Sri Guru Granth Sahib

ਅੰਗ ੭੭੫

ਹਰਿ ਮੰਗਲ ਰਸਿ ਰਸਨ ਰਸਾਏ ਨਾਨਕ ਨਾਮੁ ਪ੍ਰਗਾਸਾ ॥੨॥
ਅੰਤਰਿ ਰਤਨੁ ਬੀਚਾਰੇ ॥ ਗੁਰਮੁਖਿ ਨਾਮੁ ਪਿਆਰੇ ॥ ਹਰਿ ਨਾਮੁ ਪਿਆਰੇ ਸਬਦਿ ਨਿਸਤਾਰੇ ਅਗਿਆਨੁ ਅਧੇਰੁ ਗਵਾਇਆ ॥ ਗਿਆਨੁ ਪ੍ਰਚੰਡੁ ਬਲਿਆ ਘਟਿ ਚਾਨਣੁ ਘਰ ਮੰਦਰ ਸੋਹਾਇਆ ॥ ਤਨੁ ਮਨੁ ਅਰਪਿ ਸੀਗਾਰ ਬਣਾਏ ਹਰਿ ਪ੍ਰਭ ਸਾਚੇ ਭਾਇਆ ॥ ਜੋ ਪ੍ਰਭੁ ਕਹੈ ਸੋਈ ਪਰੁ ਕੀਜੈ ਨਾਨਕ ਅੰਕਿ ਸਮਾਇਆ ॥੩॥
ਹਰਿ ਪ੍ਰਭਿ ਕਾਜੁ ਰਚਾਇਆ ॥ ਗੁਰਮੁਖਿ ਵੀਆਹਣਿ ਆਇਆ ॥ ਵੀਆਹਣਿ ਆਇਆ ਗੁਰਮੁਖਿ ਹਰਿ ਪਾਇਆ ਸਾ ਧਨ ਕੰਤ ਪਿਆਰੀ ॥ ਸੰਤ ਜਨਾ ਮਿਲਿ ਮੰਗਲ ਗਾਏ ਹਰਿ ਜੀਉ ਆਪਿ ਸਵਾਰੀ ॥ ਸੁਰਿ ਨਰ ਗਣ ਗੰਧਰਬ ਮਿਲਿ ਆਏ ਅਪੂਰਬ ਜੰਞ ਬਣਾਈ ॥ ਨਾਨਕ ਪ੍ਰਭੁ ਪਾਇਆ ਮੈ ਸਾਚਾ ਨਾ ਕਦੇ ਮਰੈ ਨ ਜਾਈ ॥੪॥੧॥੩॥
ਰਾਗੁ ਸੂਹੀ ਛੰਤ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਆਵਹੋ ਸੰਤ ਜਨਹੁ ਗੁਣ ਗਾਵਹ ਗੋਵਿੰਦ ਕੇਰੇ ਰਾਮ ॥ ਗੁਰਮੁਖਿ ਮਿਲਿ ਰਹੀਐ ਘਰਿ ਵਾਜਹਿ ਸਬਦ ਘਨੇਰੇ ਰਾਮ ॥ ਸਬਦ ਘਨੇਰੇ ਹਰਿ ਪ੍ਰਭ ਤੇਰੇ ਤੂ ਕਰਤਾ ਸਭ ਥਾਈ ॥ ਅਹਿਨਿਸਿ ਜਪੀ ਸਦਾ ਸਾਲਾਹੀ ਸਾਚ ਸਬਦਿ ਲਿਵ ਲਾਈ ॥ ਅਨਦਿਨੁ ਸਹਜਿ ਰਹੈ ਰੰਗਿ ਰਾਤਾ ਰਾਮ ਨਾਮੁ ਰਿਦ ਪੂਜਾ ॥ ਨਾਨਕ ਗੁਰਮੁਖਿ ਏਕੁ ਪਛਾਣੈ ਅਵਰੁ ਨ ਜਾਣੈ ਦੂਜਾ ॥੧॥
ਸਭ ਮਹਿ ਰਵਿ ਰਹਿਆ ਸੋ ਪ੍ਰਭੁ ਅੰਤਰਜਾਮੀ ਰਾਮ ॥ ਗੁਰ ਸਬਦਿ ਰਵੈ ਰਵਿ ਰਹਿਆ ਸੋ ਪ੍ਰਭੁ ਮੇਰਾ ਸੁਆਮੀ ਰਾਮ ॥ ਪ੍ਰਭੁ ਮੇਰਾ ਸੁਆਮੀ ਅੰਤਰਜਾਮੀ ਘਟਿ ਘਟਿ ਰਵਿਆ ਸੋਈ ॥ ਗੁਰਮਤਿ ਸਚੁ ਪਾਈਐ ਸਹਜਿ ਸਮਾਈਐ ਤਿਸੁ ਬਿਨੁ ਅਵਰੁ ਨ ਕੋਈ ॥ ਸਹਜੇ ਗੁਣ ਗਾਵਾ ਜੇ ਪ੍ਰਭ ਭਾਵਾ ਆਪੇ ਲਏ ਮਿਲਾਏ ॥ ਨਾਨਕ ਸੋ ਪ੍ਰਭੁ ਸਬਦੇ ਜਾਪੈ ਅਹਿਨਿਸਿ ਨਾਮੁ ਧਿਆਏ ॥੨॥
ਇਹੁ ਜਗੋ ਦੁਤਰੁ ਮਨਮੁਖੁ ਪਾਰਿ ਨ ਪਾਈ ਰਾਮ ॥ ਅੰਤਰੇ ਹਉਮੈ ਮਮਤਾ ਕਾਮੁ ਕ੍ਰੋਧੁ ਚਤੁਰਾਈ ਰਾਮ ॥ ਅੰਤਰਿ ਚਤੁਰਾਈ ਥਾਇ ਨ ਪਾਈ ਬਿਰਥਾ ਜਨਮੁ ਗਵਾਇਆ ॥ ਜਮ ਮਗਿ ਦੁਖੁ ਪਾਵੈ ਚੋਟਾ ਖਾਵੈ ਅੰਤਿ ਗਇਆ ਪਛੁਤਾਇਆ ॥ ਬਿਨੁ ਨਾਵੈ ਕੋ ਬੇਲੀ ਨਾਹੀ ਪੁਤੁ ਕੁਟੰਬੁ ਸੁਤੁ ਭਾਈ ॥ ਨਾਨਕ ਮਾਇਆ ਮੋਹੁ ਪਸਾਰਾ ਆਗੈ ਸਾਥਿ ਨ ਜਾਈ ॥੩॥
ਹਉ ਪੂਛਉ ਅਪਨਾ ਸਤਿਗੁਰੁ ਦਾਤਾ ਕਿਨ ਬਿਧਿ ਦੁਤਰੁ ਤਰੀਐ ਰਾਮ ॥ ਸਤਿਗੁਰ ਭਾਇ ਚਲਹੁ ਜੀਵਤਿਆ ਇਵ ਮਰੀਐ ਰਾਮ ॥ ਜੀਵਤਿਆ ਮਰੀਐ ਭਉਜਲੁ ਤਰੀਐ ਗੁਰਮੁਖਿ ਨਾਮਿ ਸਮਾਵੈ ॥

