Sri Guru Granth Sahib

ਅੰਗ ੭੮੫

ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥ ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥ ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥ ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥ ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥ ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥ ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
ੴ ਸਤਿਗੁਰ ਪ੍ਰਸਾਦਿ ॥
ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
ਸਲੋਕੁ ਮਃ ੩ ॥
ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥ ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥ ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥ ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥ ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥ ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥ ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥ ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
ਮਃ ੩ ॥
ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮ੍ਹ੍ਹਾਲਿ ॥ ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
ਪਉੜੀ ॥
ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥ ਹੁਕਮੇ ਧਰਤੀ ਸਾਜੀਅਨੁ ਸਚੀ ਧਰਮ ਸਾਲਾ ॥ ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥ ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥ ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
ਸਲੋਕੁ ਮਃ ੩ ॥
ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥ ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥ ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥ ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
ਮਃ ੩ ॥
ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥ ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥ ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥ ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥

Ang 785

sabh kai madh sabh hoo te baahar raag dhokh te niaaro ||
naanak dhaas gobi(n)dh saranaiee har preetam maneh sadhaaro ||3||
mai khojat khojat jee har nihachalu su ghar paiaa ||
sabh adhruv ddiThe jeeau taa charan kamal chit laiaa ||
prabh abinaasee hau tis kee dhaasee marai na aavai jaae ||
dharam arath kaam sabh pooran man chi(n)dhee ichh pujaae ||
srut simirat gun gaaveh karate sidh saadhik mun jan dhiaaiaa ||
naanak saran kirapaa nidh suaamee vaddabhaagee har har gaiaa ||4||1||11||
ikOankaar satigur prasaadh ||
vaar soohee kee salokaa naal mahalaa teejaa ||
salok mahalaa teejaa ||
soohai ves dhohaaganee par pir raavan jai ||
pir chhoddiaa ghar aapanai mohee dhoojai bhai ||
miThaa kar kai khaiaa bahu saadhahu vadhiaa rog ||
sudh bhataar har chhoddiaa fir lagaa jai vijog ||
gurmukh hovai su palaTiaa har raatee saaj seegaar ||
sahaj sach pir raaviaa har naamaa ur dhaar ||
aagiaakaaree sadhaa suohaagan aap melee karataar ||
naanak pir paiaa har saachaa sadhaa suohaagan naar ||1||
mahalaa teejaa ||
soohave’ee nimaane’ee so sahu sadhaa sam(h)aal ||
naanak janam savaareh aapanaa kul bhee chhuTee naal ||2||
pauRee ||
aape takhat rachaion aakaas pataalaa ||
hukame dharatee saajeean sachee dharam saalaa ||
aap upai khapaidhaa sache dheen dhiaalaa ||
sabhanaa rijak sa(n)baahidhaa teraa hukam niraalaa ||
aape aap varatadhaa aape pratipaalaa ||1||
salok mahalaa teejaa ||
soohab taa sohaaganee jaa ma(n)n laih sach naau ||
satigur apanaa manai lai roop chaRee taa agalaa dhoojaa naahee thaau ||
aaisaa seegaar banai too mailaa kadhe na hoviee ahinis laagai bhaau ||
naanak sohaagan kaa kiaa chihan hai a(n)dhar sach mukh ujalaa khasamai maeh samai ||1||
mahalaa teejaa ||
lokaa ve hau soohavee soohaa ves karee ||
vesee sahu na paieeaai kar kar ves rahee ||
naanak tinee sahu paiaa jinee gur kee sikh sunee ||
jo tis bhaavai so theeaai in bidh ka(n)t milee ||2||