ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥ ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥ ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥ ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥ ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥
ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥ ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥ ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥ ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥ ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥ ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥
ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥ ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥ ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥ ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥ ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥ ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥
ਰਾਗੁ ਸੂਹੀ ਮਹਲਾ ੫ ਛੰਤ
ੴ ਸਤਿਗੁਰ ਪ੍ਰਸਾਦਿ ॥
ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥ ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥ ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥ ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥ ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥ ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥ ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥ ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥ ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥ ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥ ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥
ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥ ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥ ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥ ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥
khaat kharachat bilachhat sukh paiaa karate kee dhaat savaiee raam ||
dhaat savaiee nikhuT na jaiee a(n)tarajaamee paiaa ||
koT bighan sagale uTh naaThe dhookh na neRai aaiaa ||
saa(n)t sahaj aana(n)dh ghanere binasee bhookh sabaiee ||
naanak gun gaaveh suaamee ke acharaj jis vaddiaaiee raam ||2||
jis kaa kaaraj tin hee keeaa maanas kiaa vechaaraa raam ||
bhagat sohan har ke gun gaaveh sadhaa kareh jaikaaraa raam ||
gun gai gobi(n)dh anadh upaje saadhasa(n)gat sa(n)g banee ||
jin udham keeaa taal keraa tis kee upamaa kiaa ganee ||
aThasaTh teerath pu(n)n kiriaa mahaa niramal chaaraa ||
patit paavan biradh suaamee naanak sabadh adhaaraa ||3||
gun nidhaan meraa prabh karataa usatat kaun kareejai raam ||
sa(n)taa kee bena(n)tee suaamee naam mahaa ras dheejai raam ||
naam dheejai dhaan keejai bisar naahee ik khino ||
gun gopaal uchar rasanaa sadhaa gaieeaai anadhino ||
jis preet laagee naam setee man tan a(n)mirat bheejai ||
binava(n)t naanak ichh pu(n)nee pekh dharasan jeejai ||4||7||10||
raag soohee mahalaa panjavaa chha(n)t
ikOankaar satigur prasaadh ||
miTh bolaRaa jee har sajan suaamee moraa ||
hau sa(n)mal thakee jee oh kadhe na bolai kauraa ||
kauRaa bol na jaanai pooran bhagavaanai aaugan ko na chitaare ||
patit paavan har biradh sadhaae ik til nahee bha(n)nai ghaale ||
ghaT ghaT vaasee sarab nivaasee nerai hee te neraa ||
naanak dhaas sadhaa saranaagat har a(n)mirat sajan meraa ||1||
hau bisam bhiee jee har dharasan dhekh apaaraa ||
meraa su(n)dhar suaamee jee hau charan kamal pag chhaaraa ||
prabh pekhat jeevaa Tha(n)ddee theevaa tis jevadd avar na koiee ||
aadh a(n)t madh prabh raviaa jal thal maheeal soiee ||
charan kamal jap saagar tariaa bhavajal utare paaraa ||
naanak saran pooran paramesur teraa a(n)t na paaraavaaraa ||2||
hau nimakh na chhoddaa jee har preetam praan adhaaro ||
gur satigur kahiaa jee saachaa agam beechaaro ||
mil saadhoo dheenaa taa naam leenaa janam maran dhukh naaThe ||
sahaj sookh aana(n)dh ghanere haumai binaThee gaaThe ||