Sri Guru Granth Sahib

ਅੰਗ ੭੭੪

ਜਨੁ ਕਹੈ ਨਾਨਕੁ ਲਾਵ ਪਹਿਲੀ ਆਰੰਭੁ ਕਾਜੁ ਰਚਾਇਆ ॥੧॥
ਹਰਿ ਦੂਜੜੀ ਲਾਵ ਸਤਿਗੁਰੁ ਪੁਰਖੁ ਮਿਲਾਇਆ ਬਲਿ ਰਾਮ ਜੀਉ ॥ ਨਿਰਭਉ ਭੈ ਮਨੁ ਹੋਇ ਹਉਮੈ ਮੈਲੁ ਗਵਾਇਆ ਬਲਿ ਰਾਮ ਜੀਉ ॥ ਨਿਰਮਲੁ ਭਉ ਪਾਇਆ ਹਰਿ ਗੁਣ ਗਾਇਆ ਹਰਿ ਵੇਖੈ ਰਾਮੁ ਹਦੂਰੇ ॥ ਹਰਿ ਆਤਮ ਰਾਮੁ ਪਸਾਰਿਆ ਸੁਆਮੀ ਸਰਬ ਰਹਿਆ ਭਰਪੂਰੇ ॥ ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਮਿਲਿ ਹਰਿ ਜਨ ਮੰਗਲ ਗਾਏ ॥ ਜਨ ਨਾਨਕ ਦੂਜੀ ਲਾਵ ਚਲਾਈ ਅਨਹਦ ਸਬਦ ਵਜਾਏ ॥੨॥
ਹਰਿ ਤੀਜੜੀ ਲਾਵ ਮਨਿ ਚਾਉ ਭਇਆ ਬੈਰਾਗੀਆ ਬਲਿ ਰਾਮ ਜੀਉ ॥ ਸੰਤ ਜਨਾ ਹਰਿ ਮੇਲੁ ਹਰਿ ਪਾਇਆ ਵਡਭਾਗੀਆ ਬਲਿ ਰਾਮ ਜੀਉ ॥ ਨਿਰਮਲੁ ਹਰਿ ਪਾਇਆ ਹਰਿ ਗੁਣ ਗਾਇਆ ਮੁਖਿ ਬੋਲੀ ਹਰਿ ਬਾਣੀ ॥ ਸੰਤ ਜਨਾ ਵਡਭਾਗੀ ਪਾਇਆ ਹਰਿ ਕਥੀਐ ਅਕਥ ਕਹਾਣੀ ॥ ਹਿਰਦੈ ਹਰਿ ਹਰਿ ਹਰਿ ਧੁਨਿ ਉਪਜੀ ਹਰਿ ਜਪੀਐ ਮਸਤਕਿ ਭਾਗੁ ਜੀਉ ॥ ਜਨੁ ਨਾਨਕੁ ਬੋਲੇ ਤੀਜੀ ਲਾਵੈ ਹਰਿ ਉਪਜੈ ਮਨਿ ਬੈਰਾਗੁ ਜੀਉ ॥੩॥
ਹਰਿ ਚਉਥੜੀ ਲਾਵ ਮਨਿ ਸਹਜੁ ਭਇਆ ਹਰਿ ਪਾਇਆ ਬਲਿ ਰਾਮ ਜੀਉ ॥ ਗੁਰਮੁਖਿ ਮਿਲਿਆ ਸੁਭਾਇ ਹਰਿ ਮਨਿ ਤਨਿ ਮੀਠਾ ਲਾਇਆ ਬਲਿ ਰਾਮ ਜੀਉ ॥ ਹਰਿ ਮੀਠਾ ਲਾਇਆ ਮੇਰੇ ਪ੍ਰਭ ਭਾਇਆ ਅਨਦਿਨੁ ਹਰਿ ਲਿਵ ਲਾਈ ॥ ਮਨ ਚਿੰਦਿਆ ਫਲੁ ਪਾਇਆ ਸੁਆਮੀ ਹਰਿ ਨਾਮਿ ਵਜੀ ਵਾਧਾਈ ॥ ਹਰਿ ਪ੍ਰਭਿ ਠਾਕੁਰਿ ਕਾਜੁ ਰਚਾਇਆ ਧਨ ਹਿਰਦੈ ਨਾਮਿ ਵਿਗਾਸੀ ॥ ਜਨੁ ਨਾਨਕੁ ਬੋਲੇ ਚਉਥੀ ਲਾਵੈ ਹਰਿ ਪਾਇਆ ਪ੍ਰਭੁ ਅਵਿਨਾਸੀ ॥੪॥੨॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਛੰਤ ਮਹਲਾ ੪ ਘਰੁ ੨ ॥
ਗੁਰਮੁਖਿ ਹਰਿ ਗੁਣ ਗਾਏ ॥ ਹਿਰਦੈ ਰਸਨ ਰਸਾਏ ॥ ਹਰਿ ਰਸਨ ਰਸਾਏ ਮੇਰੇ ਪ੍ਰਭ ਭਾਏ ਮਿਲਿਆ ਸਹਜਿ ਸੁਭਾਏ ॥ ਅਨਦਿਨੁ ਭੋਗ ਭੋਗੇ ਸੁਖਿ ਸੋਵੈ ਸਬਦਿ ਰਹੈ ਲਿਵ ਲਾਏ ॥ ਵਡੈ ਭਾਗਿ ਗੁਰੁ ਪੂਰਾ ਪਾਈਐ ਅਨਦਿਨੁ ਨਾਮੁ ਧਿਆਏ ॥ ਸਹਜੇ ਸਹਜਿ ਮਿਲਿਆ ਜਗਜੀਵਨੁ ਨਾਨਕ ਸੁੰਨਿ ਸਮਾਏ ॥੧॥
ਸੰਗਤਿ ਸੰਤ ਮਿਲਾਏ ॥ ਹਰਿ ਸਰਿ ਨਿਰਮਲਿ ਨਾਏ ॥ ਨਿਰਮਲਿ ਜਲਿ ਨਾਏ ਮੈਲੁ ਗਵਾਏ ਭਏ ਪਵਿਤੁ ਸਰੀਰਾ ॥ ਦੁਰਮਤਿ ਮੈਲੁ ਗਈ ਭ੍ਰਮੁ ਭਾਗਾ ਹਉਮੈ ਬਿਨਠੀ ਪੀਰਾ ॥ ਨਦਰਿ ਪ੍ਰਭੂ ਸਤਸੰਗਤਿ ਪਾਈ ਨਿਜ ਘਰਿ ਹੋਆ ਵਾਸਾ ॥

