ਪੇਖਿ ਦਰਸਨੁ ਨਾਨਕ ਬਿਗਸੇ ਆਪਿ ਲਏ ਮਿਲਾਏ ॥੪॥੫॥੮॥
ਸੂਹੀ ਮਹਲਾ ੫ ॥
ਅਬਿਚਲ ਨਗਰੁ ਗੋਬਿੰਦ ਗੁਰੂ ਕਾ ਨਾਮੁ ਜਪਤ ਸੁਖੁ ਪਾਇਆ ਰਾਮ ॥ ਮਨ ਇਛੇ ਸੇਈ ਫਲ ਪਾਏ ਕਰਤੈ ਆਪਿ ਵਸਾਇਆ ਰਾਮ ॥ ਕਰਤੈ ਆਪਿ ਵਸਾਇਆ ਸਰਬ ਸੁਖ ਪਾਇਆ ਪੁਤ ਭਾਈ ਸਿਖ ਬਿਗਾਸੇ ॥ ਗੁਣ ਗਾਵਹਿ ਪੂਰਨ ਪਰਮੇਸੁਰ ਕਾਰਜੁ ਆਇਆ ਰਾਸੇ ॥ ਪ੍ਰਭੁ ਆਪਿ ਸੁਆਮੀ ਆਪੇ ਰਖਾ ਆਪਿ ਪਿਤਾ ਆਪਿ ਮਾਇਆ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਏਹੁ ਥਾਨੁ ਸੁਹਾਇਆ ॥੧॥
ਘਰ ਮੰਦਰ ਹਟਨਾਲੇ ਸੋਹੇ ਜਿਸੁ ਵਿਚਿ ਨਾਮੁ ਨਿਵਾਸੀ ਰਾਮ ॥ ਸੰਤ ਭਗਤ ਹਰਿ ਨਾਮੁ ਅਰਾਧਹਿ ਕਟੀਐ ਜਮ ਕੀ ਫਾਸੀ ਰਾਮ ॥ ਕਾਟੀ ਜਮ ਫਾਸੀ ਪ੍ਰਭਿ ਅਬਿਨਾਸੀ ਹਰਿ ਹਰਿ ਨਾਮੁ ਧਿਆਏ ॥ ਸਗਲ ਸਮਗ੍ਰੀ ਪੂਰਨ ਹੋਈ ਮਨ ਇਛੇ ਫਲ ਪਾਏ ॥ ਸੰਤ ਸਜਨ ਸੁਖਿ ਮਾਣਹਿ ਰਲੀਆ ਦੂਖ ਦਰਦ ਭ੍ਰਮ ਨਾਸੀ ॥ ਸਬਦਿ ਸਵਾਰੇ ਸਤਿਗੁਰਿ ਪੂਰੈ ਨਾਨਕ ਸਦ ਬਲਿ ਜਾਸੀ ॥੨॥
ਦਾਤਿ ਖਸਮ ਕੀ ਪੂਰੀ ਹੋਈ ਨਿਤ ਨਿਤ ਚੜੈ ਸਵਾਈ ਰਾਮ ॥ ਪਾਰਬ੍ਰਹਮਿ ਖਸਮਾਨਾ ਕੀਆ ਜਿਸ ਦੀ ਵਡੀ ਵਡਿਆਈ ਰਾਮ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਸੋ ਪ੍ਰਭੁ ਭਇਆ ਦਇਆਲਾ ॥ ਜੀਅ ਜੰਤ ਸਭਿ ਸੁਖੀ ਵਸਾਏ ਪ੍ਰਭਿ ਆਪੇ ਕਰਿ ਪ੍ਰਤਿਪਾਲਾ ॥ ਦਹ ਦਿਸ ਪੂਰਿ ਰਹਿਆ ਜਸੁ ਸੁਆਮੀ ਕੀਮਤਿ ਕਹਣੁ ਨ ਜਾਈ ॥ ਕਹੁ ਨਾਨਕ ਸਤਿਗੁਰ ਬਲਿਹਾਰੀ ਜਿਨਿ ਅਬਿਚਲ ਨੀਵ ਰਖਾਈ ॥੩॥
ਗਿਆਨ ਧਿਆਨ ਪੂਰਨ ਪਰਮੇਸੁਰ ਹਰਿ ਹਰਿ ਕਥਾ ਨਿਤ ਸੁਣੀਐ ਰਾਮ ॥ ਅਨਹਦ ਚੋਜ ਭਗਤ ਭਵ ਭੰਜਨ ਅਨਹਦ ਵਾਜੇ ਧੁਨੀਐ ਰਾਮ ॥ ਅਨਹਦ ਝੁਣਕਾਰੇ ਤਤੁ ਬੀਚਾਰੇ ਸੰਤ ਗੋਸਟਿ ਨਿਤ ਹੋਵੈ ॥ ਹਰਿ ਨਾਮੁ ਅਰਾਧਹਿ ਮੈਲੁ ਸਭ ਕਾਟਹਿ ਕਿਲਵਿਖ ਸਗਲੇ ਖੋਵੈ ॥ ਤਹ ਜਨਮ ਨ ਮਰਣਾ ਆਵਣ ਜਾਣਾ ਬਹੁੜਿ ਨ ਪਾਈਐ ਜੋੁਨੀਐ ॥ ਨਾਨਕ ਗੁਰੁ ਪਰਮੇਸਰੁ ਪਾਇਆ ਜਿਸੁ ਪ੍ਰਸਾਦਿ ਇਛ ਪੁਨੀਐ ॥੪॥੬॥੯॥
ਸੂਹੀ ਮਹਲਾ ੫ ॥
ਸੰਤਾ ਕੇ ਕਾਰਜਿ ਆਪਿ ਖਲੋਇਆ ਹਰਿ ਕੰਮੁ ਕਰਾਵਣਿ ਆਇਆ ਰਾਮ ॥ ਧਰਤਿ ਸੁਹਾਵੀ ਤਾਲੁ ਸੁਹਾਵਾ ਵਿਚਿ ਅੰਮ੍ਰਿਤ ਜਲੁ ਛਾਇਆ ਰਾਮ ॥ ਅੰਮ੍ਰਿਤ ਜਲੁ ਛਾਇਆ ਪੂਰਨ ਸਾਜੁ ਕਰਾਇਆ ਸਗਲ ਮਨੋਰਥ ਪੂਰੇ ॥ ਜੈ ਜੈ ਕਾਰੁ ਭਇਆ ਜਗ ਅੰਤਰਿ ਲਾਥੇ ਸਗਲ ਵਿਸੂਰੇ ॥ ਪੂਰਨ ਪੁਰਖ ਅਚੁਤ ਅਬਿਨਾਸੀ ਜਸੁ ਵੇਦ ਪੁਰਾਣੀ ਗਾਇਆ ॥ ਅਪਨਾ ਬਿਰਦੁ ਰਖਿਆ ਪਰਮੇਸਰਿ ਨਾਨਕ ਨਾਮੁ ਧਿਆਇਆ ॥੧॥
ਨਵ ਨਿਧਿ ਸਿਧਿ ਰਿਧਿ ਦੀਨੇ ਕਰਤੇ ਤੋਟਿ ਨ ਆਵੈ ਕਾਈ ਰਾਮ ॥
pekh dharasan naanak bigase aap le milaae ||4||5||8||
soohee mahalaa panjavaa ||
abichal nagar gobi(n)dh guroo kaa naam japat sukh paiaa raam ||
man ichhe seiee fal paae karatai aap vasaiaa raam ||
