Sri Guru Granth Sahib

ਅੰਗ ੭੭੬

ਪੂਰਾ ਪੁਰਖੁ ਪਾਇਆ ਵਡਭਾਗੀ ਸਚਿ ਨਾਮਿ ਲਿਵ ਲਾਵੈ ॥ ਮਤਿ ਪਰਗਾਸੁ ਭਈ ਮਨੁ ਮਾਨਿਆ ਰਾਮ ਨਾਮਿ ਵਡਿਆਈ ॥ ਨਾਨਕ ਪ੍ਰਭੁ ਪਾਇਆ ਸਬਦਿ ਮਿਲਾਇਆ ਜੋਤੀ ਜੋਤਿ ਮਿਲਾਈ ॥੪॥੧॥੪॥
ਸੂਹੀ ਮਹਲਾ ੪ ਘਰੁ ੫
ੴ ਸਤਿਗੁਰ ਪ੍ਰਸਾਦਿ ॥
ਗੁਰੁ ਸੰਤ ਜਨੋ ਪਿਆਰਾ ਮੈ ਮਿਲਿਆ ਮੇਰੀ ਤ੍ਰਿਸਨਾ ਬੁਝਿ ਗਈਆਸੇ ॥ ਹਉ ਮਨੁ ਤਨੁ ਦੇਵਾ ਸਤਿਗੁਰੈ ਮੈ ਮੇਲੇ ਪ੍ਰਭ ਗੁਣਤਾਸੇ ॥ ਧਨੁ ਧੰਨੁ ਗੁਰੂ ਵਡ ਪੁਰਖੁ ਹੈ ਮੈ ਦਸੇ ਹਰਿ ਸਾਬਾਸੇ ॥ ਵਡਭਾਗੀ ਹਰਿ ਪਾਇਆ ਜਨ ਨਾਨਕ ਨਾਮਿ ਵਿਗਾਸੇ ॥੧॥
ਗੁਰੁ ਸਜਣੁ ਪਿਆਰਾ ਮੈ ਮਿਲਿਆ ਹਰਿ ਮਾਰਗੁ ਪੰਥੁ ਦਸਾਹਾ ॥ ਘਰਿ ਆਵਹੁ ਚਿਰੀ ਵਿਛੁੰਨਿਆ ਮਿਲੁ ਸਬਦਿ ਗੁਰੂ ਪ੍ਰਭ ਨਾਹਾ ॥ ਹਉ ਤੁਝੁ ਬਾਝਹੁ ਖਰੀ ਉਡੀਣੀਆ ਜਿਉ ਜਲ ਬਿਨੁ ਮੀਨੁ ਮਰਾਹਾ ॥ ਵਡਭਾਗੀ ਹਰਿ ਧਿਆਇਆ ਜਨ ਨਾਨਕ ਨਾਮਿ ਸਮਾਹਾ ॥੨॥
ਮਨੁ ਦਹ ਦਿਸਿ ਚਲਿ ਚਲਿ ਭਰਮਿਆ ਮਨਮੁਖੁ ਭਰਮਿ ਭੁਲਾਇਆ ॥ ਨਿਤ ਆਸਾ ਮਨਿ ਚਿਤਵੈ ਮਨ ਤ੍ਰਿਸਨਾ ਭੁਖ ਲਗਾਇਆ ॥ ਅਨਤਾ ਧਨੁ ਧਰਿ ਦਬਿਆ ਫਿਰਿ ਬਿਖੁ ਭਾਲਣ ਗਇਆ ॥ ਜਨ ਨਾਨਕ ਨਾਮੁ ਸਲਾਹਿ ਤੂ ਬਿਨੁ ਨਾਵੈ ਪਚਿ ਪਚਿ ਮੁਇਆ ॥੩॥
ਗੁਰੁ ਸੁੰਦਰੁ ਮੋਹਨੁ ਪਾਇ ਕਰੇ ਹਰਿ ਪ੍ਰੇਮ ਬਾਣੀ ਮਨੁ ਮਾਰਿਆ ॥ ਮੇਰੈ ਹਿਰਦੈ ਸੁਧਿ ਬੁਧਿ ਵਿਸਰਿ ਗਈ ਮਨ ਆਸਾ ਚਿੰਤ ਵਿਸਾਰਿਆ ॥ ਮੈ ਅੰਤਰਿ ਵੇਦਨ ਪ੍ਰੇਮ ਕੀ ਗੁਰ ਦੇਖਤ ਮਨੁ ਸਾਧਾਰਿਆ ॥ ਵਡਭਾਗੀ ਪ੍ਰਭ ਆਇ ਮਿਲੁ ਜਨੁ ਨਾਨਕੁ ਖਿਨੁ ਖਿਨੁ ਵਾਰਿਆ ॥੪॥੧॥੫॥
ਸੂਹੀ ਛੰਤ ਮਹਲਾ ੪ ॥
ਮਾਰੇਹਿਸੁ ਵੇ ਜਨ ਹਉਮੈ ਬਿਖਿਆ ਜਿਨਿ ਹਰਿ ਪ੍ਰਭ ਮਿਲਣ ਨ ਦਿਤੀਆ ॥ ਦੇਹ ਕੰਚਨ ਵੇ ਵੰਨੀਆ ਇਨਿ ਹਉਮੈ ਮਾਰਿ ਵਿਗੁਤੀਆ ॥ ਮੋਹੁ ਮਾਇਆ ਵੇ ਸਭ ਕਾਲਖਾ ਇਨਿ ਮਨਮੁਖਿ ਮੂੜਿ ਸਜੁਤੀਆ ॥ ਜਨ ਨਾਨਕ ਗੁਰਮੁਖਿ ਉਬਰੇ ਗੁਰ ਸਬਦੀ ਹਉਮੈ ਛੁਟੀਆ ॥੧॥
ਵਸਿ ਆਣਿਹੁ ਵੇ ਜਨ ਇਸੁ ਮਨ ਕਉ ਮਨੁ ਬਾਸੇ ਜਿਉ ਨਿਤ ਭਉਦਿਆ ॥ ਦੁਖਿ ਰੈਣਿ ਵੇ ਵਿਹਾਣੀਆ ਨਿਤ ਆਸਾ ਆਸ ਕਰੇਦਿਆ ॥ ਗੁਰੁ ਪਾਇਆ ਵੇ ਸੰਤ ਜਨੋ ਮਨਿ ਆਸ ਪੂਰੀ ਹਰਿ ਚਉਦਿਆ ॥ ਜਨ ਨਾਨਕ ਪ੍ਰਭ ਦੇਹੁ ਮਤੀ ਛਡਿ ਆਸਾ ਨਿਤ ਸੁਖਿ ਸਉਦਿਆ ॥੨॥
ਸਾ ਧਨ ਆਸਾ ਚਿਤਿ ਕਰੇ ਰਾਮ ਰਾਜਿਆ ਹਰਿ ਪ੍ਰਭ ਸੇਜੜੀਐ ਆਈ ॥ ਮੇਰਾ ਠਾਕੁਰੁ ਅਗਮ ਦਇਆਲੁ ਹੈ ਰਾਮ ਰਾਜਿਆ ਕਰਿ ਕਿਰਪਾ ਲੇਹੁ ਮਿਲਾਈ ॥

