ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥ ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥ ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲ੍ਹ੍ਹਾ ॥ ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲ੍ਹ੍ਹਾ ॥੪॥੧॥੪॥
ਸੂਹੀ ਮਹਲਾ ੫ ॥
ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥ ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥ ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥ ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥ ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥ ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥ ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥ ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥ ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥ ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥ ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥ ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥ ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥ ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥ ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥ ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥ ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥ ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥ ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥ ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥ ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
ਸੂਹੀ ਮਹਲਾ ੫ ॥
ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥ ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥ ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥ ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥ ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥
miTe a(n)dhaare taje bikaare Thaakur siau man maanaa ||
prabh jee bhaanee bhiee nikaanee safal janam paravaanaa ||
bhiee amolee bhaaraa tolee mukat jugat dhar khol(h)aa ||
kahu naanak hau nirabhau hoiee so prabh meraa ol(h)aa ||4||1||4||
soohee mahalaa panjavaa ||
saajan purakh satigur meraa pooraa tis bin avar na jaanaa raam ||
maat pitaa bhaiee sut ba(n)dhap jeea praan man bhaanaa raam ||
jeeau pi(n)dd sabh tis kaa dheeaa sarab gunaa bharapoore ||
a(n)tarajaamee so prabh meraa sarab rahiaa bharapoore ||
taa kee saran sarab sukh paae hoe sarab kaliaanaa ||
sadhaa sadhaa prabh kau balihaarai naanak sadh kurabaanaa ||1||
aaisaa gur vaddabhaagee paieeaai jit miliaai prabh jaapai raam ||
janam janam ke kilavikh utareh har sa(n)t dhooRee nit naapai raam ||
har dhooRee naieeaai prabhoo dhiaaieeaai baahuR jon na aaieeaai ||
gur charanee laage bhram bhau bhaage man chi(n)dhiaa fal paieeaai ||
har gun nit gaae naam dhiaae fir sog naahee sa(n)taapai ||
naanak so prabh jeea kaa dhaataa pooraa jis parataapai ||2||
har hare har gun nidhe har sa(n)tan kai vas aae raam ||
sa(n)t charan gur sevaa laage tinee param padh paae raam ||
param padh paiaa aap miTaiaa har pooran kirapaa dhaaree ||
safal janam hoaa bhau bhaagaa har bheTiaa ek muraaree ||
jis kaa saa tin hee mel leeaa jotee jot samaiaa ||
naanak naam nira(n)jan japeeaai mil satigur sukh paiaa ||3||
gaau ma(n)galo nit har janahu pu(n)nee ichh sabaiee raam ||
ra(n)g rate apune suaamee setee marai na aavai jaiee raam ||
abinaasee paiaa naam dhiaaiaa sagal manorath paae ||
saa(n)t sahaj aana(n)dh ghanere gur charanee man laae ||
poor rahiaa ghaT ghaT abinaasee thaan thana(n)tar saiee ||
kahu naanak kaaraj sagale poore gur charanee man laiee ||4||2||5||
soohee mahalaa panjavaa ||
kar kirapaa mere preetam suaamee netr dhekheh dharas teraa raam ||
laakh jihavaa dheh mere piaare mukh har aaraadhe meraa raam ||
har aaraadhe jam pa(n)th saadhe dhookh na viaapai koiee ||
jal thal maheeal pooran suaamee jat dhekhaa tat soiee ||
bharam moh bikaar naaThe prabh ner hoo te neraa ||