਤੇ ਭਗਤ ਇਕ ਰੰਗੀ ਦੂਜਾ ਰੰਗੁ ਨ ਕੋਈ ॥ ਨਾਨਕ ਜਿਸ ਕਉ ਮਸਤਕਿ ਲਿਖਿਆ ਤਿਸੁ ਸਚੁ ਪਰਾਪਤਿ ਹੋਈ ॥੪॥੨॥੩॥
ਸੂਹੀ ਮਹਲਾ ੩ ॥
ਜੁਗ ਚਾਰੇ ਧਨ ਜੇ ਭਵੈ ਬਿਨੁ ਸਤਿਗੁਰ ਸੋਹਾਗੁ ਨ ਹੋਈ ਰਾਮ ॥

Ang 769

koT madhe kinai pachhaaniaa har naamaa sach soiee ||
naanak naam milai vaddiaaiee dhoojai bhai pat khoiee ||3||
bhagataa kai ghar kaaraj saachaa har gun sadhaa vakhaane raam ||
bhagat khajaanaa aape dheeaa kaal ka(n)Tak maar samaane raam ||
kaal ka(n)Tak maar samaane har man bhaane naam nidhaan sach paiaa ||
sadhaa akhuT kadhe na nikhuTai har dheeaa sahaj subhaiaa ||
har jan uooche sadh hee uooche gur kai sabadh suhaiaa ||
naanak aape bakhas milaae jug jug sobhaa paiaa ||4||1||2||
soohee mahalaa teejaa ||
sabadh sachai sach sohilaa jithai sache kaa hoi veechaaro raam ||
haumai sabh kilavikh kaaTe saach rakhiaa ur dhaare raam ||
sach rakhiaa ur dhaare dhutar taare fir bhavajal taran na hoiee ||
sachaa satigur sachee baanee jin sach vikhaaliaa soiee ||
saache gun gaavai sach samaavai sach vekhai sabh soiee ||
naanak saachaa saahib saachee naiee sach nisataaraa hoiee ||1||
saachai satigur saach bujhaiaa pat raakhai sach soiee raam ||
sachaa bhojan bhaau sachaa hai sachai naam sukh hoiee raam ||
saachai naam sukh hoiee marai na koiee garabh na joonee vaasaa ||
jotee jot milaiee sach samaiee sach nai paragaasaa ||
jinee sach jaataa se sache hoe anadhin sach dhiaain ||
naanak sach naam jin hiradhai vasiaa naa veechhuR dhukh pain ||2||
sachee baanee sache gun gaaveh tit ghar sohilaa hoiee raam ||
niramal gun saache tan man saachaa vich saachaa purakh prabh soiee raam ||
sabh sach varatai sacho bolai jo sach karai su hoiee ||
jeh dhekhaa teh sach pasariaa avar na dhoojaa koiee ||
sache upajai sach samaavai mar janamai dhoojaa hoiee ||
naanak sabh kichh aape karataa aap karaavai soiee ||3||
sache bhagat soheh dharavaare sacho sach vakhaane raam ||
ghaT a(n)tare saachee baanee saacho aap pachhaane raam ||
aap pachhaaneh taa sach jaaneh saache sojhee hoiee ||
sachaa sabadh sachee hai sobhaa saache hee sukh hoiee ||
saach rate bhagat ik ra(n)gee dhoojaa ra(n)g na koiee ||
naanak jis kau masatak likhiaa tis sach paraapat hoiee ||4||2||3||
soohee mahalaa teejaa ||
jug chaare dhan je bhavai bin satigur sohaag na hoiee raam ||