ਪਉੜੀ ॥
ਹੁਕਮੀ ਸ੍ਰਿਸਟਿ ਸਾਜੀਅਨੁ ਬਹੁ ਭਿਤਿ ਸੰਸਾਰਾ ॥ ਤੇਰਾ ਹੁਕਮੁ ਨ ਜਾਪੀ ਕੇਤੜਾ ਸਚੇ ਅਲਖ ਅਪਾਰਾ ॥ ਇਕਨਾ ਨੋ ਤੂ ਮੇਲਿ ਲੈਹਿ ਗੁਰ ਸਬਦਿ ਬੀਚਾਰਾ ॥ ਸਚਿ ਰਤੇ ਸੇ ਨਿਰਮਲੇ ਹਉਮੈ ਤਜਿ ਵਿਕਾਰਾ ॥ ਜਿਸੁ ਤੂ ਮੇਲਹਿ ਸੋ ਤੁਧੁ ਮਿਲੈ ਸੋਈ ਸਚਿਆਰਾ ॥੨॥
ਸਲੋਕੁ ਮਃ ੩ ॥
ਸੂਹਵੀਏ ਸੂਹਾ ਸਭੁ ਸੰਸਾਰੁ ਹੈ ਜਿਨ ਦੁਰਮਤਿ ਦੂਜਾ ਭਾਉ ॥ ਖਿਨ ਮਹਿ ਝੂਠੁ ਸਭੁ ਬਿਨਸਿ ਜਾਇ ਜਿਉ ਟਿਕੈ ਨ ਬਿਰਖ ਕੀ ਛਾਉ ॥ ਗੁਰਮੁਖਿ ਲਾਲੋ ਲਾਲੁ ਹੈ ਜਿਉ ਰੰਗਿ ਮਜੀਠ ਸਚੜਾਉ ॥ ਉਲਟੀ ਸਕਤਿ ਸਿਵੈ ਘਰਿ ਆਈ ਮਨਿ ਵਸਿਆ ਹਰਿ ਅੰਮ੍ਰਿਤ ਨਾਉ ॥ ਨਾਨਕ ਬਲਿਹਾਰੀ ਗੁਰ ਆਪਣੇ ਜਿਤੁ ਮਿਲਿਐ ਹਰਿ ਗੁਣ ਗਾਉ ॥੧॥
ਮਃ ੩ ॥
ਸੂਹਾ ਰੰਗੁ ਵਿਕਾਰੁ ਹੈ ਕੰਤੁ ਨ ਪਾਇਆ ਜਾਇ ॥ ਇਸੁ ਲਹਦੇ ਬਿਲਮ ਨ ਹੋਵਈ ਰੰਡ ਬੈਠੀ ਦੂਜੈ ਭਾਇ ॥ ਮੁੰਧ ਇਆਣੀ ਦੁੰਮਣੀ ਸੂਹੈ ਵੇਸਿ ਲੋੁਭਾਇ ॥ ਸਬਦਿ ਸਚੈ ਰੰਗੁ ਲਾਲੁ ਕਰਿ ਭੈ ਭਾਇ ਸੀਗਾਰੁ ਬਣਾਇ ॥ ਨਾਨਕ ਸਦਾ ਸੋਹਾਗਣੀ ਜਿ ਚਲਨਿ ਸਤਿਗੁਰ ਭਾਇ ॥੨॥
ਪਉੜੀ ॥
ਆਪੇ ਆਪਿ ਉਪਾਇਅਨੁ ਆਪਿ ਕੀਮਤਿ ਪਾਈ ॥ ਤਿਸ ਦਾ ਅੰਤੁ ਨ ਜਾਪਈ ਗੁਰ ਸਬਦਿ ਬੁਝਾਈ ॥ ਮਾਇਆ ਮੋਹੁ ਗੁਬਾਰੁ ਹੈ ਦੂਜੈ ਭਰਮਾਈ ॥ ਮਨਮੁਖ ਠਉਰ ਨ ਪਾਇਨੑੀ ਫਿਰਿ ਆਵੈ ਜਾਈ ॥ ਜੋ ਤਿਸੁ ਭਾਵੈ ਸੋ ਥੀਐ ਸਭ ਚਲੈ ਰਜਾਈ ॥੩॥
ਸਲੋਕੁ ਮਃ ੩ ॥
ਸੂਹੈ ਵੇਸਿ ਕਾਮਣਿ ਕੁਲਖਣੀ ਜੋ ਪ੍ਰਭ ਛੋਡਿ ਪਰ ਪੁਰਖ ਧਰੇ ਪਿਆਰੁ ॥ ਓਸੁ ਸੀਲੁ ਨ ਸੰਜਮੁ ਸਦਾ ਝੂਠੁ ਬੋਲੈ ਮਨਮੁਖਿ ਕਰਮ ਖੁਆਰੁ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਭਤਾਰੁ ॥ ਸੂਹਾ ਵੇਸੁ ਸਭੁ ਉਤਾਰਿ ਧਰੇ ਗਲਿ ਪਹਿਰੈ ਖਿਮਾ ਸੀਗਾਰੁ ॥ ਪੇਈਐ ਸਾਹੁਰੈ ਬਹੁ ਸੋਭਾ ਪਾਏ ਤਿਸੁ ਪੂਜ ਕਰੇ ਸਭੁ ਸੈਸਾਰੁ ॥ ਓਹ ਰਲਾਈ ਕਿਸੈ ਦੀ ਨਾ ਰਲੈ ਜਿਸੁ ਰਾਵੇ ਸਿਰਜਨਹਾਰੁ ॥ ਨਾਨਕ ਗੁਰਮੁਖਿ ਸਦਾ ਸੁਹਾਗਣੀ ਜਿਸੁ ਅਵਿਨਾਸੀ ਪੁਰਖੁ ਭਰਤਾਰੁ ॥੧॥
ਮਃ ੧ ॥
ਸੂਹਾ ਰੰਗੁ ਸੁਪਨੈ ਨਿਸੀ ਬਿਨੁ ਤਾਗੇ ਗਲਿ ਹਾਰੁ ॥ ਸਚਾ ਰੰਗੁ ਮਜੀਠ ਕਾ ਗੁਰਮੁਖਿ ਬ੍ਰਹਮ ਬੀਚਾਰੁ ॥ ਨਾਨਕ ਪ੍ਰੇਮ ਮਹਾ ਰਸੀ ਸਭਿ ਬੁਰਿਆਈਆ ਛਾਰੁ ॥੨॥
ਪਉੜੀ ॥
ਇਹੁ ਜਗੁ ਆਪਿ ਉਪਾਇਓਨੁ ਕਰਿ ਚੋਜ ਵਿਡਾਨੁ ॥ ਪੰਚ ਧਾਤੁ ਵਿਚਿ ਪਾਈਅਨੁ ਮੋਹੁ ਝੂਠੁ ਗੁਮਾਨੁ ॥ ਆਵੈ ਜਾਇ ਭਵਾਈਐ ਮਨਮੁਖੁ ਅਗਿਆਨੁ ॥ ਇਕਨਾ ਆਪਿ ਬੁਝਾਇਓਨੁ ਗੁਰਮੁਖਿ ਹਰਿ ਗਿਆਨੁ ॥ ਭਗਤਿ ਖਜਾਨਾ ਬਖਸਿਓਨੁ ਹਰਿ ਨਾਮੁ ਨਿਧਾਨੁ ॥੪॥
ਸਲੋਕੁ ਮਃ ੩ ॥
ਸੂਹਵੀਏ ਸੂਹਾ ਵੇਸੁ ਛਡਿ ਤੂ ਤਾ ਪਿਰ ਲਗੀ ਪਿਆਰੁ ॥
pauRee ||
hukamee sirasaT saajeean bahu bhit sa(n)saaraa ||
teraa hukam na jaapee ketaRaa sache alakh apaaraa ||
eikanaa no too mel laih gur sabadh beechaaraa ||
sach rate se niramale haumai taj vikaaraa ||
jis too meleh so tudh milai soiee sachiaaraa ||2||