Ang 776

pooraa purakh paiaa vaddabhaagee sach naam liv laavai ||
mat paragaas bhiee man maaniaa raam naam vaddiaaiee ||
naanak prabh paiaa sabadh milaiaa jotee jot milaiee ||4||1||4||
soohee mahalaa chauthhaa ghar panjavaa
ikOankaar satigur prasaadh ||
gur sa(n)t jano piaaraa mai miliaa meree tirasanaa bujh gieeaase ||
hau man tan dhevaa satigurai mai mele prabh gunataase ||
dhan dha(n)n guroo vadd purakh hai mai dhase har saabaase ||
vaddabhaagee har paiaa jan naanak naam vigaase ||1||
gur sajan piaaraa mai miliaa har maarag pa(n)th dhasaahaa ||
ghar aavahu chiree vichhu(n)niaa mil sabadh guroo prabh naahaa ||
hau tujh baajhahu kharee uddeeneeaa jiau jal bin meen maraahaa ||
vaddabhaagee har dhiaaiaa jan naanak naam samaahaa ||2||
man dheh dhis chal chal bharamiaa manmukh bharam bhulaiaa ||
nit aasaa man chitavai man tirasanaa bhukh lagaiaa ||
anataa dhan dhar dhabiaa fir bikh bhaalan giaa ||
jan naanak naam salaeh too bin naavai pach pach muiaa ||3||
gur su(n)dhar mohan pai kare har prem baanee man maariaa ||
merai hiradhai sudh budh visar giee man aasaa chi(n)t visaariaa ||
mai a(n)tar vedhan prem kee gur dhekhat man saadhaariaa ||
vaddabhaagee prabh aai mil jan naanak khin khin vaariaa ||4||1||5||
soohee chha(n)t mahalaa chauthhaa ||
maarehis ve jan haumai bikhiaa jin har prabh milan na dhiteeaa ||
dheh ka(n)chan ve va(n)neeaa in haumai maar viguteeaa ||
moh maiaa ve sabh kaalakhaa in manmukh mooR sajuteeaa ||
jan naanak gurmukh ubare gur sabadhee haumai chhuTeeaa ||1||
vas aanih ve jan is man kau man baase jiau nit bhaudhiaa ||
dhukh rain ve vihaaneeaa nit aasaa aas karedhiaa ||
gur paiaa ve sa(n)t jano man aas pooree har chaudhiaa ||
jan naanak prabh dheh matee chhadd aasaa nit sukh saudhiaa ||2||
saa dhan aasaa chit kare raam raajiaa har prabh sejaReeaai aaiee ||
meraa Thaakur agam dhiaal hai raam raajiaa kar kirapaa leh milaiee ||