Sri Guru Granth Sahib

ਅੰਗ ੭੭੯

ਹੋਇ ਰੇਣ ਸਾਧੂ ਪ੍ਰਭ ਅਰਾਧੂ ਆਪਣੇ ਪ੍ਰਭ ਭਾਵਾ ॥ ਬਿਨਵੰਤਿ ਨਾਨਕ ਦਇਆ ਧਾਰਹੁ ਸਦਾ ਹਰਿ ਗੁਣ ਗਾਵਾ ॥੨॥
ਗੁਰ ਮਿਲਿ ਸਾਗਰੁ ਤਰਿਆ ॥ ਹਰਿ ਚਰਣ ਜਪਤ ਨਿਸਤਰਿਆ ॥ ਹਰਿ ਚਰਣ ਧਿਆਏ ਸਭਿ ਫਲ ਪਾਏ ਮਿਟੇ ਆਵਣ ਜਾਣਾ ॥ ਭਾਇ ਭਗਤਿ ਸੁਭਾਇ ਹਰਿ ਜਪਿ ਆਪਣੇ ਪ੍ਰਭ ਭਾਵਾ ॥ ਜਪਿ ਏਕੁ ਅਲਖ ਅਪਾਰ ਪੂਰਨ ਤਿਸੁ ਬਿਨਾ ਨਹੀ ਕੋਈ ॥ ਬਿਨਵੰਤਿ ਨਾਨਕ ਗੁਰਿ ਭਰਮੁ ਖੋਇਆ ਜਤ ਦੇਖਾ ਤਤ ਸੋਈ ॥੩॥
ਪਤਿਤ ਪਾਵਨ ਹਰਿ ਨਾਮਾ ॥ ਪੂਰਨ ਸੰਤ ਜਨਾ ਕੇ ਕਾਮਾ ॥ ਗੁਰੁ ਸੰਤੁ ਪਾਇਆ ਪ੍ਰਭੁ ਧਿਆਇਆ ਸਗਲ ਇਛਾ ਪੁੰਨੀਆ ॥ ਹਉ ਤਾਪ ਬਿਨਸੇ ਸਦਾ ਸਰਸੇ ਪ੍ਰਭ ਮਿਲੇ ਚਿਰੀ ਵਿਛੁੰਨਿਆ ॥ ਮਨਿ ਸਾਤਿ ਆਈ ਵਜੀ ਵਧਾਈ ਮਨਹੁ ਕਦੇ ਨ ਵੀਸਰੈ ॥ ਬਿਨਵੰਤਿ ਨਾਨਕ ਸਤਿਗੁਰਿ ਦ੍ਰਿੜਾਇਆ ਸਦਾ ਭਜੁ ਜਗਦੀਸਰੈ ॥੪॥੧॥੩॥
ਰਾਗੁ ਸੂਹੀ ਛੰਤ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਤੂ ਠਾਕੁਰੋ ਬੈਰਾਗਰੋ ਮੈ ਜੇਹੀ ਘਣ ਚੇਰੀ ਰਾਮ ॥ ਤੂੰ ਸਾਗਰੋ ਰਤਨਾਗਰੋ ਹਉ ਸਾਰ ਨ ਜਾਣਾ ਤੇਰੀ ਰਾਮ ॥ ਸਾਰ ਨ ਜਾਣਾ ਤੂ ਵਡ ਦਾਣਾ ਕਰਿ ਮਿਹਰੰਮਤਿ ਸਾਂਈ ॥ ਕਿਰਪਾ ਕੀਜੈ ਸਾ ਮਤਿ ਦੀਜੈ ਆਠ ਪਹਰ ਤੁਧੁ ਧਿਆਈ ॥ ਗਰਬੁ ਨ ਕੀਜੈ ਰੇਣ ਹੋਵੀਜੈ ਤਾ ਗਤਿ ਜੀਅਰੇ ਤੇਰੀ ॥ ਸਭ ਊਪਰਿ ਨਾਨਕ ਕਾ ਠਾਕੁਰੁ ਮੈ ਜੇਹੀ ਘਣ ਚੇਰੀ ਰਾਮ ॥੧॥
ਤੁਮ੍ਹ੍ਹ ਗਉਹਰ ਅਤਿ ਗਹਿਰ ਗੰਭੀਰਾ ਤੁਮ ਪਿਰ ਹਮ ਬਹੁਰੀਆ ਰਾਮ ॥ ਤੁਮ ਵਡੇ ਵਡੇ ਵਡ ਊਚੇ ਹਉ ਇਤਨੀਕ ਲਹੁਰੀਆ ਰਾਮ ॥ ਹਉ ਕਿਛੁ ਨਾਹੀ ਏਕੋ ਤੂਹੈ ਆਪੇ ਆਪਿ ਸੁਜਾਨਾ ॥ ਅੰਮ੍ਰਿਤ ਦ੍ਰਿਸਟਿ ਨਿਮਖ ਪ੍ਰਭ ਜੀਵਾ ਸਰਬ ਰੰਗ ਰਸ ਮਾਨਾ ॥ ਚਰਣਹ ਸਰਨੀ ਦਾਸਹ ਦਾਸੀ ਮਨਿ ਮਉਲੈ ਤਨੁ ਹਰੀਆ ॥ ਨਾਨਕ ਠਾਕੁਰੁ ਸਰਬ ਸਮਾਣਾ ਆਪਨ ਭਾਵਨ ਕਰੀਆ ॥੨॥
ਤੁਝੁ ਊਪਰਿ ਮੇਰਾ ਹੈ ਮਾਣਾ ਤੂਹੈ ਮੇਰਾ ਤਾਣਾ ਰਾਮ ॥ ਸੁਰਤਿ ਮਤਿ ਚਤੁਰਾਈ ਤੇਰੀ ਤੂ ਜਾਣਾਇਹਿ ਜਾਣਾ ਰਾਮ ॥ ਸੋਈ ਜਾਣੈ ਸੋਈ ਪਛਾਣੈ ਜਾ ਕਉ ਨਦਰਿ ਸਿਰੰਦੇ ॥ ਮਨਮੁਖਿ ਭੂਲੀ ਬਹੁਤੀ ਰਾਹੀ ਫਾਥੀ ਮਾਇਆ ਫੰਦੇ ॥ ਠਾਕੁਰ ਭਾਣੀ ਸਾ ਗੁਣਵੰਤੀ ਤਿਨ ਹੀ ਸਭ ਰੰਗ ਮਾਣਾ ॥ ਨਾਨਕ ਕੀ ਧਰ ਤੂਹੈ ਠਾਕੁਰ ਤੂ ਨਾਨਕ ਕਾ ਮਾਣਾ ॥੩॥
ਹਉ ਵਾਰੀ ਵੰਞਾ ਘੋਲੀ ਵੰਞਾ ਤੂ ਪਰਬਤੁ ਮੇਰਾ ਓਲ੍ਹ੍ਹਾ ਰਾਮ ॥ ਹਉ ਬਲਿ ਜਾਈ ਲਖ ਲਖ ਲਖ ਬਰੀਆ ਜਿਨਿ ਭ੍ਰਮੁ ਪਰਦਾ ਖੋਲ੍ਹ੍ਹਾ ਰਾਮ ॥

