ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥ ਗੁਰਬਾਣੀ ਸਦ ਮੀਠੀ ਲਾਗੀ ਪਾਪ ਵਿਕਾਰ ਗਵਾਇਆ ॥ ਹਉਮੈ ਰੋਗੁ ਗਇਆ ਭਉ ਭਾਗਾ ਸਹਜੇ ਸਹਜਿ ਮਿਲਾਇਆ ॥ ਕਾਇਆ ਸੇਜ ਗੁਰ ਸਬਦਿ ਸੁਖਾਲੀ ਗਿਆਨ ਤਤਿ ਕਰਿ ਭੋਗੋ ॥ ਅਨਦਿਨੁ ਸੁਖਿ ਮਾਣੇ ਨਿਤ ਰਲੀਆ ਨਾਨਕ ਧੁਰਿ ਸੰਜੋਗੋ ॥੧॥
ਸਤੁ ਸੰਤੋਖੁ ਕਰਿ ਭਾਉ ਕੁੜਮੁ ਕੁੜਮਾਈ ਆਇਆ ਬਲਿ ਰਾਮ ਜੀਉ ॥ ਸੰਤ ਜਨਾ ਕਰਿ ਮੇਲੁ ਗੁਰਬਾਣੀ ਗਾਵਾਈਆ ਬਲਿ ਰਾਮ ਜੀਉ ॥ ਬਾਣੀ ਗੁਰ ਗਾਈ ਪਰਮ ਗਤਿ ਪਾਈ ਪੰਚ ਮਿਲੇ ਸੋਹਾਇਆ ॥ ਗਇਆ ਕਰੋਧੁ ਮਮਤਾ ਤਨਿ ਨਾਠੀ ਪਾਖੰਡੁ ਭਰਮੁ ਗਵਾਇਆ ॥ ਹਉਮੈ ਪੀਰ ਗਈ ਸੁਖੁ ਪਾਇਆ ਆਰੋਗਤ ਭਏ ਸਰੀਰਾ ॥ ਗੁਰ ਪਰਸਾਦੀ ਬ੍ਰਹਮੁ ਪਛਾਤਾ ਨਾਨਕ ਗੁਣੀ ਗਹੀਰਾ ॥੨॥
ਮਨਮੁਖਿ ਵਿਛੁੜੀ ਦੂਰਿ ਮਹਲੁ ਨ ਪਾਏ ਬਲਿ ਗਈ ਬਲਿ ਰਾਮ ਜੀਉ ॥ ਅੰਤਰਿ ਮਮਤਾ ਕੂਰਿ ਕੂੜੁ ਵਿਹਾਝੇ ਕੂੜਿ ਲਈ ਬਲਿ ਰਾਮ ਜੀਉ ॥ ਕੂੜੁ ਕਪਟੁ ਕਮਾਵੈ ਮਹਾ ਦੁਖੁ ਪਾਵੈ ਵਿਣੁ ਸਤਿਗੁਰ ਮਗੁ ਨ ਪਾਇਆ ॥ ਉਝੜ ਪੰਥਿ ਭ੍ਰਮੈ ਗਾਵਾਰੀ ਖਿਨੁ ਖਿਨੁ ਧਕੇ ਖਾਇਆ ॥ ਆਪੇ ਦਇਆ ਕਰੇ ਪ੍ਰਭੁ ਦਾਤਾ ਸਤਿਗੁਰੁ ਪੁਰਖੁ ਮਿਲਾਏ ॥ ਜਨਮ ਜਨਮ ਕੇ ਵਿਛੁੜੇ ਜਨ ਮੇਲੇ ਨਾਨਕ ਸਹਜਿ ਸੁਭਾਏ ॥੩॥
ਆਇਆ ਲਗਨੁ ਗਣਾਇ ਹਿਰਦੈ ਧਨ ਓਮਾਹੀਆ ਬਲਿ ਰਾਮ ਜੀਉ ॥ ਪੰਡਿਤ ਪਾਧੇ ਆਣਿ ਪਤੀ ਬਹਿ ਵਾਚਾਈਆ ਬਲਿ ਰਾਮ ਜੀਉ ॥ ਪਤੀ ਵਾਚਾਈ ਮਨਿ ਵਜੀ ਵਧਾਈ ਜਬ ਸਾਜਨ ਸੁਣੇ ਘਰਿ ਆਏ ॥ ਗੁਣੀ ਗਿਆਨੀ ਬਹਿ ਮਤਾ ਪਕਾਇਆ ਫੇਰੇ ਤਤੁ ਦਿਵਾਏ ॥ ਵਰੁ ਪਾਇਆ ਪੁਰਖੁ ਅਗੰਮੁ ਅਗੋਚਰੁ ਸਦ ਨਵਤਨੁ ਬਾਲ ਸਖਾਈ ॥ ਨਾਨਕ ਕਿਰਪਾ ਕਰਿ ਕੈ ਮੇਲੇ ਵਿਛੁੜਿ ਕਦੇ ਨ ਜਾਈ ॥੪॥੧॥
ਸੂਹੀ ਮਹਲਾ ੪ ॥
ਹਰਿ ਪਹਿਲੜੀ ਲਾਵ ਪਰਵਿਰਤੀ ਕਰਮ ਦ੍ਰਿੜਾਇਆ ਬਲਿ ਰਾਮ ਜੀਉ ॥ ਬਾਣੀ ਬ੍ਰਹਮਾ ਵੇਦੁ ਧਰਮੁ ਦ੍ਰਿੜਹੁ ਪਾਪ ਤਜਾਇਆ ਬਲਿ ਰਾਮ ਜੀਉ ॥ ਧਰਮੁ ਦ੍ਰਿੜਹੁ ਹਰਿ ਨਾਮੁ ਧਿਆਵਹੁ ਸਿਮ੍ਰਿਤਿ ਨਾਮੁ ਦ੍ਰਿੜਾਇਆ ॥ ਸਤਿਗੁਰੁ ਗੁਰੁ ਪੂਰਾ ਆਰਾਧਹੁ ਸਭਿ ਕਿਲਵਿਖ ਪਾਪ ਗਵਾਇਆ ॥ ਸਹਜ ਅਨੰਦੁ ਹੋਆ ਵਡਭਾਗੀ ਮਨਿ ਹਰਿ ਹਰਿ ਮੀਠਾ ਲਾਇਆ ॥
raag soohee mahalaa chauthhaa chha(n)t ghar pehilaa
ikOankaar satigur prasaadh ||
satigur purakh milai avagan vikanaa gun ravaa bal raam jeeau ||
har har naam dhiaai gurbaanee nit nit chavaa bal raam jeeau ||
gurbaanee sadh meeThee laagee paap vikaar gavaiaa ||