Ang 775

har ma(n)gal ras rasan rasaae naanak naam pragaasaa ||2||
a(n)tar ratan beechaare || gurmukh naam piaare ||
har naam piaare sabadh nisataare agiaan adher gavaiaa ||
giaan pracha(n)dd baliaa ghaT chaanan ghar ma(n)dhar sohaiaa ||
tan man arap seegaar banaae har prabh saache bhaiaa ||
jo prabh kahai soiee par keejai naanak a(n)k samaiaa ||3||
har prabh kaaj rachaiaa ||
gurmukh veeaahan aaiaa ||
veeaahan aaiaa gurmukh har paiaa saa dhan ka(n)t piaaree ||
sa(n)t janaa mil ma(n)gal gaae har jeeau aap savaaree ||
sur nar gan ga(n)dharab mil aae apoorab ja(n)n(j) banaiee ||
naanak prabh paiaa mai saachaa naa kadhe marai na jaiee ||4||1||3||
raag soohee chha(n)t mahalaa chauthhaa ghar teejaa
ikOankaar satigur prasaadh ||
aavaho sa(n)t janahu gun gaaveh govi(n)dh kere raam ||
gurmukh mil raheeaai ghar vaajeh sabadh ghanere raam ||
sabadh ghanere har prabh tere too karataa sabh thaiee ||
ahinis japee sadhaa saalaahee saach sabadh liv laiee ||
anadhin sahaj rahai ra(n)g raataa raam naam ridh poojaa ||
naanak gurmukh ek pachhaanai avar na jaanai dhoojaa ||1||
sabh meh rav rahiaa so prabh a(n)tarajaamee raam ||
gur sabadh ravai rav rahiaa so prabh meraa suaamee raam ||
prabh meraa suaamee a(n)tarajaamee ghaT ghaT raviaa soiee ||
gurmat sach paieeaai sahaj samaieeaai tis bin avar na koiee ||
sahaje gun gaavaa je prabh bhaavaa aape le milaae ||
naanak so prabh sabadhe jaapai ahinis naam dhiaae ||2||
eih jago dhutar manmukh paar na paiee raam ||
a(n)tare haumai mamataa kaam karodh chaturaiee raam ||
a(n)tar chaturaiee thai na paiee birathaa janam gavaiaa ||
jam mag dhukh paavai choTaa khaavai a(n)t giaa pachhutaiaa ||
bin naavai ko belee naahee put kuTa(n)b sut bhaiee ||
naanak maiaa moh pasaaraa aagai saath na jaiee ||3||
hau poochhau apanaa satigur dhaataa kin bidh dhutar tareeaai raam ||
satigur bhai chalahu jeevatiaa iv mareeaai raam ||
jeevatiaa mareeaai bhaujal tareeaai gurmukh naam samaavai ||