salok mahalaa teejaa ||
soohave’ee soohaa sabh sa(n)saar hai jin dhuramat dhoojaa bhaau ||
khin meh jhooTh sabh binas jai jiau Tikai na birakh kee chhaau ||
gurmukh laalo laal hai jiau ra(n)g majeeTh sachaRaau ||
aulaTee sakat sivai ghar aaiee man vasiaa har a(n)mirat naau ||
naanak balihaaree gur aapane jit miliaai har gun gaau ||1||
mahalaa teejaa ||
soohaa ra(n)g vikaar hai ka(n)t na paiaa jai ||
eis lahadhe bilam na hoviee ra(n)dd baiThee dhoojai bhai ||
mu(n)dh iaanee dhu(n)manee soohai ves luobhai ||
sabadh sachai ra(n)g laal kar bhai bhai seegaar banai ||
naanak sadhaa sohaaganee j chalan satigur bhai ||2||
pauRee ||
aape aap upaian aap keemat paiee ||
tis dhaa a(n)t na jaapiee gur sabadh bujhaiee ||
maiaa moh gubaar hai dhoojai bharamaiee ||
manmukh Thaur na pain(h)ee fir aavai jaiee ||
jo tis bhaavai so theeaai sabh chalai rajaiee ||3||
salok mahalaa teejaa ||
soohai ves kaaman kulakhanee jo prabh chhodd par purakh dhare piaar ||
os seel na sa(n)jam sadhaa jhooTh bolai manmukh karam khuaar ||
jis poorab hovai likhiaa tis satigur milai bhataar ||
soohaa ves sabh utaar dhare gal pahirai khimaa seegaar ||
peieeaai saahurai bahu sobhaa paae tis pooj kare sabh saisaar ||
oh ralaiee kisai dhee naa ralai jis raave sirajanahaar ||
naanak gurmukh sadhaa suhaaganee jis avinaasee purakh bharataar ||1||
mahalaa pehilaa ||
soohaa ra(n)g supanai nisee bin taage gal haar ||
sachaa ra(n)g majeeTh kaa gurmukh braham beechaar ||
naanak prem mahaa rasee sabh buriaaieeaa chhaar ||2||
pauRee ||
eih jag aap upaion kar choj viddaan ||
pa(n)ch dhaat vich paieean moh jhooTh gumaan ||
aavai jai bhavaieeaai manmukh agiaan ||
eikanaa aap bujhaion gurmukh har giaan ||
bhagat khajaanaa bakhasion har naam nidhaan ||4||
salok mahalaa teejaa ||
soohave’ee soohaa ves chhadd too taa pir lagee piaar ||