Sri Guru Granth Sahib

ਅੰਗ ੭੭੦

ਨਿਹਚਲੁ ਰਾਜੁ ਸਦਾ ਹਰਿ ਕੇਰਾ ਤਿਸੁ ਬਿਨੁ ਅਵਰੁ ਨ ਕੋਈ ਰਾਮ ॥ ਤਿਸੁ ਬਿਨੁ ਅਵਰੁ ਨ ਕੋਈ ਸਦਾ ਸਚੁ ਸੋਈ ਗੁਰਮੁਖਿ ਏਕੋ ਜਾਣਿਆ ॥ ਧਨ ਪਿਰ ਮੇਲਾਵਾ ਹੋਆ ਗੁਰਮਤੀ ਮਨੁ ਮਾਨਿਆ ॥ ਸਤਿਗੁਰੁ ਮਿਲਿਆ ਤਾ ਹਰਿ ਪਾਇਆ ਬਿਨੁ ਹਰਿ ਨਾਵੈ ਮੁਕਤਿ ਨ ਹੋਈ ॥ ਨਾਨਕ ਕਾਮਣਿ ਕੰਤੈ ਰਾਵੇ ਮਨਿ ਮਾਨਿਐ ਸੁਖੁ ਹੋਈ ॥੧॥
ਸਤਿਗੁਰੁ ਸੇਵਿ ਧਨ ਬਾਲੜੀਏ ਹਰਿ ਵਰੁ ਪਾਵਹਿ ਸੋਈ ਰਾਮ ॥ ਸਦਾ ਹੋਵਹਿ ਸੋਹਾਗਣੀ ਫਿਰਿ ਮੈਲਾ ਵੇਸੁ ਨ ਹੋਈ ਰਾਮ ॥ ਫਿਰਿ ਮੈਲਾ ਵੇਸੁ ਨ ਹੋਈ ਗੁਰਮੁਖਿ ਬੂਝੈ ਕੋਈ ਹਉਮੈ ਮਾਰਿ ਪਛਾਣਿਆ ॥ ਕਰਣੀ ਕਾਰ ਕਮਾਵੈ ਸਬਦਿ ਸਮਾਵੈ ਅੰਤਰਿ ਏਕੋ ਜਾਣਿਆ ॥ ਗੁਰਮੁਖਿ ਪ੍ਰਭੁ ਰਾਵੇ ਦਿਨੁ ਰਾਤੀ ਆਪਣਾ ਸਾਚੀ ਸੋਭਾ ਹੋਈ ॥ ਨਾਨਕ ਕਾਮਣਿ ਪਿਰੁ ਰਾਵੇ ਆਪਣਾ ਰਵਿ ਰਹਿਆ ਪ੍ਰਭੁ ਸੋਈ ॥੨॥
ਗੁਰ ਕੀ ਕਾਰ ਕਰੇ ਧਨ ਬਾਲੜੀਏ ਹਰਿ ਵਰੁ ਦੇਇ ਮਿਲਾਏ ਰਾਮ ॥ ਹਰਿ ਕੈ ਰੰਗਿ ਰਤੀ ਹੈ ਕਾਮਣਿ ਮਿਲਿ ਪ੍ਰੀਤਮ ਸੁਖੁ ਪਾਏ ਰਾਮ ॥ ਮਿਲਿ ਪ੍ਰੀਤਮ ਸੁਖੁ ਪਾਏ ਸਚਿ ਸਮਾਏ ਸਚੁ ਵਰਤੈ ਸਭ ਥਾਈ ॥ ਸਚਾ ਸੀਗਾਰੁ ਕਰੇ ਦਿਨੁ ਰਾਤੀ ਕਾਮਣਿ ਸਚਿ ਸਮਾਈ ॥ ਹਰਿ ਸੁਖਦਾਤਾ ਸਬਦਿ ਪਛਾਤਾ ਕਾਮਣਿ ਲਇਆ ਕੰਠਿ ਲਾਏ ॥ ਨਾਨਕ ਮਹਲੀ ਮਹਲੁ ਪਛਾਣੈ ਗੁਰਮਤੀ ਹਰਿ ਪਾਏ ॥੩॥
ਸਾ ਧਨ ਬਾਲੀ ਧੁਰਿ ਮੇਲੀ ਮੇਰੈ ਪ੍ਰਭਿ ਆਪਿ ਮਿਲਾਈ ਰਾਮ ॥ ਗੁਰਮਤੀ ਘਟਿ ਚਾਨਣੁ ਹੋਆ ਪ੍ਰਭੁ ਰਵਿ ਰਹਿਆ ਸਭ ਥਾਈ ਰਾਮ ॥ ਪ੍ਰਭੁ ਰਵਿ ਰਹਿਆ ਸਭ ਥਾਈ ਮੰਨਿ ਵਸਾਈ ਪੂਰਬਿ ਲਿਖਿਆ ਪਾਇਆ ॥ ਸੇਜ ਸੁਖਾਲੀ ਮੇਰੇ ਪ੍ਰਭ ਭਾਣੀ ਸਚੁ ਸੀਗਾਰੁ ਬਣਾਇਆ ॥ ਕਾਮਣਿ ਨਿਰਮਲ ਹਉਮੈ ਮਲੁ ਖੋਈ ਗੁਰਮਤਿ ਸਚਿ ਸਮਾਈ ॥ ਨਾਨਕ ਆਪਿ ਮਿਲਾਈ ਕਰਤੈ ਨਾਮੁ ਨਵੈ ਨਿਧਿ ਪਾਈ ॥੪॥੩॥੪॥
ਸੂਹੀ ਮਹਲਾ ੩ ॥
ਹਰਿ ਹਰੇ ਹਰਿ ਗੁਣ ਗਾਵਹੁ ਹਰਿ ਗੁਰਮੁਖੇ ਪਾਏ ਰਾਮ ॥ ਅਨਦਿਨੋ ਸਬਦਿ ਰਵਹੁ ਅਨਹਦ ਸਬਦ ਵਜਾਏ ਰਾਮ ॥ ਅਨਹਦ ਸਬਦ ਵਜਾਏ ਹਰਿ ਜੀਉ ਘਰਿ ਆਏ ਹਰਿ ਗੁਣ ਗਾਵਹੁ ਨਾਰੀ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਸਾ ਧਨ ਕੰਤ ਪਿਆਰੀ ॥ ਗੁਰ ਕਾ ਸਬਦੁ ਵਸਿਆ ਘਟ ਅੰਤਰਿ ਸੇ ਜਨ ਸਬਦਿ ਸੁਹਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਹਰਿ ਕਰਿ ਕਿਰਪਾ ਘਰਿ ਆਏ ॥੧॥
ਭਗਤਾ ਮਨਿ ਆਨੰਦੁ ਭਇਆ ਹਰਿ ਨਾਮਿ ਰਹੇ ਲਿਵ ਲਾਏ ਰਾਮ ॥ ਗੁਰਮੁਖੇ ਮਨੁ ਨਿਰਮਲੁ ਹੋਆ ਨਿਰਮਲ ਹਰਿ ਗੁਣ ਗਾਏ ਰਾਮ ॥ ਨਿਰਮਲ ਗੁਣ ਗਾਏ ਨਾਮੁ ਮੰਨਿ ਵਸਾਏ ਹਰਿ ਕੀ ਅੰਮ੍ਰਿਤ ਬਾਣੀ ॥ ਜਿਨੑ ਮਨਿ ਵਸਿਆ ਸੇਈ ਜਨ ਨਿਸਤਰੇ ਘਟਿ ਘਟਿ ਸਬਦਿ ਸਮਾਣੀ ॥

