ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥ ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥
ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥ ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥ ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥ ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥ ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥ ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥ ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥ ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥ ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥
ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥ ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥ ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥ ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥ ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥ ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥
ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥ ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥ ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥ ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥ ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥ ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥
ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥ ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥ ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥ ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥ ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥ ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥
ਸੂਹੀ ਮਹਲਾ ੫ ॥
ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥
merai man tan lochaa gurmukhe raam raajiaa har saradhaa sej vichhaiee ||
jan naanak har prabh bhaaneeaa raam raajiaa miliaa sahaj subhaiee ||3||
eikat sejai har prabho raam raajiaa gur dhase har meleiee ||
mai man tan prem bairaag hai raam raajiaa gur mele kirapaa kareiee ||
hau gur viTahu ghol ghumaiaa raam raajiaa jeeau satigur aagai dheiee ||
gur tuThaa jeeau raam raajiaa jan naanak har meleiee ||4||2||6||5||7||6||18||
raag soohee chha(n)t mahalaa panjavaa ghar pehilaa
ikOankaar satigur prasaadh ||
sun baavare too kaae dhekh bhulaanaa ||
sun baavare neh kooRaa laio kusa(n)bh ra(n)gaanaa ||
kooRee ddekh bhulo add lahai na mulo govidh naam majeeThaa ||
theeveh laalaa at gulaalaa sabadh cheen gur meeThaa ||
mithiaa moh magan thee rahiaa jhooTh sa(n)g lapaTaanaa ||
naanak dheen saran kirapaa nidh raakh laaj bhagataanaa ||1||
sun baavare sev Thaakur naath paraanaa ||
sun baavare jo aaiaa tis jaanaa ||
nihachal habh vaisee sun paradhesee sa(n)tasa(n)g mil raheeaai ||
har paieeaai bhaagee sun bairaagee charan prabhoo geh raheeaai ||
eh man dheejai sa(n)k na keejai gurmukh taj bahu maanaa ||
naanak dheen bhagat bhav taaran tere kiaa gun aakh vakhaanaa ||2||
sun baavare kiaa keechai kooRaa maano ||
sun baavare habh vaisee garab gumaano ||
nihachal habh jaanaa mithiaa maanaa sa(n)t prabhoo hoi dhaasaa ||
jeevat mareeaai bhaujal tareeaai je theevai karam likhiaasaa ||
gur seveejai a(n)mrit peejai jis laaveh sahaj dhiaano ||
naanak saran piaa har dhuaarai hau bal bal sadh kurabaano ||3||
sun baavare mat jaaneh prabh mai paiaa ||
sun baavare theeau ren jinee prabh dhiaaiaa ||
jin prabh dhiaaiaa tin sukh paiaa vaddabhaagee dharasan paieeaai ||
theeau nimaanaa sadh kurabaanaa sagalaa aap miTaieeaai ||
oh dhan bhaag sudhaa jin prabh ladhaa ham tis peh aap vechaiaa ||
naanak dheen saran sukh saagar raakh laaj apanaiaa ||4||1||
soohee mahalaa panjavaa ||
har charan kamal kee Tek satigur dhitee tus kai bal raam jeeau ||