haumai rog giaa bhau bhaagaa sahaje sahaj milaiaa ||
kaiaa sej gur sabadh sukhaalee giaan tat kar bhogo ||
anadhin sukh maane nit raleeaa naanak dhur sa(n)jogo ||1||
sat sa(n)tokh kar bhaau kuRam kuRamaiee aaiaa bal raam jeeau ||
sa(n)t janaa kar mel gurbaanee gaavaieeaa bal raam jeeau ||
baanee gur gaiee param gat paiee pa(n)ch mile sohaiaa ||
giaa karodh mamataa tan naaThee paakha(n)dd bharam gavaiaa ||
haumai peer giee sukh paiaa aarogat bhe sareeraa ||
gur parasaadhee braham pachhaataa naanak gunee gaheeraa ||2||
manmukh vichhuRee dhoor mahal na paae bal giee bal raam jeeau ||
a(n)tar mamataa koor kooR vihaajhe kooR liee bal raam jeeau ||
kooR kapaT kamaavai mahaa dhukh paavai vin satigur mag na paiaa ||
aujhaR pa(n)th bhramai gaavaaree khin khin dhake khaiaa ||
aape dhiaa kare prabh dhaataa satigur purakh milaae ||
janam janam ke vichhuRe jan mele naanak sahaj subhaae ||3||
aaiaa lagan ganai hiradhai dhan omaaheeaa bal raam jeeau ||
pa(n)ddit paadhe aan patee beh vaachaieeaa bal raam jeeau ||
patee vaachaiee man vajee vadhaiee jab saajan sune ghar aae ||
gunee giaanee beh mataa pakaiaa fere tat dhivaae ||
var paiaa purakh aga(n)m agochar sadh navatan baal sakhaiee ||
naanak kirapaa kar kai mele vichhuR kadhe na jaiee ||4||1||
soohee mahalaa chauthhaa ||
har pahilaRee laav paraviratee karam dhiraRaiaa bal raam jeeau ||
baanee brahamaa vedh dharam dhiraRahu paap tajaiaa bal raam jeeau ||
dharam dhiraRahu har naam dhiaavahu simirat naam dhiraRaiaa ||
satigur gur pooraa aaraadhahu sabh kilavikh paap gavaiaa ||
sahaj ana(n)dh hoaa vaddabhaagee man har har meeThaa laiaa ||