ਤੇਰੇ ਗੁਣ ਗਾਵਹਿ ਸਹਜਿ ਸਮਾਵਹਿ ਸਬਦੇ ਮੇਲਿ ਮਿਲਾਏ ॥ ਨਾਨਕ ਸਫਲ ਜਨਮੁ ਤਿਨ ਕੇਰਾ ਜਿ ਸਤਿਗੁਰਿ ਹਰਿ ਮਾਰਗਿ ਪਾਏ ॥੨॥
ਸੰਤਸੰਗਤਿ ਸਿਉ ਮੇਲੁ ਭਇਆ ਹਰਿ ਹਰਿ ਨਾਮਿ ਸਮਾਏ ਰਾਮ ॥ ਗੁਰ ਕੈ ਸਬਦਿ ਸਦ ਜੀਵਨ ਮੁਕਤ ਭਏ ਹਰਿ ਕੈ ਨਾਮਿ ਲਿਵ ਲਾਏ ਰਾਮ ॥ ਹਰਿ ਨਾਮਿ ਚਿਤੁ ਲਾਏ ਗੁਰਿ ਮੇਲਿ ਮਿਲਾਏ ਮਨੂਆ ਰਤਾ ਹਰਿ ਨਾਲੇ ॥ ਸੁਖਦਾਤਾ ਪਾਇਆ ਮੋਹੁ ਚੁਕਾਇਆ ਅਨਦਿਨੁ ਨਾਮੁ ਸਮ੍ਹ੍ਹਾਲੇ ॥ ਗੁਰ ਸਬਦੇ ਰਾਤਾ ਸਹਜੇ ਮਾਤਾ ਨਾਮੁ ਮਨਿ ਵਸਾਏ ॥ ਨਾਨਕ ਤਿਨ ਘਰਿ ਸਦ ਹੀ ਸੋਹਿਲਾ ਜਿ ਸਤਿਗੁਰ ਸੇਵਿ ਸਮਾਏ ॥੩॥
ਬਿਨੁ ਸਤਿਗੁਰ ਜਗੁ ਭਰਮਿ ਭੁਲਾਇਆ ਹਰਿ ਕਾ ਮਹਲੁ ਨ ਪਾਇਆ ਰਾਮ ॥ ਗੁਰਮੁਖੇ ਇਕਿ ਮੇਲਿ ਮਿਲਾਇਆ ਤਿਨ ਕੇ ਦੂਖ ਗਵਾਇਆ ਰਾਮ ॥ ਤਿਨ ਕੇ ਦੂਖ ਗਵਾਇਆ ਜਾ ਹਰਿ ਮਨਿ ਭਾਇਆ ਸਦਾ ਗਾਵਹਿ ਰੰਗਿ ਰਾਤੇ ॥ ਹਰਿ ਕੇ ਭਗਤ ਸਦਾ ਜਨ ਨਿਰਮਲ ਜੁਗਿ ਜੁਗਿ ਸਦ ਹੀ ਜਾਤੇ ॥ ਸਾਚੀ ਭਗਤਿ ਕਰਹਿ ਦਰਿ ਜਾਪਹਿ ਘਰਿ ਦਰਿ ਸਚਾ ਸੋਈ ॥ ਨਾਨਕ ਸਚਾ ਸੋਹਿਲਾ ਸਚੀ ਸਚੁ ਬਾਣੀ ਸਬਦੇ ਹੀ ਸੁਖੁ ਹੋਈ ॥੪॥੪॥੫॥
ਸੂਹੀ ਮਹਲਾ ੩ ॥
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥
ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥
ਪਿਰੁ ਰਾਵੇ ਰੰਗਿ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥
tere gun gaaveh sahaj samaaveh sabadhe mel milaae ||
naanak safal janam tin keraa j satigur har maarag paae ||2||
sa(n)tasa(n)gat siau mel bhiaa har har naam samaae raam ||
gur kai sabadh sadh jeevan mukat bhe har kai naam liv laae raam ||
har naam chit laae gur mel milaae manooaa rataa har naale ||
sukhadhaataa paiaa moh chukaiaa anadhin naam sam(h)aale ||
gur sabadhe raataa sahaje maataa naam man vasaae ||
naanak tin ghar sadh hee sohilaa j satigur sev samaae ||3||
bin satigur jag bharam bhulaiaa har kaa mahal na paiaa raam ||
gurmukhe ik mel milaiaa tin ke dhookh gavaiaa raam ||
tin ke dhookh gavaiaa jaa har man bhaiaa sadhaa gaaveh ra(n)g raate ||
har ke bhagat sadhaa jan niramal jug jug sadh hee jaate ||
saachee bhagat kareh dhar jaapeh ghar dhar sachaa soiee ||
naanak sachaa sohilaa sachee sach baanee sabadhe hee sukh hoiee ||4||4||5||
soohee mahalaa teejaa ||
je loReh var baalaRe’e taa gur charanee chit laae raam ||
sadhaa hoveh sohaaganee har jeeau marai na jaae raam ||
har jeeau marai na jaae gur kai sahaj subhaae saa dhan ka(n)t piaaree ||
sach sa(n)jam sadhaa hai niramal gur kai sabadh seegaaree ||
meraa prabh saachaa sadh hee saachaa jin aape aap upaiaa ||
naanak sadhaa pir raave aapanaa jin gur charanee chit laiaa ||1||
pir paiaRaa baalaRe’e anadhin sahaje maatee raam ||
gurmatee man anadh bhiaa tit tan mail na raatee raam ||
tit tan mail na raatee har prabh raatee meraa prabh mel milaae ||
anadhin raave har prabh apanaa vichahu aap gavaae ||
gurmat paiaa sahaj milaiaa apane preetam raatee ||
naanak naam milai vaddiaaiee prabh raave ra(n)g raatee ||2||
pir raave ra(n)g raataRe’e pir kaa mahal tin paiaa raam ||
so saho at niramal dhaataa jin vichahu aap gavaiaa raam ||
vichahu moh chukaiaa jaa har bhaiaa har kaaman man bhaanee ||
anadhin gun gaavai nit saache kathe akath kahaanee ||
jug chaare saachaa eko varatai bin gur kinai na paiaa ||