Sri Guru Granth Sahib

ਅੰਗ ੭੮੨

ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥
ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥
ਸੂਹੀ ਮਹਲਾ ੫ ॥
ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥ ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥ ਗੁਰ ਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥ ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥ ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥ ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥
ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥ ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥ ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥ ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥ ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ ॥ ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥
ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥ ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥ ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥ ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥ ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥ ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥
ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥ ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥ ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥ ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥ ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥

Ang 782

so prabh apunaa sadhaa dhiaaieeaai sovat baisat khaliaa ||
gun nidhaan sukh saagar suaamee jal thal maheeal soiee ||
jan naanak prabh kee saranaiee tis bin avar na koiee ||3||
meraa ghar baniaa ban taal baniaa prabh parase har raiaa raam ||
meraa man sohiaa meet saajan sarase gun ma(n)gal har gaiaa raam ||
gun gai prabhoo dhiaai saachaa sagal ichhaa paieeaa ||
gur charan laage sadhaa jaage man vajeeaa vaadhaieeaa ||
karee nadhar suaamee sukheh gaamee halat palat savaariaa ||
binava(n)t naanak nit naam japeeaai jeeau pi(n)dd jin dhaariaa ||4||4||7||
soohee mahalaa panjavaa ||
bhai saagaro bhai saagar tariaa har har naam dhiaae raam ||
bohithaRaa har charan araadhe mil satigur paar laghaae raam ||
gur sabadhee tareeaai bahuR na mareeaai chookai aavan jaanaa ||
jo kichh karai soiee bhal maanau taa man sahaj samaanaa ||
dhookh na bhookh na rog na biaapai sukh saagar saranee paae ||
har simar simar naanak ra(n)g raataa man kee chi(n)t miTaae ||1||
sa(n)t janaa har ma(n)tr dhiraRaiaa har saajan vasagat keene raam ||
aapanaRaa man aagai dhariaa sarabas Thaakur dheene raam ||
kar apunee dhaasee miTee udhaasee har ma(n)dhar thit paiee ||
anadh binodh simarahu prabh saachaa vichhuR kabahoo na jaiee ||
saa vaddabhaagan sadhaa sohaagan raam naam gun cheen(h)e ||
kahu naanak raveh ra(n)g raate prem mahaa ras bheene ||2||
anadh binodh bhe nit sakhe’ee ma(n)gal sadhaa hamaarai raam ||
aapanaRai prabh aap seegaaree sobhaava(n)tee naare raam ||
sahaj subhai bhe kirapaalaa gun avagan na beechaariaa ||
ka(n)Th lagai le’ee jan apune raam naam ur dhaariaa ||
maan moh madh sagal biaapee kar kirapaa aap nivaare ||
kahu naanak bhai saagar tariaa pooran kaaj hamaare ||3||
gun gopaal gaavahu nit sakheeho sagal manorath paae raam ||
safal janam hoaa mil saadhoo eka(n)kaar dhiaae raam ||
jap ek prabhoo anek raviaa sarab ma(n)ddal chhaiaa ||
brahamo pasaaraa braham pasariaa sabh braham dhirasaTee aaiaa ||
jal thal maheeal poor pooran tis binaa nahee jaae ||