karatai aap vasaiaa sarab sukh paiaa put bhaiee sikh bigaase ||
gun gaaveh pooran paramesur kaaraj aaiaa raase ||
prabh aap suaamee aape rakhaa aap pitaa aap maiaa ||
kahu naanak satigur balihaaree jin eh thaan suhaiaa ||1||
ghar ma(n)dhar haTanaale sohe jis vich naam nivaasee raam ||
sa(n)t bhagat har naam araadheh kaTeeaai jam kee faasee raam ||
kaaTee jam faasee prabh abinaasee har har naam dhiaae ||
sagal samagree pooran hoiee man ichhe fal paae ||
sa(n)t sajan sukh maaneh raleeaa dhookh dharadh bhram naasee ||
sabadh savaare satigur poorai naanak sadh bal jaasee ||2||
dhaat khasam kee pooree hoiee nit nit chaRai savaiee raam ||
paarabraham khasamaanaa keeaa jis dhee vaddee vaddiaaiee raam ||
aadh jugaadh bhagatan kaa raakhaa so prabh bhiaa dhiaalaa ||
jeea ja(n)t sabh sukhee vasaae prabh aape kar pratipaalaa ||
dheh dhis poor rahiaa jas suaamee keemat kahan na jaiee ||
kahu naanak satigur balihaaree jin abichal neev rakhaiee ||3||
giaan dhiaan pooran paramesur har har kathaa nit suneeaai raam ||
anahadh choj bhagat bhav bha(n)jan anahadh vaaje dhuneeaai raam ||
anahadh jhunakaare tat beechaare sa(n)t gosaT nit hovai ||
har naam araadheh mail sabh kaaTeh kilavikh sagale khovai ||
teh janam na maranaa aavan jaanaa bahuR na paieeaai juoneeaai ||
naanak gur paramesar paiaa jis prasaadh ichh puneeaai ||4||6||9||
soohee mahalaa panjavaa ||
sa(n)taa ke kaaraj aap khaloiaa har ka(n)m karaavan aaiaa raam ||
dharat suhaavee taal suhaavaa vich a(n)mirat jal chhaiaa raam ||
a(n)mirat jal chhaiaa pooran saaj karaiaa sagal manorath poore ||
jai jai kaar bhiaa jag a(n)tar laathe sagal visoore ||
pooran purakh achut abinaasee jas vedh puraanee gaiaa ||
apanaa biradh rakhiaa paramesar naanak naam dhiaaiaa ||1||
nav nidh sidh ridh dheene karate toT na aavai kaiee raam ||