Ang 770

nihachal raaj sadhaa har keraa tis bin avar na koiee raam ||
tis bin avar na koiee sadhaa sach soiee gurmukh eko jaaniaa ||
dhan pir melaavaa hoaa gurmatee man maaniaa ||
satigur miliaa taa har paiaa bin har naavai mukat na hoiee ||
naanak kaaman ka(n)tai raave man maaniaai sukh hoiee ||1||
satigur sev dhan baalaRe’e har var paaveh soiee raam ||
sadhaa hoveh sohaaganee fir mailaa ves na hoiee raam ||
fir mailaa ves na hoiee gurmukh boojhai koiee haumai maar pachhaaniaa ||
karanee kaar kamaavai sabadh samaavai a(n)tar eko jaaniaa ||
gurmukh prabh raave dhin raatee aapanaa saachee sobhaa hoiee ||
naanak kaaman pir raave aapanaa rav rahiaa prabh soiee ||2||
gur kee kaar kare dhan baalaRe’e har var dhei milaae raam ||
har kai ra(n)g ratee hai kaaman mil preetam sukh paae raam ||
mil preetam sukh paae sach samaae sach varatai sabh thaiee ||
sachaa seegaar kare dhin raatee kaaman sach samaiee ||
har sukhadhaataa sabadh pachhaataa kaaman liaa ka(n)Th laae ||
naanak mahalee mahal pachhaanai gurmatee har paae ||3||
saa dhan baalee dhur melee merai prabh aap milaiee raam ||
gurmatee ghaT chaanan hoaa prabh rav rahiaa sabh thaiee raam ||
prabh rav rahiaa sabh thaiee ma(n)n vasaiee poorab likhiaa paiaa ||
sej sukhaalee mere prabh bhaanee sach seegaar banaiaa ||
kaaman niramal haumai mal khoiee gurmat sach samaiee ||
naanak aap milaiee karatai naam navai nidh paiee ||4||3||4||
soohee mahalaa teejaa ||
har hare har gun gaavahu har gurmukhe paae raam ||
anadhino sabadh ravahu anahadh sabadh vajaae raam ||
anahadh sabadh vajaae har jeeau ghar aae har gun gaavahu naaree ||
anadhin bhagat kareh gur aagai saa dhan ka(n)t piaaree ||
gur kaa sabadh vasiaa ghaT a(n)tar se jan sabadh suhaae ||
naanak tin ghar sadh hee sohilaa har kar kirapaa ghar aae ||1||
bhagataa man aana(n)dh bhiaa har naam rahe liv laae raam ||
gurmukhe man niramal hoaa niramal har gun gaae raam ||
niramal gun gaae naam ma(n)n vasaae har kee a(n)mirat baanee ||
jin(h) man vasiaa seiee jan nisatare ghaT ghaT sabadh samaanee ||