ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥
ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
ਸੂਹੀ ਮਹਲਾ ੩ ॥
ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ਰਾਮ ॥ ਹਰਿ ਮਨੁ ਤਨੋ ਗੁਰਮੁਖਿ ਭੀਜੈ ਰਾਮ ਨਾਮੁ ਪਿਆਰੇ ਰਾਮ ॥ ਰਾਮ ਨਾਮੁ ਪਿਆਰੇ ਸਭਿ ਕੁਲ ਉਧਾਰੇ ਰਾਮ ਨਾਮੁ ਮੁਖਿ ਬਾਣੀ ॥ ਆਵਣ ਜਾਣ ਰਹੇ ਸੁਖੁ ਪਾਇਆ ਘਰਿ ਅਨਹਦ ਸੁਰਤਿ ਸਮਾਣੀ ॥ ਹਰਿ ਹਰਿ ਏਕੋ ਪਾਇਆ ਹਰਿ ਪ੍ਰਭੁ ਨਾਨਕ ਕਿਰਪਾ ਧਾਰੇ ॥ ਸੋਹਿਲੜਾ ਹਰਿ ਰਾਮ ਨਾਮੁ ਗੁਰ ਸਬਦੀ ਵੀਚਾਰੇ ॥੧॥
ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥ ਗੁਰਿ ਮੇਲੀ ਬਹੁ ਕਿਰਪਾ ਧਾਰੀ ਹਰਿ ਕੈ ਸਬਦਿ ਸੁਭਾਏ ਰਾਮ ॥ ਮਿਲੁ ਸਬਦਿ ਸੁਭਾਏ ਆਪੁ ਗਵਾਏ ਰੰਗ ਸਿਉ ਰਲੀਆ ਮਾਣੇ ॥ ਸੇਜ ਸੁਖਾਲੀ ਜਾ ਪ੍ਰਭੁ ਭਾਇਆ ਹਰਿ ਹਰਿ ਨਾਮਿ ਸਮਾਣੇ ॥ ਨਾਨਕ ਸੋਹਾਗਣਿ ਸਾ ਵਡਭਾਗੀ ਜੇ ਚਲੈ ਸਤਿਗੁਰ ਭਾਏ ॥ ਹਮ ਨੀਵੀ ਪ੍ਰਭੁ ਅਤਿ ਊਚਾ ਕਿਉ ਕਰਿ ਮਿਲਿਆ ਜਾਏ ਰਾਮ ॥੨॥
ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥ ਇਕਨਾ ਪ੍ਰਭੁ ਦੂਰਿ ਵਸੈ ਇਕਨਾ ਮਨਿ ਆਧਾਰੋ ਰਾਮ ॥ ਇਕਨਾ ਮਨ ਆਧਾਰੋ ਸਿਰਜਣਹਾਰੋ ਵਡਭਾਗੀ ਗੁਰੁ ਪਾਇਆ ॥ ਘਟਿ ਘਟਿ ਹਰਿ ਪ੍ਰਭੁ ਏਕੋ ਸੁਆਮੀ ਗੁਰਮੁਖਿ ਅਲਖੁ ਲਖਾਇਆ ॥ ਸਹਜੇ ਅਨਦੁ ਹੋਆ ਮਨੁ ਮਾਨਿਆ ਨਾਨਕ ਬ੍ਰਹਮ ਬੀਚਾਰੋ ॥ ਘਟਿ ਘਟੇ ਸਭਨਾ ਵਿਚਿ ਏਕੋ ਏਕੋ ਰਾਮ ਭਤਾਰੋ ਰਾਮ ॥੩॥
ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਇਆ ਰਾਮ ॥ ਹਰਿ ਧੂੜਿ ਦੇਵਹੁ ਮੈ ਪੂਰੇ ਗੁਰ ਕੀ ਹਮ ਪਾਪੀ ਮੁਕਤੁ ਕਰਾਇਆ ਰਾਮ ॥ ਪਾਪੀ ਮੁਕਤੁ ਕਰਾਏ ਆਪੁ ਗਵਾਏ ਨਿਜ ਘਰਿ ਪਾਇਆ ਵਾਸਾ ॥ ਬਿਬੇਕ ਬੁਧੀ ਸੁਖਿ ਰੈਣਿ ਵਿਹਾਣੀ ਗੁਰਮਤਿ ਨਾਮਿ ਪ੍ਰਗਾਸਾ ॥ ਹਰਿ ਹਰਿ ਅਨਦੁ ਭਇਆ ਦਿਨੁ ਰਾਤੀ ਨਾਨਕ ਹਰਿ ਮੀਠ ਲਗਾਏ ॥ ਗੁਰੁ ਸੇਵਨਿ ਸਤਿਗੁਰੁ ਦਾਤਾ ਹਰਿ ਹਰਿ ਨਾਮਿ ਸਮਾਏ ॥੪॥੬॥੭॥੫॥੭॥੧੨॥
naanak ra(n)g ravai ra(n)g raatee jin har setee chit laiaa ||3||
kaaman man sohilaRaa saajan mile piaare raam ||
gurmatee man niramal hoaa har raakhiaa ur dhaare raam ||
har raakhiaa ur dhaare apanaa kaaraj savaare gurmatee har jaataa ||
preetam moh liaa man meraa paiaa karam bidhaataa ||
satigur sev sadhaa sukh paiaa har vasiaa ma(n)n muraare ||
naanak mel liee gur apunai gur kai sabadh savaare ||4||5||6||
soohee mahalaa teejaa ||
sohilaRaa har raam naam gur sabadhee veechaare raam ||
har man tano gurmukh bheejai raam naam piaare raam ||
raam naam piaare sabh kul udhaare raam naam mukh baanee ||
aavan jaan rahe sukh paiaa ghar anahadh surat samaanee ||
har har eko paiaa har prabh naanak kirapaa dhaare ||
sohilaRaa har raam naam gur sabadhee veechaare ||1||
ham neevee prabh at uoochaa kiau kar miliaa jaae raam ||
gur melee bahu kirapaa dhaaree har kai sabadh subhaae raam ||
mil sabadh subhaae aap gavaae ra(n)g siau raleeaa maane ||
sej sukhaalee jaa prabh bhaiaa har har naam samaane ||
naanak sohaagan saa vaddabhaagee je chalai satigur bhaae ||
ham neevee prabh at uoochaa kiau kar miliaa jaae raam ||2||
ghaT ghaTe sabhanaa vich eko eko raam bhataaro raam ||
eikanaa prabh dhoor vasai ikanaa man aadhaaro raam ||
eikanaa man aadhaaro sirajanahaaro vaddabhaagee gur paiaa ||
ghaT ghaT har prabh eko suaamee gurmukh alakh lakhaiaa ||
sahaje anadh hoaa man maaniaa naanak braham beechaaro ||
ghaT ghaTe sabhanaa vich eko eko raam bhataaro raam ||3||
gur sevan satigur dhaataa har har naam samaiaa raam ||
har dhooR dhevahu mai poore gur kee ham paapee mukat karaiaa raam ||
paapee mukat karaae aap gavaae nij ghar paiaa vaasaa ||
bibek budhee sukh rain vihaanee gurmat naam pragaasaa ||
har har anadh bhiaa dhin raatee naanak har meeTh lagaae ||
gur sevan satigur dhaataa har har naam samaae ||4||6||7||5||7||12||