Ang 779

hoi ren saadhoo prabh araadhoo aapane prabh bhaavaa ||
binava(n)t naanak dhiaa dhaarahu sadhaa har gun gaavaa ||2||
gur mil saagar tariaa ||
har charan japat nisatariaa ||
har charan dhiaae sabh fal paae miTe aavan jaanaa ||
bhai bhagat subhai har jap aapane prabh bhaavaa ||
jap ek alakh apaar pooran tis binaa nahee koiee ||
binava(n)t naanak gur bharam khoiaa jat dhekhaa tat soiee ||3||
patit paavan har naamaa ||
pooran sa(n)t janaa ke kaamaa ||
gur sa(n)t paiaa prabh dhiaaiaa sagal ichhaa pu(n)neeaa ||
hau taap binase sadhaa sarase prabh mile chiree vichhu(n)niaa ||
man saat aaiee vajee vadhaiee manahu kadhe na veesarai ||
binava(n)t naanak satigur dhiraRaiaa sadhaa bhaj jagadheesarai ||4||1||3||
raag soohee chha(n)t mahalaa panjavaa ghar teejaa
ikOankaar satigur prasaadh ||
too Thaakuro bairaagaro mai jehee ghan cheree raam ||
too(n) saagaro ratanaagaro hau saar na jaanaa teree raam ||
saar na jaanaa too vadd dhaanaa kar mihara(n)mat saa(n)iee ||
kirapaa keejai saa mat dheejai aaTh pahar tudh dhiaaiee ||
garab na keejai ren hoveejai taa gat jeeare teree ||
sabh uoopar naanak kaa Thaakur mai jehee ghan cheree raam ||1||
tum(h) gauhar at gahir ga(n)bheeraa tum pir ham bahureeaa raam ||
tum vadde vadde vadd uooche hau itaneek lahureeaa raam ||
hau kichh naahee eko toohai aape aap sujaanaa ||
a(n)mirat dhirasaT nimakh prabh jeevaa sarab ra(n)g ras maanaa ||
charaneh saranee dhaaseh dhaasee man maulai tan hareeaa ||
naanak Thaakur sarab samaanaa aapan bhaavan kareeaa ||2||
tujh uoopar meraa hai maanaa toohai meraa taanaa raam ||
surat mat chaturaiee teree too jaanaieh jaanaa raam ||
soiee jaanai soiee pachhaanai jaa kau nadhar sira(n)dhe ||
manmukh bhoolee bahutee raahee faathee maiaa fa(n)dhe ||
Thaakur bhaanee saa gunava(n)tee tin hee sabh ra(n)g maanaa ||
naanak kee dhar toohai Thaakur too naanak kaa maanaa ||3||
hau vaaree va(n)n(j)aa gholee va(n)n(j)aa too parabat meraa ol(h)aa raam ||
hau bal jaiee lakh lakh lakh bareeaa jin bhram paradhaa khol(h)aa raam ||