Ang 774

jan kahai naanak laav pahilee aara(n)bh kaaj rachaiaa ||1||
har dhoojaRee laav satigur purakh milaiaa bal raam jeeau ||
nirabhau bhai man hoi haumai mail gavaiaa bal raam jeeau ||
niramal bhau paiaa har gun gaiaa har vekhai raam hadhoore ||
har aatam raam pasaariaa suaamee sarab rahiaa bharapoore ||
a(n)tar baahar har prabh eko mil har jan ma(n)gal gaae ||
jan naanak dhoojee laav chalaiee anahadh sabadh vajaae ||2||
har teejaRee laav man chaau bhiaa bairaageeaa bal raam jeeau ||
sa(n)t janaa har mel har paiaa vaddabhaageeaa bal raam jeeau ||
niramal har paiaa har gun gaiaa mukh bolee har baanee ||
sa(n)t janaa vaddabhaagee paiaa har katheeaai akath kahaanee ||
hiradhai har har har dhun upajee har japeeaai masatak bhaag jeeau ||
jan naanak bole teejee laavai har upajai man bairaag jeeau ||3||
har chauthaRee laav man sahaj bhiaa har paiaa bal raam jeeau ||
gurmukh miliaa subhai har man tan meeThaa laiaa bal raam jeeau ||
har meeThaa laiaa mere prabh bhaiaa anadhin har liv laiee ||
man chi(n)dhiaa fal paiaa suaamee har naam vajee vaadhaiee ||
har prabh Thaakur kaaj rachaiaa dhan hiradhai naam vigaasee ||
jan naanak bole chauthee laavai har paiaa prabh avinaasee ||4||2||
ikOankaar satigur prasaadh ||
raag soohee chha(n)t mahalaa chauthhaa ghar doojaa ||
gurmukh har gun gaae ||
hiradhai rasan rasaae ||
har rasan rasaae mere prabh bhaae miliaa sahaj subhaae ||
anadhin bhog bhoge sukh sovai sabadh rahai liv laae ||
vaddai bhaag gur pooraa paieeaai anadhin naam dhiaae ||
sahaje sahaj miliaa jagajeevan naanak su(n)n samaae ||1||
sa(n)gat sa(n)t milaae || har sar niramal naae ||
niramal jal naae mail gavaae bhe pavit sareeraa ||
dhuramat mail giee bhram bhaagaa haumai binaThee peeraa ||
nadhar prabhoo satasa(n)gat paiee nij ghar hoaa vaasaa ||